Saturday, November 8, 2025
spot_img

“ਈਜ਼ੀ ਰਜਿਸਟਰੀ” ਪ੍ਰਣਾਲੀ ਨਵੇਂ ਯੁੱਗ ਦੀ ਸ਼ੁਰੂਆਤ: ਲੋਕਾਂ ਨੂੰ ਪਾਰਦਰਸ਼ੀ, ਭ੍ਰਿਸ਼ਟਾਚਾਰ-ਮੁਕਤ ਢੰਗ ਨਾਲ ਅਤੇ ਡੋਰ-ਸਟੈਪ ਡਲਿਵਰੀ ਰਾਹੀਂ ਮਿਲ ਰਹੀਆਂ ਜਾਇਦਾਦ ਰਜਿਸਟ੍ਰੇਸ਼ਨ ਸੇਵਾਵਾਂ

Date:

spot_img

Chandigarh News:ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਿਹਾ ਕਿ ਹਾਲ ਹੀ ਵਿੱਚ ਸ਼ੁਰੂ ਕੀਤਾ ਗਿਆ “ਈਜ਼ੀ ਰਜਿਸਟਰੀ” ਪ੍ਰਾਜੈਕਟ ਲੋਕ-ਪੱਖੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਬੇਹੱਦ ਸਹਾਈ ਸਿੱਧ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਇਦਾਦ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ, ਭ੍ਰਿਸ਼ਟਾਚਾਰ-ਮੁਕਤ ਅਤੇ ਸੁਖਾਲੇ ਢੰਗ ਨਾਲ ਪ੍ਰਦਾਨ ਕਰਨ ਦੇ ਮਨਸ਼ੇ ਨਾਲ ਤਿਆਰ ਕੀਤਾ ਗਿਆ ਇਹ ਪ੍ਰਾਜੈਕਟ ਦਸਤਾਵੇਜ਼ਾਂ ਦੀ ਆਨਲਾਈਨ ਜਾਂਚ, ਵੀ.ਆਈ.ਪੀ. ਕਲਚਰ ਨੂੰ ਖ਼ਤਮ ਕਰਨ, ਨਾਗਰਿਕਾਂ ਨੂੰ ਆਨਲਾਈਨ ਢੰਗ ਨਾਲ ਅਸਲ ਸਮੇਂ ਦੀ ਸਥਿਤੀ ਦੀ ਅਪਡੇਟਸ ਪ੍ਰਦਾਨ ਕਰਨ ਅਤੇ ਡੀਡ ਡਰਾਫ਼ਟਿੰਗ ਤੇ ਰਜਿਸਟ੍ਰੇਸ਼ਨ ਲਈ ਡੋਰ-ਸਟੈਪ ਡਲਿਵਰੀ ਸੇਵਾਵਾਂ ਦੀ ਸਹੂਲਤ ਪ੍ਰਦਾਨ ਕਰ ਰਿਹਾ ਹੈ।ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਈਜ਼ੀ ਰਜਿਸਟਰੀ ਸਹੂਲਤ ਨੇ ਜਾਇਦਾਦ ਦੀ ਰਜਿਸਟ੍ਰੇਸ਼ਨ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ ਅਤੇ ਇਹ ਪ੍ਰਾਜੈਕਟ 48 ਘੰਟਿਆਂ ਦੇ ਅੰਦਰ ਸਬ-ਰਜਿਸਟਰਾਰ ਵੱਲੋਂ, ਬਿਨਾਂ ਦਸਤਖ਼ਤ ਕੀਤੀ ਸੇਲ ਡੀਡ ਦੀ ਆਨਲਾਈਨ ਜਾਂਚ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਖੱਜਲ-ਖੁਆਰੀ ਨੂੰ ਘਟਾਉਣ ਅਤੇ ਭ੍ਰਿਸ਼ਟਾਚਾਰ ‘ਤੇ ਰੋਕ ਲਾਉਣ ਵਿੱਚ ਬੇਹੱਦ ਸਹਾਈ ਸਿੱਧ ਹੋ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਵਿੱਚ ਜਵਾਬਦੇਹੀ ਯਕੀਨੀ ਬਣਾਉਂਦਿਆਂ ਉਠਾਏ ਗਏ ਸਾਰੇ ਇਤਰਾਜ਼ਾਂ ਦੀ ਨਿਗਰਾਨੀ ਡਿਪਟੀ ਕਮਿਸ਼ਨਰਾਂ ਅਤੇ ਐਸ.ਡੀ.ਐਮਜ਼ ਵੱਲੋਂ ਕੀਤੀ ਜਾ ਰਹੀ ਹੈ ਅਤੇ ਬੇਲੋੜੇ ਇਤਰਾਜ਼ ਲਾਉਣ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਵਿਵਸਥਾ ਕੀਤੀ ਗਈ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਦੇ ‘ਰਾਈਟ ਟੂ ਬਿਜ਼ਨਸ ਐਕਟ’ ਨੇ ਬਦਲਿਆ ਉਦਯੋਗ ਜਗਤ ਦਾ ਚਿਹਰਾ

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਪ੍ਰਣਾਲੀ ਤਹਿਤ ਜਾਇਦਾਦ ਰਜਿਸਟ੍ਰੇਸ਼ਨ ਲਈ “ਪਹਿਲਾਂ ਆਓ, ਪਹਿਲਾਂ ਪਾਓ” ਦਾ ਸਿਧਾਂਤ ਲਾਗੂ ਕੀਤਾ ਗਿਆ ਹੈ ਜਿਸ ਨਾਲ ਕਿਸੇ ਨਾਲ ਪੱਖਪਾਤ ਦੀ ਕੋਈ ਸੰਭਾਵਨਾ ਨਹੀਂ ਰਹਿ ਜਾਂਦੀ। ਕੈਬਨਿਟ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਨਾਗਰਿਕਾਂ ਨੂੰ ਆਪਣੇ ਜ਼ਿਲ੍ਹੇ ਦੇ ਅੰਦਰ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਵਿੱਚ ਜਾਇਦਾਦ ਦੇ ਦਸਤਾਵੇਜ਼ ਰਜਿਸਟਰ ਕਰਨ ਦੀ ਆਜ਼ਾਦੀ ਹੈ ਅਤੇ ਇਸ ਨਾਲ ਵਿਅਕਤੀਗਤ ਦਫ਼ਤਰ ਦੇ ਏਕਾਧਿਕਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਖ਼ਤਮ ਕਰ ਦਿੱਤਾ ਗਿਆ ਹੈ। ਮਾਲ ਮੰਤਰੀ ਨੇ ਕਿਹਾ ਕਿ ਹੁਣ ਬਿਨੈਕਾਰਾਂ ਨੂੰ ਪ੍ਰਕਿਰਿਆ ਦੇ ਹਰ ਪੜਾਅ ‘ਤੇ ਦਸਤਾਵੇਜ਼ਾਂ ਦੀ ਜਾਂਚ-ਪੜਤਾਲ, ਭੁਗਤਾਨ ਅਤੇ ਅਪਾਇੰਟਮੈਂਟ ਆਦਿ ਬਾਰੇ ਸਵੈਚਾਲਿਤ ਵੱਟਸਐਪ ਅਪਡੇਟਸ ਪ੍ਰਾਪਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਰਾਹੀਂ ਰਿਸ਼ਵਤ ਮੰਗਣ ਵਾਲੇ ਸ਼ਖ਼ਸ ਦੀ ਸ਼ਿਕਾਇਤ ਲਈ ਇੱਕ ਸਿੱਧਾ ਆਨਲਾਈਨ ਸ਼ਿਕਾਇਤ ਲਿੰਕ ਪ੍ਰਦਾਨ ਕੀਤਾ ਗਿਆ ਹੈ, ਜਿਸ ਦਾ ਤੁਰੰਤ ਨਿਪਟਾਰਾ ਸਬੰਧਤ ਡਿਪਟੀ ਕਮਿਸ਼ਨਰ ਵੱਲੋਂ ਯਕੀਨੀ ਬਣਾਇਆ ਜਾਵੇਗਾ।ਮਾਲ ਮੰਤਰੀ ਨੇ ਕਿਹਾ ਕਿ ਨਾਗਰਿਕ ਹੁਣ ਪੋਰਟਲ ‘ਤੇ “ਡਰਾਫਟ ਮਾਈ ਡੀਡ” ਮਾਡਿਊਲ ਦੀ ਵਰਤੋਂ ਕਰਕੇ ਆਪਣੀਆਂ ਸੇਲ ਡੀਡ ਤਿਆਰ ਕਰ ਰਹੇ ਹਨ ਜਾਂ ਹਰ ਸਬ ਰਜਿਸਟਰਾਰ ਦਫ਼ਤਰ ਵਿੱਚ ਸਥਾਪਤ ਸੇਵਾ ਕੇਂਦਰ ਕਾਊਂਟਰ ‘ਤੇ ਪਹੁੰਚ ਕਰਕੇ ਉਥੇ ਬੈਠੇ ਪੇਸ਼ੇਵਰਾਂ ਜਿਵੇਂ ਵਕੀਲ ਅਤੇ ਸੇਵਾ-ਮੁਕਤ ਪਟਵਾਰੀ ਦੀਆਂ ਸੇਵਾਵਾਂ ਲੈ ਕੇ 550 ਰੁਪਏ ਦੀ ਨਿਰਧਾਰਤ ਫੀਸ ਨਾਲ ਡੀਡ ਡਰਾਫਟ ਕਰਵਾ ਸਕਦੇ ਹਨ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਛੂਤ-ਛਾਤ ਨੂੰ ਖਤਮ ਕਰਨ ਅਤੇ ਸਾਰਿਆਂ ਲਈ ਨਿਆਂ ਯਕੀਨੀ ਬਣਾਉਣ ਲਈ ਸਖ਼ਤ ਕਦਮ ਚੁੱਕ ਰਹੀ ਹੈ:ਡਾ. ਬਲਜੀਤ ਕੌਰ

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹੈਲਪਲਾਈਨ ਨੰਬਰ-1076 ਰਾਹੀਂ ਡੋਰਸਟੈਪ-ਡਿਲੀਵਰੀ ਸੇਵਾ ਦੀ ਚੋਣ ਕਰਕੇ ਘਰ ਬੈਠੇ ਸੇਵਾਵਾਂ ਲਈਆਂ ਜਾ ਸਕਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸਟੈਂਪ ਡਿਊਟੀ ਅਤੇ ਰਜਿਸਟ੍ਰੇਸ਼ਨ ਫ਼ੀਸ ਸਮੇਤ ਸਾਰੇ ਭੁਗਤਾਨ ਉਪਲੱਬਧ 25 ਬੈਂਕਾਂ ਰਾਹੀਂ ਇੱਕੋ ਵਾਰ ਆਨਲਾਈਨ ਤਰੀਕੇ ਨਾਲ ਕੀਤੇ ਜਾ ਸਕਦੇ ਹਨ ਜਦਕਿ ਇਸ ਤੋਂ ਪਹਿਲਾਂ ਸਿਰਫ਼ ਪੰਜ ਬੈਂਕਾਂ ਤੋਂ ਇਹ ਸੇਵਾਵਾਂ ਲਈਆਂ ਜਾ ਸਕਦੀਆਂ ਸਨ।ਕੈਬਨਿਟ ਮੰਤਰੀ ਨੇ ਦੱਸਿਆ ਕਿ ਇੱਕ ਏਕੀਕ੍ਰਿਤ ਟੋਕਨ ਪ੍ਰਬੰਧਨ ਪ੍ਰਣਾਲੀ ਵੀ ਲਾਗੂ ਕੀਤੀ ਗਈ ਹੈ, ਜਿਸ ਤਹਿਤ ਮੁਲਾਕਾਤੀ-ਸਮਾਂ ਲੈ ਚੁੱਕੇ ਅਤੇ ਮੁਕੰਮਲ ਦਸਤਾਵੇਜ਼ਾਂ ਵਾਲੇ ਨਾਗਰਿਕਾਂ ਨੂੰ ਤਰਜੀਹ ਦਿੱਤੀ ਜਾਂਦੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਪ੍ਰਣਾਲੀ ਨਾਲ ਲੋਕਾਂ ਨੂੰ ਬੋਲੇੜੀ ਦੇਰੀ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਅਪਗ੍ਰੇਡ ਸਰਵਰਾਂ, ਸਿਖਲਾਈ ਪ੍ਰਾਪਤ ਸਟਾਫ਼ ਅਤੇ ਮਿਆਰੀ ਪ੍ਰਕਿਰਿਆਵਾਂ ਨਾਲ ਪੰਜਾਬ ਭਰ ਵਿੱਚ ਇਹ ਪ੍ਰਣਾਲੀ ਇਕਸਾਰ ਲਾਗੂ ਕੀਤੀ ਗਈ ਹੈ, ਜੋ ਸ਼ਹਿਰਾਂ ਅਤੇ ਪਿੰਡਾਂ ਵਿੱਚ ਪਾਰਦਰਸ਼ੀ ਅਤੇ ਕੁਸ਼ਲ ਸੇਵਾਵਾਂ ਯਕੀਨੀ ਬਣਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਪ੍ਰਵਾਸੀ ਪੰਜਾਬੀ ਦੇ ਕਤਲ ਵਿੱਚ ਸ਼ਾਮਲ ਦੋ ਕੇਐਲਐਫ ਕਾਰਕੁਨ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; ਪੰਜ ਹਥਿਆਰ ਬਰਾਮਦ

👉ਗ੍ਰਿਫ਼ਤਾਰ ਮੁਲਜ਼ਮ ਬਿਕਰਮਜੀਤ 2018 ਵਿੱਚ ਰਾਜਾ ਸਾਂਸੀ ਵਿਖੇ ਇੱਕ...

ਵੱਡੀ ਖ਼ਬਰ; ਪੰਜਾਬ ਦੇ ਇਸ ਜ਼ਿਲ੍ਹੇ ਦੀ ਮਹਿਲਾ SSP ਮੁਅੱਤਲ

Tarn Taran News: ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੀ ਮਹਿਲਾ...