ਸਿੱਖਿਆ ਬੋਰਡ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਸਬੰਧੀ ਸੈਮੀਨਾਰ ਆਯੋਜਿਤ

0
49

SAS Nagar News: ਪੰਜਾਬ ਸਕੂਲ ਐਜੂਕੇਸ਼ਨ ਬੋਰਡ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਨਾਲ ਸਬੰਧਤ ਕੰਪਨੀ ਨੀਂਵ (Neeev) ਦੇ ਸਹਿਯੋਗ ਨਾਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿੱਚ ਅਜੋਕੇ ਜੀਵਨ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਭੂਮਿਕਾ ਵਿਸ਼ੇ ‘ਤੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਅਜੋਕੇ ਜੀਵਨ ਵਿੱਚ ਵਧਦੀ ਮਹੱਤਤਾ ਦੇ ਨਾਲ-ਨਾਲ ਸਿੱਖਿਆ, ਖੇਤੀਬਾੜੀ ਤੇ ਸਿਹਤ ਸਹੂਲਤਾਂ ਵਰਗੇ ਅਹਿਮ ਖੇਤਰਾਂ ‘ਤੇ ਇਸਦੇ ਪ੍ਰਭਾਵ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ।ਸਮਾਰੋਹ ਦੇ ਅਰੰਭ ਵਿੱਚ ਨੀਂਵ ਕੰਪਨੀ ਦੇ ਪ੍ਰਮੁੱਖ ਸ੍ਰੀ ਅਰਪਿਤ ਯਾਦਵ ਨੇ ਦੱਸਿਆ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਕਿਵੇਂ ਭਵਿੱਖ ਦੀ ਰੂਪ ਰੇਖਾ ਵਿੱਚ ਬਦਲਾਅ ਲਿਆ ਰਿਹਾ ਹੈ।

ਇਹ ਵੀ ਪੜ੍ਹੋ  Youtuber ਜਸਬੀਰ ਦਾ ਮੁੜ ਪੁਲਿਸ ਨੂੰ ਮਿਲਿਆ ਰਿਮਾਂਡ, ਪੁਛਗਿੱਛ ਦੌਰਾਨ ਹੋਏ ਅਹਿਮ ਖੁਲਾਸੇ

ਨੌਜਵਾਨਾਂ ਨੂੰ ਟੈਕਨੋਲੋਜੀ ਦੇ ਹੁਨਰਾਂ ਨਾਲ ਲੈਸ ਕਰਨ ਦੀ ਜ਼ਰੂਰਤ ਬਾਰੇ ਵੀ ਭਰਪੂਰ ਵਿਚਾਰ ਵਟਾਂਦਰੇ ਕੀਤੇ ਗਏ। ਨੀਂਵ ਕੰਪਨੀ ਦੇ ਹੋਰ ਮਾਹਿਰਾਂ ਨੇ ਸਮਾਰਟ ਸਿੰਚਾਈ ਪ੍ਰਣਾਲੀ, ਵਿਅਕਤੀਗਤ ਸਿੱਖਿਆ ਅਤੇ ਮੈਡੀਕਲ ਡਾਇਗਨੋਸਟਿਕਸ ਖ਼ੇਤਰਾਂ ਲਈ ਤਿਆਰ ਕੀਤੇ ਗਏ ਆਰਟੀਫੀਸ਼ੀਅਲ ਇੰਟੈਲੀਜੈਂਸ ਸਾਫਟਵੇਅਰ ਅਤੇ ਡਰੋਨ ਵਰਗੀਆਂ ਨਵੀਨਤਮ ਟੈਕਨੋਲੋਜੀਆਂ ਬਾਰੇ ਵੀ ਮੁਕੰਮਲ ਜਾਣਕਾਰੀ ਦਿੱਤੀ।ਸਿੱਖਿਆ ਬੋਰਡ ਦੇ ਚੇਅਰਮੈਨ ਸ਼੍ਰੀ ਅਮਰਪਾਲ ਸਿੰਘ ਆਈ.ਏ.ਐਸ (ਰਿਟਾ:) ਨੇ ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਸਿੱਖਿਆ ਪ੍ਰਣਾਲੀ ਵਿੱਚ ਸ਼ਾਮਲ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਤਾਂ ਜੋ ਸੂਬੇ ਦੇ ਵਿਦਿਆਰਥੀਆਂ ਵਿੱਚ ਨਵੀਨਤਾ ਅਤੇ ਹੁਨਰ ਨੂੰ ਹੋਰ ਵਧਾਇਆ ਜਾ ਸਕੇ।

ਇਹ ਵੀ ਪੜ੍ਹੋ  Corona Virus News;ਪੰਜਾਬ ਵਿੱਚ ਹੋਈ ਦੂਜੀ ਮੌ+ਤ

ਇਹ ਸਮਾਰੋਹ ਬੋਰਡ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਵਿਸ਼ਾਲ ਦਾਇਰੇ ਨੂੰ ਸਮਝਣ ਅਤੇ ਇੱਕ ਤਕਨੀਕੀ ਤੌਰ ਤੇ ਉੱਨਤ ਸਮਾਜ ਦੀ ਉਸਾਰੀ ਵਿੱਚ ਇਸਦੀ ਭੂਮਿਕਾ ਨੂੰ ਜਾਣਨ ਲਈ ਇੱਕ ਮਹੱਤਵਪੂਰਨ ਮੰਚ ਸੀ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਵਿਦਿਆਰਥੀਆਂ ਵਿੱਚ ਡਿਜੀਟਲ ਸਾਖਰਤਾ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਬਾਰੇ ਜਾਗਰੂਕਤਾ ਫੈਲਾਉਣ ਦੇ ਆਪਣੇ ਇਰਾਦੇ ਨੂੰ ਦੁਹਰਾਇਆ, ਤਾਂ ਜੋ ਪੰਜਾਬ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਨਵੀਨਤਾ ਦੇ ਮੋਢੀ ਵਜੋਂ ਸਥਾਪਿਤ ਕੀਤਾ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here