Site icon Punjabi Khabarsaar

Bathinda News: ਕੌਮੀ ਲੋਕ ਅਦਾਲਤ ਦੌਰਾਨ 11,809 ਕੇਸਾਂ ਦਾ ਕੀਤਾ ਨਿਪਟਾਰਾ

ਬਠਿੰਡਾ, 15 ਦਸੰਬਰ : Bathinda News: ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸਏਐਸ ਨਗਰ, (ਮੋਹਾਲੀ) ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਤੇ ਸੈਸ਼ਨਸ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਮੀਤ ਮਲਹੋਤਰਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੌਮੀ ਲੋਕ ਅਦਾਲਤ ਲਗਾਈ ਗਈ, ਜਿਸ ਵਿਚ 22 ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਵਿਚ ਸਬ ਡਵੀਜ਼ਨ ਫੂਲ ਅਤੇ ਤਲਵੰਡੀ ਸਾਬੋ ਦੇ ਬੈਂਚ ਵੀ ਸ਼ਾਮਿਲ ਹਨ।

ਇਹ ਵੀ ਪੜ੍ਹੋ Fazilka News: ਸਵਾ ਲੱਖ ਨਜਾਇਜ਼ ਸਰਾਬ ਬਰਾਮਦ, ਕੀਤੀ ਨਸ਼ਟ

ਇਸ ਕੌਮੀ ਲੋਕ ਅਦਾਲਤ ਵਿਚ ਸਿਵਲ ਅਤੇ ਕਰੀਮੀਨਲ ਸਮੇਤ ਅਪੀਲ, ਬੈਂਕ ਰਿਕਵਰੀ ਕੇਸ, ਟਰੈਫਿਕ ਚਲਾਨਾਂ ਅਤੇ ਪ੍ਰੀ ਲਿਟੀਗੇਟਿਵ ਕੇਸਾਂ ਨਾਲ ਸਬੰਧਿਤ ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਇਸ ਕੌਮੀ ਲੋਕ ਅਦਾਲਤ ਵਿਚ ਕੁੱਲ 22755 ਕੇਸ ਲਗਾਏ ਗਏ ਅਤੇ 11809 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 358265588 ਰੁਪਏ ਦਾ ਅਵਾਰਡ ਪਾਸ ਕੀਤੇ ਗਏ। ਸੁਰੇਸ਼ ਕੁਮਾਰ ਗੋਇਲ, ਸਿਵਲ ਜੱਜ ਸੀਨੀਅਰ ਡਵੀਜ਼ਨ/ਸੀਜੇਐਮ-ਸਹਿਤ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਟੋਲ ਫਰੀ ਨੰਬਰ 15100 ਬਾਰੇ ਦੱਸਦਿਆਂ ਕਿਹਾ ਕਿ ਕਿਸੇ ਨੂੰ ਮੁਫਤ ਕਾਨੂੰਨੀ ਸੇਵਾਵਾਂ ਲੋੜ ਹੈ ਤਾਂ ਉਹ ਇਸ ਟੋਲ ਫਰੀ ਨੰਬਰ ’ਤੇ ਸੰਪਰਕ ਕਰ ਸਕਦਾ ਹੈ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

Exit mobile version