Sri Anandpur Sahib News: ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰ ‘ਤੇ ਮਨਾਏ ਜਾ ਰਹੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਵੇਂ ਸ਼ਹੀਦੀ ਦਿਹਾੜੇ ਉੱਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੋਂ ਪੰਜਾਬ ਦੇ ਤਿੰਨਾਂ ਤਖਤਾਂ ਲਈ ਵੱਡਾ ਐਲਾਨ ਕੀਤਾ ਹੈ। ਪਰਸੋਂ ਤੋਂ ਗੁਰਦੁਆਰਾ ਬਾਬਾ ਬੁੱਢਾ ਦਲ ਸੋਣੀ ਵਿਖੇ ਪ੍ਰਕਾਸ਼ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਸੰਗਤਾਂ ਨੂੰ ਸਬੋਧਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀਤੇ ਕੱਲ ਪਵਿੱਤਰ ਸ਼ਹਿਰ ਐਲਾਨ ਗਏ ਸ੍ਰੀ ਅੰਮ੍ਰਿਤਸਰ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਸ਼੍ਰੀ ਦਮਦਮਾ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂਆਂ ਦੇ ਲਈ ਮੁਫਤ ਈ ਰਿਕਸ਼ਾ ਅਤੇ ਮਿੰਨੀ ਵਾ ਸੇਵਾ ਚਲਾਈ ਜਾਵੇਗੀ। ਜਿਸ ਦਾ ਖਰਚਾ ਪੰਜਾਬ ਸਰਕਾਰ ਵੱਲੋਂ ਸਹਿਣ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਰਕਾਰ ਦਾ ਮੁੱਖ ਮੰਤਵ ਇਥੇ ਆਉਣ ਵਾਲੇ ਸ਼ਰਧਾਲੂਆਂ ਨੂੰ ਹਰ ਸਹੂਲਤ ਮੁਹਈਆ ਕਰਵਾਉਣੀ ਹੈ। ਜਿਸ ਦੇ ਲਈ ਇਹ ਐਲਾਨ ਕੀਤੇ ਜਾ ਰਹੇ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













