ਜਿਲਾ ਕਾਂਗਰਸ ਕਮੇਟੀ ਦਿਹਾਤੀ ਵੱਲੋਂ ਬਲਾਕ ਮੀਟਿੰਗਾਂ ਦਾ ਦੌਰ,ਪਾਰਟੀ ਦੀ ਮਜਬੂਤੀ ਲਈ ਲਾਈਆਂ ਡਿਊਟੀਆਂ: ਜਟਾਣਾ

Date:

spot_img

ਤਲਵੰਡੀ ਸਾਬੋ, 2 ਜਨਵਰੀ (ਅਸ਼ੀਸ਼ ਮਿੱਤਲ): ਕਾਂਗਰਸ ਪਾਰਟੀ ਨੂੰ ਬੂਥ ਪੱਧਰ ’ਤੇ ਮਜਬੂਤ ਕਰਨ ਲਈ ਪਾਰਟੀ ਹਾਈ ਕਮਾਂਡ ਅਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਬੜਿੰਗ ਦੇ ਦਿਸ਼ਾ ਨਿਰਦੇਸ਼ ਹੇਠ ਬਲਾਕ ਪੱਧਰ ’ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਬਲਾਕ ਰਾਮਾ ਵਿਖੇ ਜ਼ਿਲ੍ਹਾ ਪ੍ਰਧਾਨ ਖ਼ੁਸਬਾਜ ਸਿੰਘ ਜਟਾਣਾ ਦੀਆਂ ਹਦਾਇਤਾਂ ’ਤੇ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਅਤੇ ਵੱਖ ਵੱਖ ਵਿੰਗਾਂ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਅਹਿਮ ਮੀਟਿੰਗ ਕੀਤੀ ਗਈ ਜਿਸ ਵਿੱਚ ਪਾਰਟੀ ਦੀ ਮਜਬੂਤੀ ਲਈ ਡਿਊਟੀਆਂ ਲਾਈਆਂ ਗਈਆਂ ਹਨ

DIG ਹਰਚਰਨ ਸਿੰਘ ਭੁੱਲਰ ਦੀ ਅਗਵਾਈ ‘ਚ SIT ਕਰੇਗੀ ਮਜੀਠੀਆ ਕੇਸ ਦੀ ਜਾਂਚ ਪੜਤਾਲ

ਇਸ ਮੌਕੇ ਭਰਵਂੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਯੂੁਥ ਕਾਂਗਰਸ ਦੇ ਜਨਰਲ ਸਕੱਤਰ ਰਣਜੀਤ ਸਿੰਘ ਸੰਧੂ ਸਮੇਤ ਬਲਾਕ ਪ੍ਰਧਾਨ ਦਰਸ਼ਨ ਸਿੰਘ ਨੇ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਪੂਰੀ ਤਰਾਂ ਤਿਆਰ ਹੈ। ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜ਼ਿਲਾ ਪ੍ਰਧਾਨ ਖੁਸ਼ਬਾਜ਼ ਸਿੰਘ ਜਟਾਣਾ ਦੀ ਅਗਵਾਈ ਵਿੱਚ ਇੰਨ੍ਹਾਂ ਚੋਣਾਂ ਵਿਚ ਬਠਿੰਡਾ ਲੋਕ ਸਭਾ ਹਲਕੇ ਦੀ ਸੀਟ ਜਿੱਤਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ।

ਦੇਸ਼ ਭਰ ‘ਚ ਟਰੱਕ ਡਰਾਈਵਰਾਂ ਦੀ ਹੜਤਾਲ, ਪੈਟਰੋਲ ਪੰਪਾਂ ‘ਤੇ ਲੱਗੀਆਂ ਲੰਬੀਆਂ ਕਤਾਰਾਂ

ਇਸ ਮੌਕੇ ਕਾਂਗਰਸੀ ਆਗੂਆਂ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ’ਤੇ ਚਿੰਤਾ ਜਾਹਰ ਕੀਤੀ ਅਤੇ ਕੇਂਦਰ ਸਰਕਾਰ ਵੱਲੋਂ ਹਿੱਟ ਐਂਡ ਰਨ ਦੇ ਬਣਾਏ ਕਾਨੂੰਨ ਦਾ ਵਿਰੋਧ ਕਰਦੇ ਹੋਏ ਟਰਾਂਸਪੋਰਟਰਾਂ ਦੇ ਸਮਰਥਨ ਵਿੱਚ ਹਾਅ ਦਾ ਨਾਅਰਾ ਵੀ ਮਾਰਿਆ। ਇਸ ਮੌਕੇ ਹਰਤੇਜ ਸਿੰਘ ਮੱਲਵਾਲਾ, ਬੰਟੀ ਸਰਪੰਚ ਬੰਗੀ, ਅੰਗਰੇਜ਼ ਸਰਪੰਚ ਪੱਕਾ ਕਲਾਂ, ਅਸ਼ੋਕ ਪ੍ਰਧਾਨ ਰਾਮਾ ਮੰਡੀ, ਪੁਨੀਤ ਮਹੇਸ਼ਵਰੀ ਸਾਬਕਾ ਐਮਸੀ, ਹਰਜਿੰਦਰ ਸਿੰਘ ਸਰਪੰਚ ਫੁੱਲੋਕਾਰੀ, ਵਿਕਾਸ ਰਾਮਾਂ ਮੰਡੀ, ਸੁਖਚੈਨ ਚੇਅਰਮੈਨ ਸ਼ੇਰਗੜ੍ਹ ਆਦਿ ਹਾਜ਼ਰ ਸਨ।

 

LEAVE A REPLY

Please enter your comment!
Please enter your name here

spot_img

Share post:

Popular

More like this
Related

DGP Gaurav Yadav ਨੇ ਨਵਾਂ ‘ਸਾਂਝ ਸਿਟੀਜ਼ਨ ਪੋਰਟਲ’ ਕੀਤਾ ਲਾਂਚ, ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਈ-ਸਕੂਟਰਾਂ ਨੂੰ ਦਿਖਾਈ ਹਰੀ ਝੰਡੀ

👉ਨਾਗਰਿਕ-ਕੇਂਦ੍ਰਿਤ ਪੋਰਟਲ ਵਿੱਚ ਆਧਾਰ-ਸਮਰੱਥ ਈ-ਕੇਵਾਈਸੀ, ਕਿਊਆਰ-ਪ੍ਰਮਾਣਿਤ ਸਰਟੀਫਿਕੇਟ, ਕਾਰਜ ਰਹਿਤ...