ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Date:

spot_img

👉ਭਾਜਪਾ ਦਾ ਪੰਜਾਬ ਵਿੱਚ ਕੋਈ ਆਧਾਰ ਨਹੀਂ, ਸਾਨੂੰ ਬਦਨਾਮ ਕਰਨ ਅਤੇ ਧਮਕਾਉਣ ਲਈ ਈ.ਡੀ. ਤੇ ਸੀ.ਬੀ.ਆਈ. ਦੀ ਵਰਤੋਂ ਕੀਤੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪੰਜਾਬ ਨੂੰ ਭਾਜਪਾ ਦੇ ਦੇਸ਼ ਭਗਤੀ ਜਾਂ ਰਾਸ਼ਟਰਵਾਦ ਦੇ ਸਰਟੀਫਿਕੇਟ ਦੀ ਕੋਈ ਲੋੜ ਨਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Chandigarh News : ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਸਹਿ-ਪ੍ਰਭਾਰੀ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਭਾਜਪਾ ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਈ.ਡੀ. ਪਾਰਟੀ’ (ਭਾਜਪਾ) ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਲਈ ਇਕ ਵਾਰ ਫਿਰ ਆਪਣੇ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਭਾਜਪਾ ਦਾ ਪੰਜਾਬ ਵਿੱਚ ਕੋਈ ਸਿਆਸੀ ਆਧਾਰ ਨਹੀਂ ਹੈ, ਉਹ ਆਪਣੇ ਸਿਆਸੀ ਵਿਰੋਧੀਆਂ ਨੂੰ ਬਦਨਾਮ ਕਰਨ, ਧਮਕਾਉਣ ਤੇ ਦਬਾਉਣ ਲਈ ਈ.ਡੀ. ਅਤੇ ਸੀ.ਬੀ.ਆਈ. ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ਪਰ ਅਜਿਹੀ ਸਿਆਸੀ ਬਦਲਾਖੋਰੀ ‘ਆਪ ਸਰਕਾਰ ਨੂੰ ਆਮ ਲੋਕਾਂ ਲਈ ਕੰਮ ਕਰਨ ਤੋਂ ਨਹੀਂ ਰੋਕ ਸਕੇਗੀ। ਭਾਜਪਾ ਵੱਲੋਂ ਆਪਣੀ ਸਰਕਾਰ `ਤੇ ਕੀਤੇ ਜਾ ਰਹੇ ਹਮਲਿਆਂ `ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਨੂੰ ਉਨ੍ਹਾਂ ਲੋਕਾਂ ਤੋਂ ਇਮਾਨਦਾਰੀ, ਦੇਸ਼ ਭਗਤੀ ਜਾਂ ਰਾਸ਼ਟਰਵਾਦ ਦਾ ਕੋਈ ਸਰਟੀਫਿਕੇਟ ਨਹੀਂ ਚਾਹੀਦਾ, ਜਿਨ੍ਹਾਂ ਨੇ ਪੰਜਾਬ ਅਤੇ ਇਸ ਦੇ ਲੋਕਾਂ ਨੂੰ ਬੇਰਹਿਮੀ ਨਾਲ ਲੁੱਟਿਆ ਹੈ।

ਇਹ ਵੀ ਪੜ੍ਹੋ 👉Bhagwant Mann govt ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਐਕਸ `ਤੇ ਪੋਸਟ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਤੇਂਦਰ ਜੈਨ ਜੀ ਦੀ ਗ੍ਰਿਫ਼ਤਾਰੀ ਸਿਆਸੀ ਬਦਲਾਖੋਰੀ ਦੀ ਪ੍ਰਤੱਖ ਮਿਸਾਲ ਹੈ। ਕੇਂਦਰ ਸਰਕਾਰ ਵਿਰੋਧੀ ਧਿਰ ਦੇ ਆਗੂਆਂ ਨੂੰ ਡਰਾਉਣ ਅਤੇ ਦਬਾਉਣ ਲਈ ਈ.ਡੀ. ਵਰਗੀਆਂ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ। ਜਿਨ੍ਹਾਂ ਨੇ ਖ਼ੁਦ ਪੰਜਾਬ ਨੂੰ ਵੇਚਿਆ ਹੈ, ਉਹ ਅੱਜ ਸਾਡੇ ਤੋਂ ਸਵਾਲ ਪੁੱਛ ਰਹੇ ਹਨ। ਇਹ ਤਰੀਕਾ ਲੋਕਤੰਤਰ ਲਈ ਬਿਲਕੁਲ ਸਹੀ ਨਹੀਂ ਹੈ।”ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪਣੇ ਸਿਆਸੀ ਵਿਰੋਧੀਆਂ ਨੂੰ ਪ੍ਰੇਸ਼ਾਨ ਕਰਨ ਲਈ ਈ.ਡੀ., ਸੀ.ਬੀ.ਆਈ. ਅਤੇ ਹੋਰ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਨਾ ਭਾਜਪਾ ਦੀ ਪੁਰਾਣੀ ਰਣਨੀਤੀ ਹੈ। ਅਜਿਹਾ ਹੀ ਕੰਮ ਦਿੱਲੀ ਵਿੱਚ ਵੀ ਕੀਤਾ ਗਿਆ ਸੀ, ਜਿੱਥੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ` ਦੀ ਪੂਰੀ ਚੋਟੀ ਦੀ ਲੀਡਰਸ਼ਿਪ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਗਿਆ ਸੀ। ‘ਆਪ` ਦੇ ਸੀਨੀਅਰ ਆਗੂ ਸਤੇਂਦਰ ਜੈਨ ਵਿਰੁੱਧ ਕਾਰਵਾਈ ਵੀ ਇਸੇ ਰਣਨੀਤੀ ਦਾ ਹਿੱਸਾ ਹੈ ਕਿਉਂਕਿ ਭਾਜਪਾ ਅਜਿਹੇ ਡਰਾਮੇ ਕਰਨ ਦੀ ਆਦੀ ਹੈ।”

ਇਹ ਵੀ ਪੜ੍ਹੋ 👉ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ‘ਗੋਨੀ’ ਅਤੇ ਅੰਤਰਰਾਸ਼ਟਰੀ ਗੋਲਡ ਮੈਡਲਿਸਟ ਕੁਨਾਰ ਆਮ ਆਦਮੀ ਪਾਰਟੀ ‘ਚ ਸ਼ਾਮਲ

ਵਿਰੋਧੀ ਧਿਰ ਦੇ ਲਗਾਤਾਰ ਹਮਲਿਆਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਮੈਨੂੰ ਉਨ੍ਹਾਂ ਆਗੂਆਂ ਤੋਂ ਇਮਾਨਦਾਰੀ ਦਾ ਕੋਈ ਸਰਟੀਫਿਕੇਟ ਨਹੀਂ ਚਾਹੀਦਾ, ਜਿਨ੍ਹਾਂ ਦੇ ਹੱਥ ਪੰਜਾਬ ਅਤੇ ਇਸ ਦੇ ਲੋਕਾਂ ਦੀ ਲੁੱਟ ਨਾਲ ਰੰਗੇ ਹੋਏ ਹਨ। ਇਨ੍ਹਾਂ ਆਗੂਆਂ ਕੋਲ ਮੇਰੇ ਖ਼ਿਲਾਫ਼ ਬੋਲਣ ਲਈ ਕੁੱਝ ਨਹੀਂ ਹੈ, ਜਿਸ ਕਰਕੇ ਇਹ ਮੈਨੂੰ ਬੇਬੁਨਿਆਦ ਮਸਲਿਆਂ ਰਾਹੀਂ ਬਦਨਾਮ ਕਰ ਰਹੇ ਹਨ। ਜਿਸ ਭਾਜਪਾ ਦਾ ਸੂਬੇ ਵਿੱਚ ਕੋਈ ਆਧਾਰ ਨਹੀਂ ਹੈ, ਉਹ ਸਾਨੂੰ ਬਦਨਾਮ ਕਰਨ ਅਤੇ ਧਮਕਾਉਣ ਲਈ ਈ.ਡੀ. ਤੇ ਸੀ.ਬੀ.ਆਈ. ਦੀ ਵਰਤੋਂ ਕਰ ਰਹੀ ਹੈ। ਇਸ ਨਾਲ ਮੇਰਾ ਹੌਸਲੇ ਨਹੀਂ ਟੁੱਟੇਗਾ ਅਤੇ ਮੈਂ ਪੰਜਾਬ ਦੇ ਆਮ ਲੋਕਾਂ ਦੀ ਭਲਾਈ ਲਈ ਕੰਮ ਕਰਨਾ ਜਾਰੀ ਰੱਖਾਂਗਾ।” ਦੇਸ਼ ਭਗਤੀ ਅਤੇ ਰਾਸ਼ਟਰਵਾਦ ਦੇ ਮੁੱਦੇ `ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨੂੰ ਕਾਂਗਰਸ ਜਾਂ ਕੇਂਦਰ ਵਿਚਲੀ ਸਰਕਾਰ ਤੋਂ ਦੇਸ਼ ਭਗਤੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ। ਪੰਜਾਬੀਆਂ ਨੇ ਕੌਮੀ ਤਿਰੰਗੇ ਦੇ ਹਰ ਰੰਗ ਨੂੰ ਨਿਖਾਰਨ ਲਈ ਅਣਗਿਣਤ ਕੁਰਬਾਨੀਆਂ ਦਿੱਤੀਆਂ ਹਨ ਅਤੇ ਭਾਜਪਾ ਜਾਂ ਕੇਂਦਰ ਸਰਕਾਰ ਨੂੰ ਸਾਨੂੰ ਇਸ ਬਾਰੇ ਪਾਠ ਪੜ੍ਹਾਉਣ ਦੀ ਲੋੜ ਨਹੀਂ ਹੈ। ਇਹ ਬਹੁਤ ਮਾੜੀ ਗੱਲ ਹੈ ਕਿ ਇਹ ਪਾਰਟੀ, ਪੰਜਾਬ ਤੇ ਪੰਜਾਬੀਆਂ ਦੀ ਦੇਸ਼ ਭਗਤੀ `ਤੇ ਸਵਾਲ ਚੁੱਕ ਕੇ ਵਾਰ-ਵਾਰ ਘਟੀਆ ਹਥਕੰਡੇ ਅਪਣਾ ਰਹੀ ਹੈ।”

ਇਹ ਵੀ ਪੜ੍ਹੋ 👉Punjab Govt ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ “ਨਿਊਰੋਨ 2.0” ਇਨਕਿਊਬੇਸ਼ਨ ਸੈਂਟਰ

👉ਪੰਜਾਬ ਸਰਕਾਰ ਦਰਿਆਵਾਂ ਵਿਚਲੇ ਪਾਣੀ ਦੇ ਪੱਧਰ `ਤੇ ਲਗਾਤਾਰ ਨਜ਼ਰ ਰੱਖ ਰਹੀ ਹੈ, ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਦਰਿਆਵਾਂ ਅਤੇ ਡੈਮਾਂ ਵਿੱਚ ਪਾਣੀ ਦੇ ਪੱਧਰ `ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਸੂਬੇ ਦੇ ਲੋਕਾਂ ਨੂੰ ਇਸ ਬਾਰੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ।”

👉ਜਗਤਾਰ ਸਿੰਘ ਹਵਾਰਾ ਨੂੰ ਬਿਮਾਰ ਮਾਂ ਨੂੰ ਮਿਲਣ ਲਈ ਮਾਨਵਤਾ ਦੇ ਆਧਾਰ `ਤੇ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਜਗਤਾਰ ਸਿੰਘ ਹਵਾਰਾ ਦੀ ਪੈਰੋਲ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ `ਤੇ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ। ਮੈਂ ਇਹ ਮੁੱਦਾ ਪੰਜਾਬ ਦੇ ਰਾਜਪਾਲ ਕੋਲ ਪਹਿਲਾਂ ਹੀ ਉਠਾ ਚੁੱਕਾ ਹਾਂ। ਹੁਣ ਇਸ ਬਾਰੇ ਅੰਤਮ ਫ਼ੈਸਲਾ ਭਾਰਤ ਸਰਕਾਰ ਨੇ ਲੈਣਾ ਹੈ।”

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...