Hoshiarpur News : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਸੋਮਵਾਰ ਸਵੇਰ ਤੋਂ ਕੇਂਦਰੀ ਜਾਂਚ ਏਜੰਸੀ ਇਨਫ਼ੌਰਸਮੇਂਟ ਡਾਇਰੈਕਟੋਰੇਟ (ED) ਦੀ ਚੱਲ ਰਹੀ ਰੇਡ ਪਿਛਲੇ 30 ਘੰਟਿਆਂ ਤੋਂ ਜਾਰੀ ਹੈ। ਇਸ ਦੌਰਾਨ ਨਾਂ ਹੀ ਕਿਸੇ ਨੂੰ ਘਰ ਤੋਂ ਬਾਹਰ ਜਾਣ ਦਿੱਤਾ ਜਾ ਰਿਹਾ ਤੇ ਨਾਂ ਹੀ ਅੰਦਰ ਆਉਣ ਦਿੱਤਾ ਜਾ ਰਿਹਾ। ਸੂਚਨਾ ਮੁਤਾਬਕ ਈਡੀ ਦੀਆਂ ਟੀਮਾਂ ਸਾਬਕਾ ਮੰਤਰੀ ਦੇ ਹੁਸ਼ਿਆਰਪੁਰ ਦੇ ਜੋਧਾ ਮੱਲ ਰੋਡ ‘ਤੇ ਸਥਿਤ ਘਰ ਦੇ ਬਾਹਰ ਸੀਆਰਪੀਐਫ ਦੇ ਜਵਾਨਾਂ ਨੂੰ ਤਾਇਨਾਤ ਕੀਤਾ ਹੈ। ਚਰਚਾ ਮੁਤਾਬਕ ED ਵੱਲੋਂ ਇਹ ਛਾਪਾਮਾਰੀ ਮਨੀ ਲਾਂਡਰਿੰਗ ਰੋਕਥਾਮ (ਪੀਐਮਐਲਏ) ਅਤੇ ਆਮਦਨ ਤੋਂ ਵੱਧ ਜਾਇਦਾਦ ਨਾਲ ਸਬੰਧਤ ਇੱਕ ਮਾਮਲੇ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ 👉ਪੰਜਾਬ ‘ਚ ਵਧੇਗੀ ਠੰਡ! ਅਗਲੇ 7 ਦਿਨ ਮੀਂਹ ਦੀ ਕੋਈ ਸੰਭਾਵਨਾ ਨਹੀਂ
ਦਸਣਾ ਬਣਦਾ ਹੈ ਕਿ ਈਡੀ ਦੀਆਂ ਵੱਖ-ਵੱਖ ਟੀਮਾਂ ਨੇ ਸਾਬਕਾ ਮੰਤਰੀ ਦੇ ਪੁੱਤਰ ਪ੍ਰਤੀਕ ਅਰੋੜਾ ਅਤੇ ਉਨ੍ਹਾਂ ਦੇ ਕਾਰੋਬਾਰੀ ਸਹਿਯੋਗੀਆਂ ਦੇ ਅਹਾਤੇ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਹੈ। ਇਨ੍ਹਾਂ ਵਿੱਚ ਮਾਰਬੇਲਾ ਗਰੁੱਪ ਅਤੇ ਗੁਲਮੋਹਰ ਟਾਊਨਸ਼ਿਪ ਗਰੁੱਪ ਵਰਗੇ ਵੱਡੇ ਰੀਅਲ ਅਸਟੇਟ ਡਿਵੈਲਪਰ ਸ਼ਾਮਲ ਹਨ। ਇਹ ਦੋਸ਼ ਹੈ ਕਿ ਗੈਰ-ਕਾਨੂੰਨੀ ਤੌਰ ‘ਤੇ ਕਮਾਏ ਪੈਸੇ ਨੂੰ ਰੀਅਲ ਅਸਟੇਟ ਅਤੇ ਪ੍ਰਮੋਟਰਾਂ ਰਾਹੀਂ ਲਾਂਡਰ ਕੀਤਾ ਗਿਆ ਸੀ। ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਵੀ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਜਨਵਰੀ ਵਿਚ ਵੀ ਈਡੀ ਨੇ ਆਮਦਨ ਕਰ ਵਿਭਾਗ ਦੇ ਨਾਲ ਮਿਲ ਕੇ ਜਾਂਚ ਕੀਤੀ ਸੀ।
ਇਸਤੋਂ ਇਲਾਵਾ ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਵੀ ਇਸ ਸਾਬਕਾ ਮੰਤਰੀ ਵਿਰੁਧ ਕੇਸ ਦਰਜ਼ ਕਰਕੇ ਗ੍ਰਿਫਤਾਰ ਕੀਤਾ ਸੀ।ਇਸਦੇ ਨਾਂਲ ਹੀ ਵਿਜੀਲੈਂਸ ਕੇਸ ਤੋਂ ਬਚਣ ਲਈ ਸ਼੍ਰੀ ਅਰੋੜਾ ਵੱਲੋਂ ਵਿਜੀਲੈਂਸ ਅਧਿਕਾਰੀਆਂ ਨੂੰ 50 ਲੱਖ ਰੁਪਏ ਦਾ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਗਈ ਸੀ ਜਿਸਦੇ ਚੱਲਦੇ ਇਸ ਕੇਸ ਵਿਚ ਵੀ ਵਿਜੀਲੈਂਸ ਵੱਲੋਂ ਉਸਨੂੰ ਮੌਕੇ ‘ਤੇ ਹੀ ਗ੍ਰਿਫਤਾਰ ਕਰ ਲਿਆ ਸੀ। ਸੁੰਦਰ ਸ਼ਾਮ ਅਰੋੜਾ ‘ਤੇ ਨਿਯਮਾਂ ਦੀ ਉਲੰਘਣਾ ਕਰਨ ਅਤੇ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (PSIEC) ਨਾਲ ਸਬੰਧਤ ਇੱਕ ਉਦਯੋਗਿਕ ਪਲਾਟ ਨੂੰ ਇੱਕ ਰੀਅਲ ਅਸਟੇਟ ਕੰਪਨੀ ਨੂੰ ਤਬਦੀਲ ਕਰਨ ਦਾ ਦੋਸ਼ ਸੀ। ਦੋਸ਼ ਸੀ ਕਿ 12 ਪਲਾਟਾਂ ਵਾਲੀ ਉਦਯੋਗਿਕ ਜ਼ਮੀਨ ਨੂੰ ਨਿਯਮਾਂ ਦੀ ਉਲੰਘਣਾ ਕਰਦੇ ਹੋਏ 125 ਪਲਾਟਾਂ ਵਿੱਚ ਵੰਡਣ ਲਈ ਮਨਜ਼ੂਰੀ ਦਿੱਤੀ ਗਈ ਸੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




