
ਵਿਧਾਇਕਾਂ ਨੇ ਬਾਬਾ ਸਾਹਿਬ ਦੇ ਨਕਸ਼ੇ ਕਦਮਾਂ ’ਤੇ ਚੱਲਣ ਦਾ ਵਿਦਿਆਰਥੀਆਂ ਨੂੰ ਦਿੱਤਾ ਸੁਨੇਹਾ
ਡਾ. ਬੀ.ਆਰ. ਅੰਬੇਦਕਰ ਜੀ ਦੇ ਬੁੱਤ ’ਤੇ ਕੀਤੇ ਸ਼ਰਧਾ ਦੇ ਫੁੱਲ ਭੇਂਟ
Bathinda News: ਡਾ ਭੀਮ ਰਾਓ ਅੰਬੇਦਕਰ ਜੀ ਦਾ ਕਹਿਣਾ ਹੈ ਕਿ ਸਿੱਖਿਆ ਸ਼ੇਰਨੀ ਦਾ ਐਸਾ ਦੁੱਧ ਹੈ ਜੋ ਪੀਵੇਗਾ ਉਹੀ ਦਹਾੜੇਗਾ। ਉਨ੍ਹਾਂ ਹਮੇਸ਼ਾ ਦੱਬੇ-ਕੁਚਲੇ ਤੇ ਪਛੜੇ ਵਰਗਾਂ ਦੀ ਸਮੁੱਚੀ ਭਲਾਈ ਨੂੰ ਬਿਹਤਰ ਬਣਾਉਣ ਵਿੱਚ ਸਿੱਖਿਆ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਜਿਨ੍ਹਾਂ ਦੇ ਯਤਨਾਂ ਸਦਕਾ ਕਈ ਵਿਦਿਅਕ ਸੰਸਥਾਵਾਂ ਦੀ ਸਥਾਪਨਾ ਹੋਈ, ਜਿਸ ਨਾਲ ਹਜ਼ਾਰਾਂ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਤੱਕ ਪਹੁੰਚਣ ਦੇ ਮੌਕੇ ਮਿਲੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸਥਾਨਕ ਸਰਕਾਰੀ ਰਜਿੰਦਰਾ ਕਾਲਜ ਵਿਖੇ ਡਾ. ਬੀ.ਆਰ. ਅੰਬੇਦਕਰ ਜੀ ਦੇ 134ਵੇਂ ਜਨਮ ਦਿਵਸ ਮੌਕੇ ਉਨ੍ਹਾਂ ਦੀ ਤਸਵੀਰ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਉਪਰੰਤ ਸੰਬੋਧਨ ਕਰਦਿਆਂ ਕੀਤਾ।
ਇਹ ਵੀ ਪੜ੍ਹੋ ਬੰਬਾਂ ਵਾਲੇ ਬਿਆਨ ‘ਚ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਪਰਚਾ ਦਰਜ!
ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ ਜਗਰੂਪ ਸਿੰਘ ਗਿੱਲ, ਵਿਧਾਇਕ ਬਠਿੰਡਾ (ਦਿਹਾਤੀ) ਅਮਿਤ ਰਤਨ ਕੋਟਫੱਤਾ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਐਸਐਸਪੀ ਮੈਡਮ ਅਮਨੀਤ ਕੌਂਡਲ ਅਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਮੌਜੂਦ ਰਹੀਆਂ। ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇੱਕ ਅਜਿਹੀ ਉੱਚੀ ਸ਼ਖਸੀਅਤ ਨੂੰ ਸ਼ਰਧਾਂਜਲੀ ਭੇਟ ਕਰਦੇ ਹਾਂ ਜਿਨ੍ਹਾਂ ਦੇ ਦ੍ਰਿਸ਼ਟੀਕੋਣ ਅਤੇ ਅਣਥੱਕ ਯਤਨਾਂ ਨੇ ਇੱਕ ਸਮਾਵੇਸ਼ੀ ਅਤੇ ਪ੍ਰਗਤੀਸ਼ੀਲ ਭਾਰਤ ਦੀ ਨੀਂਹ ਰੱਖੀ। ਉਨ੍ਹਾਂ ਇਹ ਵੀ ਕਿਹਾ ਕਿ ਸੰਵਿਧਾਨ ਦੇ ਮੁੱਖ ਨਿਰਮਾਤਾ ਡਾ. ਅੰਬੇਦਕਰ ਸਿਰਫ਼ ਇੱਕ ਕਾਨੂੰਨੀ ਵਿਦਵਾਨ ਹੀ ਨਹੀਂ ਸਨ ਸਗੋਂ ਇੱਕ ਇਨਕਲਾਬੀ ਚਿੰਤਕ, ਇੱਕ ਸਮਾਜ ਸੁਧਾਰਕ ਅਤੇ ਸਮਾਨਤਾ ਦੇ ਚੈਂਪੀਅਨ ਸਨ।
ਇਹ ਵੀ ਪੜ੍ਹੋ ਹਰਪਾਲ ਸਿੰਘ ਚੀਮਾ ਨੇ ਅਨਾਜ ਮੰਡੀ ਦਿੜ੍ਹਬਾ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
ਇਸ ਤੋਂ ਪਹਿਲਾ ਵਿਧਾਇਕ ਜਗਰੂਪ ਸਿੰਘ ਗਿੱਲ, ਵਿਧਾਇਕ ਅਮਿੱਤ ਰਤਨ ਕੋਟਫੱਤਾ ਅਤੇ ਵਿਧਾਇਕ ਜਗਸੀਰ ਸਿੰਘ ਨੇ ਵਿਦਿਆਰਥੀਆਂ ਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ ਜੀਵਨ ਅਤੇ ਇਤਿਹਾਸ ਬਾਰੇ ਚਾਨਣਾ ਪਾਉਂਦਿਆਂ ਉਨ੍ਹਾਂ ਦੇ ਨਕਸ਼ੇ ਕਦਮਾਂ ’ਤੇ ਚੱਲਣ ਦਾ ਸੁਨੇਹਾ ਦਿੱਤਾ। ਇਸਤੋਂ ਪਹਿਲਾ ਜਿੱਥੇ ਪੁਲਿਸ ਦੀ ਟੁਕੜੀ ਨੇ ਕੈਬਨਿਟ ਮੰਤਰੀ ਸ਼ਮੋਹਿੰਦਰ ਭਗਤ ਨੂੰ ਇਥੇ ਪਹੁੰਚਣ ’ਤੇ ਗਾਰਡ ਆਫ ਆਨਰ ਨਾਲ ਸਨਮਾਨਿਤ ਕੀਤਾ ਉੱਥੇ ਹੀ ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਜ਼ਦੀਕ ਡਾ. ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਦੌਰਾਨ ਸ੍ਰੀ ਮੋਹਿੰਦਰ ਭਗਤ ਨੇ ਬਾਬਾ ਸਾਹਿਬ ਦੇ ਜਨਮ ਦਿਵਸ ਅਤੇ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਇੱਕ ਬੂਟਾ ਵੀ ਲਗਾਇਆ ।ਸਮਾਗਮ ਮੌਕੇ ਸ਼੍ਰੀ ਮੋਹਿੰਦਰ ਭਗਤ ਨੇ ਆਸ਼ੀਰਵਾਦ ਸਕੀਮ ਤਹਿਤ ਲੋੜਵੰਦ ਯੋਗ ਲਾਭਪਾਤਰੀਆਂ ਨੂੰ ਸਨਮਾਨ ਪੱਤਰਾਂ ਦੀ ਵੀ ਵੰਡ ਕੀਤੀ।
ਇਹ ਵੀ ਪੜ੍ਹੋ ਬਿਆਸ ਦਰਿਆ ਵਿਚ ਨਹਾਉਣ ਗਏ ਚਾਰ ਨੌਜਵਾਨ ਰੁੜੇ, ਦੋ ਦੀ ਹੋਈ ਮੌ+ਤ, ਦੋ ਦੀ ਭਾਲ ਜਾਰੀ
ਸਮਾਗਮ ਦੇ ਅਖੀਰ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਹਰ ਪ੍ਰਮੁੱਖ ਸਖਸ਼ੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਨਗਰ ਨਿਗਮ ਦੇ ਮੇਅਰ ਪਦਮਜੀਤ ਮਹਿਤਾ, ਐਸਡੀਐਮ ਬਠਿੰਡਾ ਬਲਕਰਨ ਸਿੰਘ ਮਾਹਲ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾਂ ਅਫ਼ਸਰ ਬਰਿੰਦਰ ਸਿੰਘ, ਚੇਅਰਮੈਨ ਨੀਲ ਗਰਗ, ਚੇਅਰਮੈਨ ਜਤਿੰਦਰ ਭੱਲਾ, ਚੇਅਰਮੈਨ ਰਾਕੇਸ਼ ਪੁਰੀ, ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ, ਚੇਅਰਮੈਨ ਅਨਿਲ ਠਾਕੁਰ, ਚੇਅਰਮੈਨ ਨਵਦੀਪ ਜੀਦਾ, ਵਾਇਸ ਪ੍ਰਧਾਨ ਗੁਰਜੰਟ ਸਿੰਘ ਸਿਵੀਆਂ, ਡਾਇਰੈਕਟਰ ਅਮਰਦੀਪ ਰਾਜਨ, ਚੇਅਰਮੈਨ ਮਾਰਕਿਟ ਕਮੇਟੀ ਬੱਲੀ ਬਲਜੀਤ, ਆਪ ਆਗੂ ਮੈਡਮ ਮਨਦੀਪ ਕੌਰ ਰਾਮਗੜੀਆ, ਚੇਅਰਮੈਨ ਸੁਰਿੰਦਰ ਸਿੰਘ ਬਿੱਟੂ, ਕੌਂਸਲਰ ਸੁਖਦੀਪ ਸਿੰਘ ਢਿੱਲੋਂ, ਜ਼ਿਲ੍ਹਾ ਈਵੈਂਟ ਇੰਚਾਰਜ ਬਿਕਰਮ ਲਵਲੀ, ਕਾਲਜ ਦੇ ਪ੍ਰਿੰਸੀਪਲ ਮੈਡਮ ਜਯੋਤਸਨਾ ਤੋਂ ਇਲਾਵਾ ਕਾਲਜ ਦਾ ਸਟਾਫ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।




