spot_img

ਸਾਬਕਾ ਫੌਜੀਆਂ ਦੇ ਬੱਚਿਆਂ ਲਈ ਐਜੋਕੇਸ਼ਨ ਗਰਾਂਟ, ਮੈਰਿਜ ਗਰਾਂਟ ਅਤੇ ਨਾਨ-ਪੈਨਸ਼ਨਰ ਸਾਬਕਾ ਸੈਨਿਕਾਂ ਨੂੰ ਮਿਲਣ ਵਾਲੀ ਗ੍ਰਾਂਟ ਕੀਤੀ ਦੁੱਗਣੀ : ਡਿਪਟੀ ਕਮਿਸ਼ਨਰ

Date:

spot_img

Bathinda News:ਜ਼ਿਲ੍ਹਾ ਸੈਨਿਕ ਬੋਰਡ ਬਠਿੰਡਾ ਦੀ ਤਿਮਾਹੀ ਮੀਟਿੰਗ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਸੈਨਿਕ ਬੋਰਡ ਦੇ ਮੈਂਬਰਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਦੇ ਨਾਲ ਕੀਤੀ ਗਈ।ਮੀਟਿੰਗ ਦੀ ਸੁਰੂਆਤ ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟਾ.) ਸਕੱਤਰ ਜ਼ਿਲ੍ਹਾ ਸੈਨਿਕ ਬੋਰਡ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਬਠਿੰਡਾ ਵੱਲੋਂ ਸਾਰੇ ਸ਼ਹੀਦਾਂ ਨੂੰ ਸਰਧਾਜਲੀ ਦੇ ਕੇ ਕੀਤੀ ਗਈ। ਇਸarmy ਉਪਰੰਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਬਠਿੰਡਾ ਦੀ ਕਾਰਗੁਜਾਰੀ ਰਿਪੋਰਟ ਪੇਸ਼ ਕੀਤੀ ਗਈ।ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਮੀਟਿੰਗ ਦੌਰਾਨ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ।

ਇਹ ਵੀ ਪੜ੍ਹੋ ਸ਼ਰਾਬ ਨਾਲ ਟੱਲੀ ਥਾਣੇਦਾਰ ਨੇ ਸੜ੍ਹਕ ‘ਤੇ ਪਾਇਆ ਗਾਹ; 10 ਗੱਡੀਆਂ ਨੂੰ ਮਾਰੀ ਟੱਕਰ

ਉਨ੍ਹਾਂ ਦੱਸਿਆ ਕਿ ਸਾਬਕਾ ਫੌਜੀਆਂ ਦੇ ਬੱਚਿਆਂ ਲਈ ਐਜੋਕੇਸ਼ਨ ਗਰਾਂਟ, ਮੈਰਿਜ ਗਰਾਂਟ ਅਤੇ ਨਾਨ-ਪੈਨਸ਼ਨਰ ਸਾਬਕਾ ਸੈਨਿਕਾਂ ਜਿਨ੍ਹਾ ਦੀ ਉਮਰ 65 ਸਾਲ ਤੋਂ ਉਪਰ ਹੈ, ਨੂੰ ਮਿਲਣ ਵਾਲੀ ਗਰਾਂਟ 01 ਨਵੰਬਰ 2025 ਤੋਂ ਵਧਾ ਕਿ ਕ੍ਰਮਵਾਰ 24000/-, 1,00,000/- ਅਤੇ 96,000/- ਰੁਪਏ ਕਰ ਦਿੱਤੀ ਗਈ ਹੈ।ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਅੱਗੇ ਦੱਸਿਆ ਕਿ ਜੇਕਰ ਕੋਈ ਮਰੀਜ ਜਿਸ ਦੀ ਉਮਰ 70 ਸਾਲ ਤੋਂ ਉੱਪਰ ਹੈ ਅਤੇ ਚੱਲਣ ਫਿਰਨ ਦੀ ਹਾਲਤ ਵਿੱਚ ਨਹੀਂ ਹੈ, ਉਸ ਨੂੰ ਖੁਦ ਈ.ਸੀ.ਐਚ.ਐਸ ਵਿਖੇ ਦਵਾਈ ਲੈਣ ਲਈ ਹਾਜ਼ਰ ਹੋਣ ਦੀ ਜ਼ਰੂਰਤ ਨਹੀਂ ਹੈ ਅਤੇ ਨਿਰਧਾਰਿਤ ਪ੍ਰੋਫਾਰਮਾ ਭਰਨ ਉਪਰੰਤ ਕੋਈ ਵੀ ਪਰਿਵਾਰਿਕ ਮੈਂਬਰ ਈ.ਸੀ.ਐਚ.ਐਸ ਪਹੁੰਚ ਕਿ ਮਰੀਜ ਦੀ ਦਵਾਈ ਲੈ ਕੇ ਸਕਦਾ ਹੈ।

ਇਹ ਵੀ ਪੜ੍ਹੋ Bathinda Police ਨੇ ਪਿਛਲੇ ਸਮਿਆਂ ਦੌਰਾਨ ਗੁੰਮ ਹੋਏ 188 ਮੋਬਾਇਲ ਫੋਨ ਲੱਭ ਕੇ ਮਾਲਕਾਂ ਹਵਾਲੇ ਕੀਤੇ

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋ ਜ਼ਿਲ੍ਹੇ ਦੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ, ਸਾਬਕਾ ਸੈਨਿਕਾ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਸੁਣਨ ਉਪਰੰਤ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਦਾ ਭਰੋਸਾ ਵੀ ਦਿਵਾਇਆ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਸ਼ਹੀਦ/ਨਕਾਰਾ ਹੋਏ ਸੈਨਿਕਾਂ ਅਤੇ ਉਨ੍ਹਾਂ ਦੀਆਂ ਵਿਧਵਾਵਾਂ ਲਈ ਦਿਲ ਖੋਲ੍ਹ ਕੇ ਦਾਨ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਬ੍ਰਗੇਡੀਅਰ ਅਮਰਦੀਪ ਸਿੰਘ ਢਿੱਲੋਂ (ਸੈਨਾ ਮੈਡਲ) (ਰਿਟਾ.) ਮੀਤ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਬਠਿੰਡਾ ਵੱਲੋਂ ਡਿਪਟੀ ਕਮਿਸ਼ਨਰ ਨੂੰ ਲੈਪਲ ਬੈਜ ਲਗਾ ਕੇ ਝੰਡਾ ਦਿਵਸ ਦਾ ਅਗਾਜ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...