WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਸਿੱਖਿਆ

ਸਿੱਖਿਆ ਮੰਤਰੀ ਵਲੋਂ ਅਧਿਆਪਕ ਰਾਜ ਪੁਰਸਕਾਰ/ ਯੰਗ ਟੀਚਰ/ਪ੍ਰਬੰਧਕੀ ਐਵਾਰਡ/ਵਿਸ਼ੇਸ਼ ਸਨਮਾਨ 2024 ਲਈ ਚੁਣੇ ਗਏ 77 ਅਧਿਆਪਕਾਂ ਨੂੰ ਵਧਾਈ

ਚੰਡੀਗੜ੍ਹ 4 ਸਤੰਬਰ:ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2024 ਮੌਕੇ ਸਨਮਾਨਤ ਕੀਤੇ ਜਾਣ ਵਾਲੇ ਚਾਰ ਕੈਟਾਗਰੀਆਂ ਵਿਚ ਸਨਮਾਨਤ ਕੀਤੇ ਵਾਲੇ 77 ਅਧਿਆਪਕਾਂ ਨੂੰ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਵਧਾਈ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਅਧਿਆਪਕ ਰਾਜ ਪੁਰਸਕਾਰ 55 ਅਧਿਆਪਕਾਂ ਨੂੰ ਦਿੱਤਾ ਜਾਵੇਗਾ ਜਦਕਿ ਯੰਗ ਟੀਚਰ ਐਵਾਰਡ 10 ਅਧਿਆਪਕਾਂ ਨੂੰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 07 ਅਧਿਆਪਕਾਂ ਨੂੰ ਪ੍ਰਬੰਧਕੀ ਐਵਾਰਡ ਅਤੇ 05 ਅਧਿਆਪਕਾਂ ਵਿਸ਼ੇਸ਼ ਸਨਮਾਨ ਵੀ ਦਿੱਤਾ ਜਾਵੇਗਾ।

ਡਾਕਟਰਾਂ ਦੀ ਸਿਹਤ ਵਿਭਾਗ ਸਕੱਤਰ ਨਾਲ ਹੋਈ ਮੀਟਿੰਗ ਰਹੀ ਬੇਸਿੱਟਾ, ਹੜਤਾਲ ਕਾਰਨ ਲੋਕਾਂ ਨੂੰ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਸਕਦਾ

ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੌਮੀ ਅਧਿਆਪਕ ਦਿਵਸ ਮੌਕੇ ਰਾਜ ਸਰਕਾਰ ਵੱਲੋਂ ਸਨਮਾਨ ਲਈ ਚੁਣੇ ਗਏ ਸਾਰੇ ਅਧਿਆਪਕ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਸਨਮਾਨ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਦੂਸਰੇ ਅਧਿਆਪਕਾਂ ਲਈ ਚਾਨਣ ਮੁਨਾਰਾ ਬਨਣਗੇ।ਸ. ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਧਿਆਪਕ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਹੁਸ਼ਿਆਰਪੁਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਵਿਖੇ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਵਾਰ ਐਵਾਰਡ ਲਈ ਚੋਣ ਜ਼ਿਲ੍ਹਾ ਪੱਧਰੀ ਕਮੇਟੀ ਅਤੇ ਰਾਜ ਪੱਧਰ ਤੇ ਜਿਊਰੀ ਵੱਲੋਂ ਕੀਤੀ ਗਈ। ਜਿਸ ਨੂੰ ਅੱਜ ਉਨ੍ਹਾਂ ਨੇ ਪ੍ਰਵਾਨਗੀ ਦੇ ਦਿੱਤੀ ਹੈ।

 

Related posts

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀ ਦਿੱਤੀ ਵਧਾਈ

punjabusernewssite

ਦਸ਼ਮੇਸ਼ ਸਕੂਲ ਵਿਚ ਪ੍ਰਾਪਤੀਆਂ ਕਰਨ ਵਾਲੇ ਨਰਸਰੀ ਤੋਂ ਗਿਆਰਵੀਂ ਜਮਾਤ ਦੇ ਵਿਦਿਆਰਥੀ ਸਨਮਾਨਿਤ

punjabusernewssite

ਡੀ ਟੀ ਐੱਫ ਬਠਿੰਡਾ ਨੇ ਅਧਿਆਪਕਾਂ ਦੀਆਂ ਭਖਦੀਆਂ ਮੰਗਾਂ ਸਬੰਧੀ ਵਿਧਾਇਕ ਜਗਰੂਪ ਸਿੰਘ ਗਿੱਲ ਨੂੰ ਦਿੱਤਾ ਮੰਗ ਪੱਤਰ

punjabusernewssite