spot_img
spot_img

ਲੋਕ ਮਿਲਣੀ ਪ੍ਰੋਗਰਾਮ ਦੌਰਾਨ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਵਾਰਡ ਨੰਬਰ 41 ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Date:

spot_img

👉ਸਮਾਜ ਦੇ ਹਰ ਵਰਗ ਨੂੰ ਆਰਥਿਕ, ਸਮਾਜਿਕ ਅਤੇ ਬੁਨਿਆਦੀ ਸਹੂਲਤਾਂ ਨਾਲ ਸਸ਼ਕਤ ਬਣਾਉਣਾ ਮਾਨ ਸਰਕਾਰ ਦਾ ਮੁੱਖ ਮਕਸਦ : ਮੇਅਰ
Bathinda News:ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਚਲਾਈ ਜਾ ਰਹੀ ਲੋਕ ਮਿਲਣੀ ਮੁਹਿੰਮ ਤਹਿਤ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਲਗਾਤਾਰ ਵੱਖ-ਵੱਖ ਵਾਰਡਾਂ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣ ਰਹੇ ਹਨ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦੇ ਰਹੇ ਹਨ। ਇਸੇ ਕੜੀ ਤਹਿਤ ਉਨ੍ਹਾਂ ਨੇ ਕੌਂਸਲਰ ਸ੍ਰੀਮਤੀ ਸੁਮਨ ਸ਼ਰਮਾ ਦੇ ਵਾਰਡ ਨੰਬਰ 41 ਵਿੱਚ ਆਯੋਜਿਤ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇਲਾਕਾ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।ਇਸ ਮੌਕੇ ਕੌਂਸਲਰ ਸ੍ਰੀਮਤੀ ਸੁਮਨ ਸ਼ਰਮਾ, ਬਲਾਕ ਪ੍ਰਧਾਨ ਸ੍ਰੀ ਸੁਰਜੀਤ ਸਿੰਘ ਨਾਗੀ, ਸ੍ਰੀ ਆਸ਼ੀਸ਼ ਸ਼ਰਮਾ, ਸ੍ਰੀ ਖੁਸ਼ਹਾਲ ਸਿੰਘ, ਸ੍ਰੀ ਗੁਰੀ, ਸ੍ਰੀ ਦੀਪਕ ਅਤੇ ਹੋਰ ਕਈ ਪਤਵੰਤੇ ਵਿਅਕਤੀ ਹਾਜ਼ਰ ਸਨ। ਇਲਾਕਾ ਵਾਸੀਆਂ ਨੇ ਵਿਕਾਸ ਕਾਰਜਾਂ ਅਤੇ ਜਨਤਕ ਸਹੂਲਤਾਂ ਨਾਲ ਸਬੰਧਤ ਆਪਣੀਆਂ ਮੰਗਾਂ ਮੇਅਰ ਦੇ ਧਿਆਨ ਵਿੱਚ ਲਿਆਂਦੀਆਂ, ਜਿਨ੍ਹਾਂ ’ਤੇ ਉਨ੍ਹਾਂ ਨੇ ਸਬੰਧਤ ਵਿਭਾਗਾਂ ਨੂੰ ਪਹਿਲ ਦੇ ਆਧਾਰ ’ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਅਤੇ ਜਲਦ ਹੱਲ ਦਾ ਭਰੋਸਾ ਦਿਵਾਇਆ।ਸੰਬੋਧਨ ਕਰਦਿਆਂ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ “ਰੰਗਲਾ ਪੰਜਾਬ”ਬਣਾਉਣ ਦੇ ਸੰਕਲਪ ਨਾਲ ਲੋਕ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ।

ਇਹ ਵੀ ਪੜ੍ਹੋ  ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਸਮਾਜ ਦੇ ਹਰ ਵਰਗ ਨੂੰ ਆਰਥਿਕ, ਸਮਾਜਿਕ ਅਤੇ ਬੁਨਿਆਦੀ ਸਹੂਲਤਾਂ ਨਾਲ ਸਸ਼ਕਤ ਬਣਾਉਣਾ ਹੈ।ਉਨ੍ਹਾਂ ਦੱਸਿਆ ਕਿ ਔਰਤਾਂ ਨੂੰ ਆਰਥਿਕ ਤੌਰ ’ਤੇ ਆਤਮਨਿਰਭਰ ਬਣਾਉਣ ਲਈ “ਮਾਵਾਂ ਧੀਆਂ ਸਤਿਕਾਰ ਯੋਜਨਾ” ਸ਼ੁਰੂ ਕੀਤੀ ਗਈ ਹੈ, ਜਦਕਿ “ਮੇਰੀ ਰਸੋਈ ਯੋਜਨਾ”ਤਹਿਤ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਯੋਜਨਾਵਾਂ ਰਾਹੀਂ ਹਜ਼ਾਰਾਂ ਪਰਿਵਾਰਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ।ਮੇਅਰ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿੱਥੇ ਸੜਕ ਸੁਰੱਖਿਆ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ। ਇਸ ਦੇ ਚੰਗੇ ਨਤੀਜੇ ਸਾਹਮਣੇ ਆਏ ਹਨ ਅਤੇ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ ਮਹੱਤਵਪੂਰਨ ਕਮੀ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਰਕਾਰ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕਰ ਰਹੀ ਹੈ। ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ’ਤੇ ਬੁਲਡੋਜ਼ਰ ਚਲਾ ਕੇ ਸਪੱਸ਼ਟ ਸੰਦੇਸ਼ ਦਿੱਤਾ ਜਾ ਰਿਹਾ ਹੈ ਕਿ ਪੰਜਾਬ ਵਿੱਚ ਨਸ਼ੇ ਅਤੇ ਅਪਰਾਧ ਲਈ ਕੋਈ ਥਾਂ ਨਹੀਂ ਹੈ।ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਪੰਜਾਬ ਸਰਕਾਰ ਨੇ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ। ਅੱਜ ਪੰਜਾਬ ਦੇ ਸਰਕਾਰੀ ਸਕੂਲ ਦੇਸ਼ ਭਰ ਵਿੱਚ ਆਪਣੀ ਵੱਖਰੀ ਪਛਾਣ ਬਣਾ ਰਹੇ ਹਨ।

ਇਹ ਵੀ ਪੜ੍ਹੋ  ‘ਮਿਸ਼ਨ ਆਰੰਭ’ ਡਿਜੀਟਲ ਮਾਧਿਅਮ ਰਾਹੀਂ 1.6 ਲੱਖ ਤੋਂ ਵੱਧ ਮਾਪਿਆਂ ਨੂੰ ਜੋੜ ਕੇ ਮੁਢਲੀ ਸਿੱਖਿਆ ਨੂੰ ਕਰ ਰਿਹਾ ਮਜ਼ਬੂਤ: ਡਾ. ਬਲਜੀਤ ਕੌਰ

ਇਸ ਦੇ ਨਾਲ ਹੀ ਸੂਬੇ ਦੇ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਉਪਲਬਧ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਿਲ ਰਹੀਆਂ ਹਨ।ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਦਾ ਨਤੀਜਾ ਹੈ ਕਿ ਅੱਜ ਸੂਬੇ ਦੇ ਲਗਭਗ 90 ਫ਼ੀਸਦੀ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ, ਜਿਸ ਨਾਲ ਆਮ ਪਰਿਵਾਰਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ।ਮੇਅਰ ਨੇ ਕਿਹਾ ਕਿ ਬਠਿੰਡਾ ਨੂੰ ਆਧੁਨਿਕ ਅਤੇ ਵਿਕਸਤ ਸ਼ਹਿਰ ਬਣਾਉਣ ਲਈ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ’ਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ, ਤਾਂ ਜੋ ਸ਼ਹਿਰ ਵਾਸੀਆਂ ਨੂੰ ਹੋਰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।ਆਪਣੇ ਸੰਬੋਧਨ ਦੇ ਅੰਤ ਵਿੱਚ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਪੰਜਾਬ ਨੂੰ “ਰੰਗਲਾ ਪੰਜਾਬ” ਬਣਾਉਣ ਲਈ ਮੌਜੂਦਾ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ ਦੀ ਨਿਰੰਤਰਤਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਯੋਜਨਾਵਾਂ ਸੂਬਾ ਵਾਸੀਆਂ ਨੂੰ ਆਰਥਿਕ ਅਤੇ ਸਮਾਜਿਕ ਤੌਰ ’ਤੇ ਸਸ਼ਕਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ ਅਤੇ ਇਨ੍ਹਾਂ ਦਾ ਲਾਭ ਸਮਾਜ ਦੇ ਆਖ਼ਰੀ ਵਿਅਕਤੀ ਤੱਕ ਪਹੁੰਚਾਉਣਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕ ਹਿੱਤ ਨਾਲ ਜੁੜੇ ਹਰ ਮੁੱਦੇ ਦਾ ਹੱਲ ਯਕੀਨੀ ਬਣਾਇਆ ਜਾਵੇਗਾ ਅਤੇ ਬਠਿੰਡਾ ਦੇ ਵਿਕਾਸ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 27 ਲੱਖ ਦਾ ਅੰਕੜਾ ਕੀਤਾ ਪਾਰ

👉ਹੁਣ ਤੱਕ ਸਭ ਤੋਂ ਜ਼ਿਆਦਾ 3 ਲੱਖ ਤੋਂ ਵੱਧ...