👉ਦਾਹੜਾ ਪ੍ਰਕਾਸ਼ ਕਰਕੇ ਨੰਗੇ ਪੈਰੀ ਪੁੱਜੇ ਸਨ ਸ਼੍ਰੀ ਅਕਾਲ ਤਖਤ ਸਾਹਿਬ;ਮਾਮਲਾ ਸ਼ਹੀਦੀ ਸਮਾਗਮ ‘ਚ ਰੌਮਾਂਟਿਕ ਗਾਣੇ ਗਾਉਣ ਦਾ
Amritsar News:ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰ ‘ਤੇ ਮਨਾਏ ਜਾ ਰਹੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਮਾਗਮ ਦੀ ਸ਼ੁਰੂਆਤ ਮੌਕੇ ਸ਼੍ਰੀਨਗਰ ਵਿਚ ਕਰਵਾਏ ਸਮਾਗਮ ਦੌਰਾਨ ਪੰਜਾਬੀ ਗਾਇਕ ਬੀਰ ਸਿੰਘ ਵੱਲੋਂ ਰੌਮਾਂਟਿਕ ਗਾਣੇ ਗਾਉਣ ਅਤੇ ਭੰਗੜਾ ਪਾਉਣ ਦੇ ਮਾਮਲੇ ਵਿਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਆਪਣੇ ਕਹੇ ਮੁਤਾਬਕ ਨੰਗੇ ਅਤੇ ਦਾਹੜਾ ਪ੍ਰਕਾਸ਼ ਕਰਕੇ ਇੱਕ ਨਿਮਾਣੇ ਸਿੱਖ ਵਜੋਂ ਸ਼੍ਰੀ ਹਰਿਮੰਦਰ ਸਾਹਿਬ ਪੁੱਜੇ ਸ: ਬੈਂਸ ਨੇ ਪਹਿਲਾਂ ਗੁਰਦੂਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਬਾਅਦ ਵਿਚ ਉਹ ਪੰਜ ਸਿੰਘ ਸਾਹਿਬਾਨ ਦੇ ਸਾਹਮਣੇ ਪੇਸ਼ ਹੋਏ।
ਇਹ ਵੀ ਪੜ੍ਹੋ ਮਾਲਵਾ ਪੱਟੀ ਦੇ SHO ਤੇ ੳਸਦੇ Reader ਵਿਰੁੱਧ ਆਪਣੇ ਹੀ ਥਾਣੇ ‘ਚ ਪਰਚਾ ਦਰਜ਼, ਜਾਣੋਂ ਮਾਮਲਾ
ਇਸ ਦੌਰਾਨ ਸ਼੍ਰੀ ਅਕਾਲ ਤਖੱਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ ਤੋਂ ਇਲਾਵਾ ਗਿਆਨੀ ਸੁਲਤਾਨ ਸਿੰਘ ਤੇ ਭਾਈ ਮੰਗਲ ਸਿੰਘ ਦੇ ਸਾਹਮਣੇ ਉਨ੍ਹਾਂ ਇਸ ਘਟਨਾ ਉੱਪਰ ਖਿਮਾ ਜਾਚਨਾ ਕੀਤੀ ਤੇ ਅੱਗੇ ਤੋਂ ਕੋਈ ਅਜਿਹੀ ਗਲਤੀ ਨਾ ਹੋਣ ਦੇਣ ਦਾ ਭਰੋਸਾ ਦਿਵਾਇਆ। ਜਿਕਰਯੋਗ ਹੈ ਕਿ ਸਿੱਖਿਆ ਮੰਤਰੀ ਦੇ ਨਾਲ ਅੱਜ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫਰ ਨੂੰ ਵੀ ਪੰਜ ਸਿੰਘ ਸਾਹਿਬਾਨ ਦੇ ਸਾਹਮਣੇ ਨਿੱਜੀ ਤੌਰ ‘ਤੇ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ ਸ਼੍ਰੋਮਣੀ ਕਮੇਟੀ ਦੇ ਉਚੇਚੇ ਜਨਰਲ ਇਜਲਾਸ ’ਚ ਤਖ਼ਤ ਸਾਹਿਬਾਨ ਦੇ ਸਨਮਾਨ ਸਬੰਧੀ ਅਹਿਮ ਮਤਾ ਪਾਸ
ਪ੍ਰੰਤੂ ਡਾਇਰੈਕਟਰ ਜਫ਼ਰ ਵੱਲੋਂ ਵਿਦੇਸ਼ ‘ਚ ਹੋਣ ਕਾਰਨ ਪੇਸ਼ ਹੋਣ ਲਈ ਕੁੱਝ ਦਿਨਾਂ ਦੀ ਮੋਹਲਤ ਮੰਗੀ ਗਈ ਹੈ, ਜਿਸਨੂੰ ਸਵੀਕਾਰ ਕਰ ਲਿਆ ਗਿਆ। ਇੱਥੇ ਇਹ ਵੀ ਦਸਣਾ ਬਣਦਾ ਹੈ ਕਿ ਸ਼੍ਰੀਨਗਰ ਵਿਚ ਹੋਏ ਸਮਾਗਮ ਦੀ ਵੀਡੀਓ ਦੇ ਸੋਸਲ ਮੀਡੀਆ ‘ਤੇ ਵਾਈਰਲ ਹੋਣ ਤੋਂ ਦੂਜੇ ਦਿਨ ਬਾਅਦ ਹੀ ਗਾਇਕ ਬੀਰ ਸਿੰਘ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋ ਗਏ ਸਨ ਤੇ ਉਨ੍ਹਾਂ ਗਲਤੀ ਮੰਨਦਿਆਂ ਇਸਦੇ ਲਈ ਆਪਣੇ ਪ੍ਰਬੰਧਕਾਂ ਨੂੰ ਜਿੰਮੇਵਾਰ ਠਹਿਰਾ ਦਿੱਤਾ ਸੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













