ਬਠਿੰਡਾ, 12 ਅਕਤੂਬਰ: ਸਥਾਨਕ ਸ਼ਹਿਰ ਦੇ ਨਾਮਵਰ ਸਮਰਹਿਲ ਕਾਨਵੈਂਟ ਸਕੂਲ ’ਚ ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸ਼ਿਹਰੇ ਦਾ ਤਿਊਹਾਰ ਬੜੀ ਹੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਹਿੰਦੀ ਅਧਿਆਪਕ ਨੀਲਮ ਸ਼ਰਮਾ ਨੇ ਵਿਦਿਆਰਥੀਆਂ ਨੂੰ ਦੁਸਹਿਰੇ ਦੇ ਦਿਨ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਨਾਲ ਜਾਣੂ ਕਰਵਾਇਆ। ਵਿਦਿਆਰਥੀਆਂ ਨੇ ਰਾਵਣ ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ ਬਣਾਏ ਅਤੇ ਜਲਾਏ।
ਇਹ ਵੀ ਪੜ੍ਹੋ:ਯਾਦਗਾਰੀ ਹੋ ਨਿੱਬੜਿਆ ਸਿਲਵਰ ਓਕਸ ਸਕੂਲ ਦਾ ‘ਲਿਟਰਾਟੀ ਫੈਸਟ’
ਇਸ ਪ੍ਰਕਾਰ ਵਿਦਿਆਰਥੀਆਂ ਨੇ ਦੁਸਹਿਰੇ ਦਾ ਖੂਬ ਆਨੰਦ ਮਾਣਿਆ। ਸਕੂਲ ਦੇ ਐਮ.ਡੀ. ਰਮੇਸ਼ ਕੁਮਾਰੀ ਜੀ ਵਿਦਿਆਰਥੀਆਂ ਨੂੰ ਦੱਸਿਆ ਕਿ ਦੁਸ਼ਹਿਰਾ ਬੁਰਿਆਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ। ਸਾਨੂੰ ਵੀ ਜੀਵਨ ਵਿੱਚ ਸੱਚ ਦੇ ਰਾਹ ’ਤੇ ਚਲਣਾ ਚਾਹੀਦਾ ਹੈ ਤੇ ਜਿੱਤ ਹਮੇਸ਼ਾ ਸਚਾਈ ਦੀ ਹੀ ਹੋੇਵੇਗੀ। ਸਕੂਲ ਦੇ ਪ੍ਰਿੰਸੀਪਲ ਜਗਦੀਸ਼ ਕੌਰ ਨੇ ਵੀ ਸਭ ਨੂੰ ਦੁਸਹਿਰੇ ਦੀ ਵਧਾਈ ਦਿੱਤੀ।