ਸਿੱਖਿਆ ਮੰਤਰੀ ਨੇ ਵਰ੍ਹਦੇ ਮੀਂਹ ਵਿੱਚ ਪ੍ਰਭਾਵਿਤ ਲੋਕਾਂ ਤੱਕ ਪਹੁੰਚ ਕੇ ਪ੍ਰਬੰਧਾਂ ਦਾ ਲਿਆ ਜ਼ਾਇਜਾ

Date:

spot_img

👉ਸਿੱਖਿਆ ਮੰਤਰੀ ਨੇ ਲੋੜਵੰਦ ਲੋਕਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨ ਲਈ ਮੀਂਹ ਨਾਲ ਪ੍ਰਭਾਵਿਤ ਸਤਲੁਜ ਦਰਿਆ ਨੇੜਲੇ ਦਰਜਨ ਤੋਂ ਵੱਧ ਪਿੰਡਾਂ ਦਾ ਕੀਤਾ ਦੌਰਾ
NANGAL News:ਲਗਾਤਾਰ ਮੀਂਹ ਕਾਰਨ ਹੜ੍ਹ ਵਰਗੀ ਸਥਿਤੀ ਪੈਦਾ ਹੋਣ ਦੇ ਮੱਦੇਨਜ਼ਰ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਬਚਾਅ ਤੇ ਰਾਹਤ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਅੱਗੇ ਆਉਂਦਿਆਂ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਤਲੁਜ ਦਰਿਆ ਕੰਢੇ ਸਥਿਤ ਦਰਜਨ ਤੋਂ ਵੱਧ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਤਾਂ ਜੋ ਲੋੜਵੰਦ ਲੋਕਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ ਜਾ ਸਕੇ।ਭਾਰੀ ਮੀਂਹ ਦੇ ਬਾਵਜੂਦ, ਸ. ਬੈਂਸ ਨੇ ਕਿਸ਼ਤੀ ਅਤੇ ਮੋਟਰਸਾਈਕਲ ਰਾਹੀਂ ਰਾਹਤ ਕੈਂਪਾਂ ਅਤੇ ਹਰਸਾ ਬੇਲਾ, ਭਨਾਮ, ਭਲਾਣ, ਭੱਲੜੀ, ਨਾਂਗੜਾ, ਬੇਲਾ ਰਾਮਗੜ੍ਹ ਅਤੇ ਬੇਲਾ ਧਿਆਨੀ ਸਮੇਤ ਵੱਖ-ਵੱਖ ਪਿੰਡਾਂ ਤੱਕ ਪਹੁੰਚ ਕਰਕੇ ਪ੍ਰਬੰਧਾਂ ਦਾ ਜ਼ਾਇਜਾ ਲਿਆ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਕਿਸ਼ਤੀ ਰਾਹੀਂ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ, ਮੰਤਰੀ ਨੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਉਨ੍ਹਾਂ ਦੀ ਜਾਨ-ਮਾਲ ਦੀ ਰੱਖਿਆ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ।ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਡਾਕਟਰੀ ਸਹਾਇਤਾ, ਭੋਜਨ ਅਤੇ ਰੈਣ ਬਸੇਰਾ ਸਮੇਤ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ 30 ਤੋਂ ਵੱਧ ਰਾਹਤ ਕੈਂਪ ਸਥਾਪਤ ਕੀਤੇ ਗਏ ਹਨ।ਸਿੱਖਿਆ ਮੰਤਰੀ ਨੇ ਯੂਥ ਕਲੱਬਾਂ ਅਤੇ ਮਹਿਲਾ ਮੰਡਲਾਂ ਸਮੇਤ ਸਥਾਨਕ ਸੰਗਠਨਾਂ ਨੂੰ ਰਾਹਤ ਕਾਰਜਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ  ਹੜ੍ਹ ਪੀੜਤਾਂ ਦਾ ਜਾਇਜ਼ਾ ਲੈਣ ਪੁੱਜੇ CM Bhagwant Mann ਹੋਏ ਭਾਵੁਕ

ਉਨ੍ਹਾਂ ਨੇ ਨਹਿਰ ਦੇ ਕਿਨਾਰਿਆਂ ਦਾ ਵੀ ਜਾਇਜ਼ਾ ਲਿਆ ਅਤੇ ਪਾਣੀ ਦੀ ਖਾਰ ਪੈਣ ਨਾਲ ਹੋਣ ਵਾਲੇ ਸੰਭਾਵੀ ਨੁਕਸਾਨ ਨੂੰ ਰੋਕਣ ਲਈ ਤੁਰੰਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਰਾਹਤ ਕੇਂਦਰ ਕਾਰਜਸ਼ੀਲ ਹਨ ਅਤੇ ਸਾਵਧਾਨੀ ਦੇ ਉਪਾਅ ਵਜੋਂ ਸੰਵੇਦਨਸ਼ੀਲ ਖੇਤਰਾਂ ਦੇ ਵਸਨੀਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ-ਬਰ-ਤਿਆਰ ਹਨ।ਸ. ਬੈਂਸ ਨੇ ਨਾਗਰਿਕਾਂ ਨੂੰ ਸ਼ਾਂਤ ਰਹਿਣ, ਅਫਵਾਹਾਂ ਤੋਂ ਬਚਣ ਅਤੇ ਰਾਹਤ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਅਧਿਕਾਰੀਆਂ ਨਾਲ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਐਮਰਜੈਂਸੀ ਜਾਂ ਕਿਸੇ ਸਹਾਇਤਾ ਲਈ ਸ੍ਰੀ ਆਨੰਦਪੁਰ ਸਾਹਿਬ ਦੇ ਵਸਨੀਕ ਕੰਟਰੋਲ ਰੂਮ ਨੰਬਰ 87279-62441 ‘ਤੇ ਸੰਪਰਕ ਕਰ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਐਸ.ਐਸ.ਡੀ. ਗਰਲਜ਼ ਕਾਲਜ, ਬਠਿੰਡਾ ਵਿਖੇ ਅਧਿਆਪਕ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ

Bathinda News:ਐਸ.ਐਸ.ਡੀ. ਗਰਲਜ਼ ਕਾਲਜ, ਬਠਿੰਡਾ ਵਿਖੇ ਅੱਜ ਅਧਿਆਪਕਾਂ ਦੀ...

Punjab Cabinet ਦੀ ਅਹਿਮ ਮੀਟਿੰਗ ਅੱਜ; ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

Chandigarh News: Punjab Cabinet; ਪੰਜਾਬ ਕੈਬਨਿਟ ਦੀ ਇੱਕ ਅਹਿਮ...

ਹਲਦਵਾਨੀ ਸ਼ੁੱਧੀਕਰਨ ਮਾਮਲੇ ‘ਚ BJP ਪ੍ਰਧਾਨ ਸਣੇ ਕਈਆਂ ਵਿਰੁਧ FIR ਦਰਜ

National News: ਉੱਤਰਾਖੰਡ ਦੇ ਨੈਨੀਤਾਲ ਜ਼ਿਲ੍ਹੇ ਦੇ ਕਸਬਾ ਹਲਦਵਾਨੀ...