ਚੰਡੀਗੜ੍ਹ: ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ। ਉਨ੍ਹਾਂ ਇਸ ਦੌਰਾਨ ਕਿਹਾ ਕਿ ਭਾਜਪਾ ਦਾ ਇਕ ਉੱਚ ਪੱਧਰੀ ਵਫ਼ਦ ਚੋਣ ਕਮਿਸ਼ਨ ਕੋਲ ਜਾਵੇਗਾ ਅਤੇ ਜਿਸ ਦਿੱਲੀ ਦੀ ਐਕਸਾਈਜ਼ ਪਾਲਿਸੀ ਨੂੰ ਲੈ ਕੇ ਕੇਜਰੀਵਾਲ ਸਣੇ ‘ਆਪ’ ਆਗੂ ਜੇਲ੍ਹ ‘ਚ ਬੈਠੇ ਹਨ, ਉਹ ਹੀ ਪੰਜਾਬ ਅੰਦਰ ਵੀ ਲਾਗੂ ਕੀਤੀ ਗਈ ਹੈ। ਇਸ ਨੂੰ ਲੈ ਕੇ ਈ. ਡੀ. ਦੀ ਕਾਰਵਾਈ ਕਰਾਉਣ ਲਈ ਕਹਾਂਗੇ।