👉ਬੀਸੀਐੱਲ ਇੰਡਸਟਰੀਜ਼ ਵੱਲੋਂ ਸਕਾਲਰਸ਼ਿਪ ਪ੍ਰਾਪਤ ਕਰਨ ਵਾਲੇ ਪ੍ਰਤੀ ਵਿਦਿਆਰਥੀ ਨੂੰ 25 ਹਜ਼ਾਰ ਰੁਪਏ ਦੀ ਵਿੱਤੀ ਮਦਦ ਦਿੱਤੀ ਜਾਵੇਗੀ।
👉ਯੂਨੀਵਰਸਿਟੀ ਦੇ ਵਾਇਸ ਚਾਂਸਲਰ ਅਤੇ ਹੋਰ ਉੱਚ ਅਧਿਕਾਰੀਆਂ ਨੇ ਇਸ ਉਪਰਾਲੇ ਲਈ ਐੱਮਡੀ ਅਤੇ ਜੁਆਇੰਟ ਐੱਮਡੀ ਦਾ ਕੀਤਾ ਧੰਨਵਾਦ।
Bathinda News: ਬੀਸੀਐੱਲ ਇੰਡਸਟਰੀਜ਼ ਲਿਮਟਿਡ ਬਠਿੰਡਾ ਵੱਲੋਂ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਨਾਲ ਆਪਣੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਦੇ ਹੋਏ ਯੂਨੀਵਰਸਿਟੀ ਦੇ ਮੈਰਿਟ ’ਚ ਰਹਿਣ ਵਾਲੇ 25 ਵਿਦਿਆਰਥੀਆਂ ਲਈ ਵਿਸ਼ੇਸ਼ ਤੌਰ ’ਤੇ ਦਵਾਰਕਾ ਦਾਸ ਮਿੱਤਲ ਅਕਾਦਮਿਕ ਸਕਾਲਰਸ਼ਿਪ ਦੀ ਸ਼ੁਰੂਆਤ ਕੀਤੀ ਹੈ। ਇਸ ਵਿਸ਼ੇਸ਼ ਸਕਾਲਰਸ਼ਿਪ ਤਹਿਤ ਸਿੱਖਿਆ ਦੇ ਖੇਤਰ ’ਚ ਮੱਲਾਂ ਮਾਰਨ ਵਾਲੇ ਚੁਣੇ ਵਿਦਿਅਰਥੀਆਂ ਨੂੰ 25 ਹਜ਼ਾਰ ਰੁਪਏ ਦੀ ਵਿੱਤੀ ਮਦਦ ਦਿੱਤੀ ਜਾਵੇਗੀ ਜਿਸ ਦੀ ਕੁਲ ਕੀਮਤ 6 ਲੱਖ 25 ਹਜ਼ਾਰ ਰੁਪਏ ਬਣਦੀ ਹੈ। ਦਵਾਰਕਾ ਦਾਸ ਮਿੱਤਲ ਅਕਾਦਮਿਕ ਸਕਾਲਰਸ਼ਿਪ ਦੀ ਸ਼ੁਰੂਆਤ ਨੂੰ ਲੈ ਕਿ ਐਮਆਰਐੱਸਪੀਟੀਯੂ ਦੇ ਵਾਇਸ ਚਾਂਸਲਰ ਪ੍ਰੋਫੈਸਰ ਸੰਜੀਵ ਕੁਮਾਰ ਸ਼ਰਮਾ ਦੀ ਅਗਵਾਈ ਵਾਲੀ ਵਿਸ਼ੇਸ਼ ਟੀਮ ਨੇ ਬੀਸੀਐੱਲ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਰਾਜਿੰਦਰ ਮਿੱਤਲ ਅਤੇ ਜੁਆਇੰਟ ਮੈਨੇਜਿੰਗ ਡਾਇਰੈਕਟਰ ਕੁਸ਼ਲ ਮਿੱਤਲ ਦਾ ਉਨ੍ਹਾਂ ਦੇ ਦਫ਼ਤਰ ਵਿਖੇ ਪਹੁੰਚਕੇ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਅਤੇ ਉਦਯੋਗਿਕ ਖੇਤਰ ’ਤੇ ਸਿੱਖਿਆ ਦੇ ਖੇਤਰ ’ਚ ਮਿਲਕੇ ਨਵੇਂ ਹੋਰ ਕੀਤੇ ਜਾਣ ਵਾਲੇ ਕੰਮਾਂ ’ਤੇ ਵਿਚਾਰ ਚਰਚਾ ਵੀ ਕੀਤੀ ਗਈ।
ਇਹ ਵੀ ਪੜ੍ਹੋ Patiala News: ਪਟਿਆਲਾ ਦੇ ਸਕੂਲ ‘ਚ ਬੰਬ ਦੀ ਧਮਕੀ, ਅਲਰਟ ‘ਤੇ ਸਕੂਲ ਪ੍ਰਸ਼ਾਸਨ
ਇਸ ਮੌਕੇ ਯੂਨੀਵਰਸਿਟੀ ਦੀ ਤਰਫੋਂਂ ਡਾ. ਮਨਜੀਤ ਬਾਂਸਲ, ਡੀਨ ਕਨਸਲਟੈਂਸੀ ਅਤੇ ਇੰਡਸਟਰੀ Çਲੰਕੇਜ਼ਜ਼ ਅਤੇ ਡਾਇਰੈਕਟਰ ਟ੍ਰੇਨਿੰਗ ਐਂਡ ਪਲੇਸਮੈਂਟ ਇੰਜੀ ਹਰਜੋਤ ਸਿੰਘ ਸਿੱਧੂ ਵੀ ਹਾਜ਼ਰ ਸਨ।ਇਸ ਵਿਸ਼ੇਸ਼ ਮੀਟਿੰਗ ਦੌਰਾਨ ਬੋਲਦਿਆ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋ ਸੰਜੀਵ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਮਿੱਤਲ ਪਰਿਵਾਰ ਵੱਲੋਂ ਯੂਨੀਵਰਸਿਟੀ ਦੇ ਅੰਦਰ ਵਿਸ਼ੇਸ਼ ਲੈਬ ਨੂੰ ਖੋਲਿ੍ਹਆ ਗਿਆ ਸੀ। ਇਸ ਕਦਮ ਤੋਂ ਬਾਅਦ ਹੁਣ ਫਿਰ ਯੂਨੀਵਰਸਿਟੀ ਦੇ ਵੱਖ ਵੱਖ ਵਿਸ਼ਿਆਂ ਦੇ ਮੈਰਿਟ ’ਚ ਆਉਣ ਵਾਲੇ 25 ਵਿਦਿਆਰਥੀਆਂ ਲਈ ਇਹ ਵਿਸ਼ੇਸ਼ ਕਦਮ ਦਵਾਰਕਾ ਦਾਸ ਮਿੱਤਲ ਅਕਾਦਮਿਕ ਸਕਾਲਰਸ਼ਿਪ ਤਹਿਤ ਉਠਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹਰ ਵਿਦਿਆਰਥੀ ਨੂੰ ਯੂਨੀਵਰਸਿਟੀ ਅਤੇ ਬੀਸੀਐੱਲ ਵੱਲੋਂ ਸਾਂਝੇ ਤੌਰ ’ਤੇ ਤਹਿ ਕੀਤੀਆਂ ਗਈਆਂ ਸ਼ਰਤਾਂ ਦੇ ਮੁਤਾਬਿਕ ਪ੍ਰਤੀ ਵਿਦਿਆਰਥੀ 25 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ Bathinda ‘ਚ ਤੜਕਸਾਰ ਚੱਲੀਆਂ ਗੋ/ਲੀ/ਆਂ, ਜਾਣੋਂ ਮਾਮਲਾ
ਇਸ ਤੋਂ ਇਲਾਵਾ ਦੋਵੇਂ ਧਿਰਾਂ ਦੀ ਸਾਂਝੀ ਕਮੇਟੀ ਵੱਲੋਂ ਜਿਹੜੇ ਨਿਰਧਾਰਤ ਨਿਯਮ ਤਹਿ ਕੀਤੇ ਜਾਣਗੇ ਉਸ ਮੁਤਾਬਿਕ ਹੀ ਇਸ ਸੁਵਿਧਾ ਨੂੰ ਜਾਰੀ ਕੀਤਾ ਜਾਵੇਗਾ। ਇਸ ਮੌਕੇ ਬੋਲਦਿਆ ਬੀਸੀਐੱਲ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਰਾਜਿੰਦਰ ਮਿੱਤਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਗਰੁੱਪ ਵੱਲੋਂ ਯੂਨੀਵਰਸਿਟੀ ਦੇ ਅੰਦਰ ਲੱਖਾਂ ਰੁਪਏ ਦੀ ਲਾਗਤ ਨਾਲ ਲੈਬ ਨੂੰ ਤਿਆਰ ਕੀਤਾ ਜਾ ਚੁੱਕਾ ਹੈ ਜਿਸ ਦਾ ਹੁਣ ਤੱਕ ਸੈਂਕੜੇ ਵਿਦਿਆਰਥੀ ਲਾਭ ਲੈ ਚੁੱਕੇ ਹਨ। ਇਹ ਜਾਰੀ ਕੀਤੀ ਸਕਾਲਰਸ਼ਿਪ ਯੋਜਨਾ ਨਾਲ ਵੀ ਸਿੱਖਿਆ ਦੇ ਖੇਤਰ ’ਚ ਅੱਗੇ ਵਧਣ ਵਾਲੇ ਵਿਦਿਆਰਥੀਆਂ ਨੂੰ ਕਾਫੀ ਵਿੱਤੀ ਮਦਦ ਮਿਲੇਗੀ ਤਾਂ ਜੋ ਉਹ ਆਪਣੇ ਸਿਰਜੇ ਹੋਏ ਸੁਪਨਿਆਂ ਅਤੇ ਟਿੱਚਿਆਂ ਨੂੰ ਪੂਰਾ ਕਰ ਸਕਣ। ਇਸ ਮੌਕੇ ਵਾਈਸ ਚਾਂਸਲਰ ਪ੍ਰੋ ਸੰਜੀਵ ਕੁਮਾਰ ਸ਼ਰਮਾ ਤੋਂ ਇਲਾਵਾ ਡੀਨ ਡਾ. ਮਨਜੀਤ ਬਾਂਸਲ ਅਤੇ ਡਾਇਰੈਕਟਰ ਹਰਜੋਤ ਸਿੰਘ ਸਿੱਧੂ ਵੱਲੋਂ ਵੀ ਬੀਸੀਐੱਲ ਗਰੁੱਪ ਦਾ ਇਸ ਵਿਸ਼ੇਸ਼ ਉਪਰਾਲੇ ਲਈ ਧੰਨਵਾਦ ਕੀਤਾ ਗਿਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ




