ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੌਮੀ ਐਵਾਰਡ ਲਈ ਚੁਣੇ ਗਏ ਪੰਜਾਬ ਦੇ ਅਧਿਆਪਕਾਂ ਨੂੰ ਵਧਾਈ

0
65

ਚੰਡੀਗੜ੍ਹ 28 ਅਗਸਤ:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੌਮੀ ਐਵਾਰਡ ਲਈ ਚੁਣੇ ਗਏ ਸੂਬੇ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ।ਆਪਣੇ ਵਧਾਈ ਸੰਦੇਸ਼ ਵਿੱਚ ਸ. ਬੈਂਸ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲ ਦੇ ਅਧਿਆਪਕਾਂ ਦੀ ਚੋਣ ਨਾਲ ਸੂਬੇ ਦਾ ਮਾਣ ਵਧਿਆ ਹੈ।ਇਥੇ ਦੱਸਣਯੋਗ ਹੈ ਕਿ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ ਸਾਲ 2024 ਵਿੱਚ ਅਧਿਆਪਕ ਦਿਵਸ ਮੌਕੇ ਦਿੱਤੇ ਜਾਣ ਵਾਲੇ ਰਾਸ਼ਟਰੀ ਅਧਿਆਪਕ ਪੁਰਸਕਾਰਾਂ ਦੀ ਸੂਚੀ ਅੱਜ ਜਾਰੀ ਕੀਤੀ ਗਈ ਹੈ ਜਿਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਬਰਨਾਲਾ ਦੇ ਪੰਕਜ ਕੁਮਾਰ ਗੋਇਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਇੰਦਰਾ ਸਿੰਘ ਗੋਨਿਆਣਾ ਮੰਡੀ, ਬਠਿੰਡਾ ਦੇ ਰਜਿੰਦਰ ਸਿੰਘ ਦੀ ਚੋਣ ਹੋਈ ਹੈ।

 

LEAVE A REPLY

Please enter your comment!
Please enter your name here