Friday, April 17, 2026
spot_img
spot_img

ਅਕਾਲੀ ਦਲ ਦੀ ਭਰਤੀ ਮੁਹਿੰਮ ਦੌਰਾਨ ਇਸਤਰੀ ਅਕਾਲੀ ਦਲ ਨੇ ਪਾਇਆ ਵੱਡਾ ਯੋਗਦਾਨ: ਹਰਗੋਬਿੰਦ ਕੌਰ

Date:

spot_img

👉ਇਸਤਰੀ ਅਕਾਲੀ ਦਲ ਦੀਆਂ ਆਗੂਆਂ ਨੇ ਭਰਤੀ ਵਾਲੀਆਂ ਕਾਪੀਆਂ ਹਰਗੋਬਿੰਦ ਕੌਰ ਨੂੰ ਸੌਂਪੀਆਂ
Bathinda News: ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਲਈ ਕੀਤੀ ਗਈ ਭਰਤੀ ਮੁਹਿੰਮ ਦੌਰਾਨ ਇਸਤਰੀ ਅਕਾਲੀ ਦਲ ਨੇ ਵੱਡਾ ਯੋਗਦਾਨ ਪਾਇਆ ਹੈ ਤੇ ਬਹੁਤ ਸਾਰੇ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਜੁੜੇ ਹਨ । ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਅੱਜ ਬਠਿੰਡਾ ਵਿਖੇ ਪਾਰਟੀ ਦੇ ਦਫ਼ਤਰ ਵਿੱਚ ਗੱਲਬਾਤ ਕਰਦਿਆਂ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਕੀਤਾ । ਉਹਨਾਂ ਕਿਹਾ ਕਿ ਇਸਤਰੀ ਅਕਾਲੀ ਦਲ ਦੀਆਂ ਆਗੂਆਂ ਵੱਲੋਂ ਵੱਖ ਵੱਖ ਵਿਧਾਨ ਸਭਾ ਹਲਕਿਆਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਮੈਂਬਰਸ਼ਿਪ ਕੀਤੀ ਗਈ ਹੈ ਜਿਸ ਦੌਰਾਨ ਔਰਤਾਂ ਅਤੇ ਮਰਦਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੈਂਬਰ ਬਣਾਇਆ ਗਿਆ ਹੈ ।

ਇਹ ਵੀ ਪੜ੍ਹੋ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੀ ਬੀ ਐਸ ਈ ਵੱਲੋਂ ਪੰਜਾਬੀ ਭਾਸ਼ਾ ਨੂੰ ਖੇਤਰੀ ਭਾਸ਼ਾਵਾਂ ਦੇ ਵਿਕਲਪ ਵਿਚੋਂ ਹਟਾਉਣ ਦਾ ਜ਼ੋਰਦਾਰ ਵਿਰੋਧ

ਉਹਨਾਂ ਦੱਸਿਆ ਕਿ ਅੱਜ ਭਰਤੀ ਵਾਲੀਆਂ ਕਾਪੀਆਂ ਇਸਤਰੀ ਅਕਾਲੀ ਦਲ ਦੀਆਂ ਆਗੂਆਂ ਨੇ ਉਹਨਾਂ ਕੋਲ ਜਮਾਂ ਕਰਵਾਈਆਂ ਹਨ ਤੇ ਇਹਨਾਂ ਕਾਪੀਆਂ ਨੂੰ ਅੱਗੇ ਪਾਰਟੀ ਦੀ ਹਾਈਕਮਾਂਡ ਕੋਲ ਭੇਜਿਆ ਜਾਵੇਗਾ । ਹਰਗੋਬਿੰਦ ਕੌਰ ਨੇ ਉਹਨਾਂ ਲੋਕਾਂ ਦਾ ਬਹੁਤ ਧੰਨਵਾਦ ਕੀਤਾ ਹੈ ਜੋ ਪਰਚੀਆਂ ਕਟਵਾ ਕੇ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਬਣੇ ਹਨ । ਉਹਨਾਂ ਕਿਹਾ ਕਿ ਆਮ ਜਨਤਾ ਨੂੰ ਹੁਣ ਇਹ ਪਤਾ ਲੱਗ ਚੁੱਕਾ ਹੈ ਕਿ ਲੋਕਾਂ ਦੇ ਭਲੇ ਦੀ ਗੱਲ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈ। ਜਦੋਂ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਤਾਂ ਝੂਠੇ ਲਾਰੇ ਲਗਾ ਕੇ ਲੋਕਾਂ ਨੂੰ ਗੁੰਮਰਾਹ ਹੀ ਕੀਤਾ ਹੈ ਤੇ ਉਹਨਾਂ ਦੇ ਪੱਲੇ ਕੱਖ ਨਹੀਂ ਪਾਇਆ । ਹਰਗੋਬਿੰਦ ਕੌਰ ਨੇ ਕਿਹਾ ਕਿ ਹੁਣ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਅੱਕ ਚੁੱਕੇ ਹਨ ਅਤੇ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...