ਨਾਬਾਲਿਗ ਸਕੂਲੀ ਵਿਦਿਆਰਥਣ ਦੇ ਖੁਦਕਸ਼ੀ ਮਾਮਲੇ ‘ਚ ਸਿੱਖਿਆ ਮੰਤਰੀ ਦਾ ਵੱਡਾ Action

Date:

spot_img

Amritsar News: ਇੱਕ ਨਾਬਾਲਿਗ ਸਕੂਲ ਵਿਦਿਆਰਥਣ ਵੱਲੋਂ ਆਪਣੇ ਸਕੂਲ ਪ੍ਰਬੰਧਕਾਂ ਵੱਲੋਂ ਦੁਖੀ ਹੋ ਕੇ ਕੀਤੀ ਖੁਦਕੁਸ਼ੀ ਮਾਮਲੇ ‘ਤੇ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ।ਸਿੱਖਿਆ ਮੰਤਰੀ ਨੇ ਕਿਹਾ ਕਿ ਨਿਰਪੱਖ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਤਾ ਚੱਲਿਆ ਹੈ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਕੂਲ ਪ੍ਰਬੰਧਕਾਂ ਵਿਰੁਧ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਿਕਰਯੋਗ ਹੈ ਕਿ 12ਵੀਂ ਜਮਾਤ ਦੀ ਵਿਦਿਆਰਥਣ ਅਮਜੋਤ ਕੌਰ (17 ਸਾਲ) ਨੇ 22 ਮਈ ਨੂੰ ਜ਼ਹਿਰੀਲਾ ਪਦਾਰਥ ਖਾ ਲਿਆ ਸੀ।

ਇਹ ਵੀ ਪੜ੍ਹੋ  ਨਗਰ ਕੌਂਸਲ ਚੋਣਾਂ ਲਈ AAP ਦਾ ਵੱਡਾ ਦਾਅ! ਚਾਰ ਨਗਰ ਕੌਂਸਲਾਂ ਦੇ ਐਲਾਨੇ ਉਮੀਦਵਾਰ

ਜਿਸ ਕਾਰਨ ਉਸਦੀ ਹਾਲਤ ਵਿਗੜ ਗਈ ਅਤੇ ਪਰਿਵਾਰ ਵੱਲੋਂ ਉਸਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ 30 ਮਈ ਨੂੰ ਮੌਤ ਹੋ ਗਈ। ਇਸ ਦੌਰਾਨ ਉਸਨੇ ਇੱਕ ਵੀਡੀਓ ਰਿਕਾਰਡ ਕੀਤੀ ਜਿਸ ਵਿੱਚ ਉਸਨੇ ਸਕੂਲ ਪ੍ਰਬੰਧਨ ‘ਤੇ ਮਾਨਸਿਕ ਪਰੇਸ਼ਾਨੀ ਦਾ ਦੋਸ਼ ਲਗਾਇਆ ਸੀ। ਲੜਕੀ ਦੇ ਮੁਤਾਬਕ ਫੀਸਾਂ ਨੂੰ ਲੈ ਕੇ ਨਿੱਜੀ ਸਕੂਲ ਦੇ ਪ੍ਰਬੰਧਕਾਂ ਵੱਲੋਂ ਦਬਾਅ ਪਾਇਆ ਜਾ ਰਿਹਾ ਸੀ। ਉਸਨੇ ਦੋਸ਼ ਲਗਾਇਆ ਕਿ ਉਸਨੂੰ ਉਸਦੇ ਕਲਾਸ ਗਰੁੱਪ ਤੋਂ ਹਟਾ ਦਿੱਤਾ ਗਿਆ ਸੀ ਅਤੇ ਗੱਲਬਾਤ ਲਈ ਇੱਕ ਵੱਖਰੇ ਕਮਰੇ ਵਿੱਚ ਲਿਜਾਇਆ ਗਿਆ ਸੀ। ਵੀਡੀਓ ਵਿੱਚ, ਉਸਨੇ ਆਪਣੀ ਹਾਲਤ ਲਈ ਸਕੂਲ ਪ੍ਰਬੰਧਨ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਇਨਸਾਫ਼ ਦੀ ਮੰਗ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related