ਸਿਖਿਆ ਮੰਤਰੀ ਮਹੀਪਾਲ ਢਾਂਡਾ ਨੇ ਕੇਂਦਰੀ ਮੰਤਰੀ ਧਰਮੇਂਦਰ ਪ੍ਰਧਾਨ ਨਾਲ ਕੀਤੀ ਮੁਲਾਕਾਤ, ਹਰਿਆਣਾ ਦੀ ਕਈ ਨੀਤੀਆਂ ਦੇ ਬਾਰੇ ਦਿੱਤੀ ਜਾਣਕਾਰੀ

Date:

spot_img

👉ਕੇਂਦਰੀ ਮੰਤਰੀ ਨੇ ਕੌਮੀ ਸਿਖਿਆ ਨੀਤੀ ਦੇਸ਼ ਵਿੱਚ ਸੱਭ ਤੋਂ ਪਹਿਲਾਂ ਲਾਗੂ ਕਰਨ ਲਈ ਹਰਿਆਣਾ ਦੀ ਕੀਤੀ ਸ਼ਲਾਘਾ
Haryana News:ਹਰਿਆਣਾ ਦੇ ਸਿਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਅੱਜ ਨਵੀਂ ਦਿੱਲੀ ਵਿੱਚ ਕੇਂਦਰੀ ਸਿਖਿਆ ਮੰਤਰੀ ਸ੍ਰੀ ਧਰਮੇਂਦਰ ਪ੍ਰਧਾਨ ਨਾਲ ਮੁਲਾਕਾਤ ਕੀਤੀ। ਗਲਬਾਤ ਦੌਰਾਨ ਸਿਖਿਆ ਮੰਤਰੀ ਨੇ ਉਨ੍ਹਾਂ ਨੂੰ ਜਾਣੂ ਕਰਾਇਆ ਕਿ ਹਰਿਆਣਾ ਨੇ ਕੌਮੀ ਸਿਖਿਆ ਨੀਤੀ-2020 ਨੂੰ ਇਸ ਵਿਦਿਅਕ ਸੈਸ਼ਨ ਤੋਂ ਲਾਗੂ ਕਰ ਦਿੱਤਾ ਹੈ। ਇਸੀ ਦੇ ਅਨੁਰੂਪ ਕੋਰਸ ਵੀ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੂਬਿਆਂ ਨੂੰ ਕੌਮੀ ਸਿਖਿਆ ਨੀਤੀ ਨੂੰ ਆਪਣੇ-ਆਪਣੇ ਸੂਬਿਆਂ ਵਿੱਚ ਸਾਲ 2030 ਤੱਕ ਲਾਗੂ ਕਰਨ ਦਾ ਟੀਚਾ ਦਿੱਤਾ ਸੀ, ਜਦੋਂ ਕਿ ਹਰਿਆਣਾ ਨੇ ਇਸ ਨੂੰ 5 ਸਾਲ ਪਹਿਲਾਂ ਹੀ 2025 ਵਿੱਚ ਲਾਗੂ ਕਰ ਦੇਸ਼ ਦੇ ਸਾਹਮਣੇ ਇੱਕ ਮਿਸਾਲ ਪੇਸ਼ ਕੀਤੀ ਹੈ।

ਇਹ ਵੀ ਪੜ੍ਹੋ  ਡਿਪਟੀ ਕਮਿਸ਼ਨਰ ਕੈਂਪਸ ‘ਚ ਚੱਲੀ ਗੋ+ਲੀ, ਥਾਣੇਦਾਰ ਹੋਇਆ ਗੰਭੀਰ ਜਖ਼ਮੀ

ਸਿਖਿਆ ਮੰਤਰੀ ਸ੍ਰੀ ਢਾਂਡਾ ਨੇ ਕੇਂਦਰੀ ਮੰਤਰੀ ਨੂੰ ਇਸ ਗੱਲ ਦੀ ਵੀ ਜਾਣਕਾਰੀ ਦਿੱਤੀ ਕਿ ਇਹ ਸੱਭ ਹਰਿਆਣਾ ਸਰਕਾਰ ਦੀ ਸਿਖਿਆ ਦੇ ਪ੍ਰਤੀ ਗੰਭੀਰਤਾ ਨੂੰ ਦਰਸ਼ਾਉਂਦਾ ਹੈ। ਇਸ ਨੀਤੀ ਨੂੰ ਸਿਰੇ ਚੜਾਉਣ ਵਿੱਚ ਵਿਭਾਗ ਦੇ ਅਧਿਕਾਰੀਆਂ ਦੀ ਦਿਨ-ਰਾਤ ਮਿਹਨਤ ਵੀ ਸ਼ਾਮਿਲ ਹੈ। ਕੇਂਦਰੀ ਮੰਤਰੀ ਸ੍ਰੀ ਧਰਮੇਂਦਰ ਪ੍ਰਧਾਨ ਨੇ ਦੇਸ਼ ਵਿੱਚ ਸੱਭ ਤੋਂ ਪਹਿਲਾਂ ਕੌਮੀ ਸਿਖਿਆ ਨੀਤੀ ਨੂੰ ਲਾਗੂ ਕਰਨ ਲਈ ਹਰਿਆਣਾ ਸਰਕਾਰ ਦੀ ਸ਼ਲਾਘਾ ਕੀਤੀ। ਗਲਬਾਤ ਦੌਰਾਨ ਸਿਖਿਆ ਮੰਤਰੀ ਨੈ ਹਰਿਆਣਾ ਸਰਕਾਰ ਦੀ ਕਈ ਫਲੈਗਸ਼ਿਪ ਪ੍ਰੋਗਰਾਮਾਂ ਦੇ ਬਾਰੇ ਵੀ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਦਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੈ ਜੇਈਈ ਤੇ ਨੀਟ ਦੀ ਪ੍ਰੀਖਿਆ ਵਿੱਚ ਉਮਦਾ ਪ੍ਰਦਰਸ਼ਨ ਕੀਤਾ ਹੈ ਅਤੇ 72 ਵਿਦਿਆਰਥੀਆਂ ਨੇ ਸਫਲਤਾ ਹਾਸਲ ਕੀਤੀ।

ਇਹ ਵੀ ਪੜ੍ਹੋ  ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜ਼ਲਾਸ ਹੋਇਆ ਸ਼ੁਰੂ, ਨਸ਼ਿਆਂ ਤੇ ਬੇਅਦਬੀ ਦੇ ਮੁੱਦੇ ‘ਤੇ ਹੰਗਾਮੇਦਾਰ ਰਹਿਣ ਦੀ ਸੰਭਾਵਨਾ

ਜੋ ਸਰਕਾਰੀ ਸਕੂਲਾਂ ਦੀ ਇੱਕ ਵੱਡੀ ਉਪਲਬਧੀ ਹੈ।ਉਨ੍ਹਾਂ ਨੇ ਸ੍ਰੀ ਪ੍ਰਧਾਨ ਨੂੰ ਦਸਿਆ ਕਿ ਹਰਿਆਣਾ ਖੇਡਾਂ ਦਾ ਪਾਵਰ ਹਾਊਸ ਬਣ ਚੁੱਕਾ ਹੈ। ਇੱਥੇ ਦੇ ਖਿਡਾਰੀ ਕੌਮੀ ਤੇ ਕੌਮਾਂਤਰੀ ਖਡ ਮੁਕਾਬਲਿਆਂ ਵਿੱਚ ਮੈਡਲ ਜਿੱਤ ਕੇ ਦੇਸ਼ ਦਾ ਨਾਮ ਰੋਸ਼ਨ ਕਰ ਰਹੇ ਹਨ। ਸਾਡੇ ਖਿਡਾਰੀ ਹੋਰ ਵੱਧ ਮੈਡਲ ਜਿੱਤਣ ਇਸੀ ਨੂੰ ਧਿਆਨ ਵਿੱਚ ਰੱਖ ਕੇ ਸਕੂਲਾਂ ਵਿੱਚ ਖੇਡਾਂ ਨੂੰ ਪ੍ਰੋਤਸਾਹਨ ਦਿੱਤਾ ਜਾ ਰਿਹਾ ਹੈ।ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਦਸਿਆ ਕਿ ਸਰਕਾਰੀ ਸਕੂਲਾਂ ਨੂੰ ਢਾਂਚਾਗਤ ਮਜਬੂਤ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਵਿਗਿਆਨ ਅਤੇ ਇੰਜੀਨੀਅਰਿੰਗ ਖੇਤਰਾਂ ਵਿੱਚ ਕੁੜੀਆਂ ਨੂੰ ਅੱਗੇ ਵਧਾਉਣ ਲਈ ਕਲਪਣਾ ਚਾਵਲਾ ਸਕਾਲਰਸ਼ਿਪ ਯੋਜਨਾ ਚਲਾਈ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

किसानों को मंडियों में जरूरी सुविधाएं प्रदान करना सरकार की प्राथमिकता : श्याम सिंह राणा

👉हरियाणा के कृषि एवं किसान कल्याण मंत्री श्याम सिंह...

राखीगढ़ी की विरासत हमारी ऐतिहासिक पहचान, इसे सहेजना हम सबकी जिम्मेदारी: श्री कृष्ण लाल पवार

मुख्यमंत्री के ओएसडी श्री भारत भूषण भारती तथा डेक्कन...

Haryana में ₹219.91 करोड़ के विकास कार्यों को मंजूरी, बोलीदाताओं से नेगोसिएशन से ₹18.81 करोड़ की बचत

👉मुख्यमंत्री नायब सिंह सैनी की अध्यक्षता में उच्चाधिकार प्राप्त...