Sri Anandpur Sahib News:ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ 1.49 ਕਰੋੜ ਰੁਪਏ ਤੋਂ ਵੱਧ ਦੇ ਬੁਨਿਆਦੀ ਢਾਂਚਾ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਵਿਆਪਕ ਵਿਕਾਸ ਪ੍ਰੋਜੈਕਟ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਿਸਾਲੀ ਪਰਿਵਰਤਨ ਲਿਆਉਣਗੇ ਜੋ ਸੂਬੇ ਸਰਕਾਰ ਦੀ ਵਿਦਿਅਕ ਉੱਤਮਤਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੇ ਹਨ।ਇਸ ਮੌਕੇ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਇਸ ਵੇਲੇ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟ ਪ੍ਰਗਤੀ ਅਧੀਨ ਹਨ ਅਤੇ ਇਹ ਜਲਦ ਹੀ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰ ਦੇ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਇਹਨਾਂ ਸਕੂਲਾਂ ਨੂੰ ਕਰੋੜਾਂ ਰੁਪਏ ਦੀਆਂ ਹੋਰ ਗ੍ਰਾਂਟਾਂ ਵੀ ਅਲਾਟ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ ਪਿੰਡਾਂ ਦੇ ਵਿਕਾਸ ਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਲਝਾਉਣ ਲਈ ਸਹਾਈ ਸਾਬਤ ਹੋ ਰਹੀਆਂ ਲੋਕ ਮਿਲਣੀਆਂ-ਮੁੱਖ ਮੰਤਰੀ
ਉਨ੍ਹਾਂ ਨੇ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਸੇਵਾਲ ਵਿੱਚ 17 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ, ਜਦੋਂ ਕਿ ਸਰਕਾਰੀ ਪ੍ਰਾਇਮਰੀ ਸਕੂਲ, ਜੀਓਵਾਲ ਨੂੰ ਹੌਲਿਸਟਿਕ ਪਲਾਨ ਤਹਿਤ 40 ਲੱਖ ਰੁਪਏ ਪ੍ਰਾਪਤ ਹੋਏ; ਸਰਕਾਰੀ ਪ੍ਰਾਇਮਰੀ ਸਕੂਲ, ਮੱਸੇਵਾਲ ਦੀ 7.51 ਲੱਖ ਰੁਪਏ ਦੀ ਲਾਗਤ ਨਾਲ ਮੁਰੰਮਤ ਕੀਤੀ ਗਈ; ਸਰਕਾਰੀ ਪ੍ਰਾਇਮਰੀ ਸਕੂਲ, ਚੀਕਣਾ ਨੂੰ ਮੁਰੰਮਤ ਲਈ 7.64 ਲੱਖ ਰੁਪਏ; ਸਰਕਾਰੀ ਪ੍ਰਾਇਮਰੀ ਸਕੂਲ, ਬਰੂਵਾਲ ਨੂੰ ਮੁਰੰਮਤ ਲਈ 7.51 ਲੱਖ ਰੁਪਏ ਅਲਾਟ ਕੀਤੇ ਗਏ; ਸਰਕਾਰੀ ਪ੍ਰਾਇਮਰੀ ਸਕੂਲ, ਦਬੂੜ (ਲੋਅਰ) ਨੂੰ ਚਾਰਦੀਵਾਰੀ ਦੀ ਉਸਾਰੀ ਲਈ 18 ਲੱਖ ਰੁਪਏ ਅਤੇ ਮੁਰੰਮਤ ਲਈ 2.55 ਲੱਖ ਰੁਪਏ ਪ੍ਰਾਪਤ ਹੋਏ; ਸਰਕਾਰੀ ਪ੍ਰਾਇਮਰੀ ਸਕੂਲ, ਮਝੇੜ ਨੂੰ ਚਾਰਦੀਵਾਰੀ ਲਈ 60,000 ਰੁਪਏ ਅਤੇ ਮੁਰੰਮਤ ਲਈ 2.55 ਲੱਖ ਰੁਪਏ ਅਲਾਟ ਕੀਤੇ ਗਏ; ਸਰਕਾਰੀ ਪ੍ਰਾਇਮਰੀ ਸਕੂਲ, ਦਬੂੜ ਅੱਪਰ ਨੂੰ ਚਾਰਦੀਵਾਰੀ ਲਈ 2 ਲੱਖ ਰੁਪਏ ਅਤੇ ਮੁਰੰਮਤ ਲਈ 2.55 ਲੱਖ ਰੁਪਏ ਪ੍ਰਾਪਤ ਹੋਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਮੋੜਾ ਨੂੰ ਚਾਰਦੀਵਾਰੀ ਦੀ ਉਸਾਰੀ ਲਈ 13.4 ਲੱਖ ਰੁਪਏ ਅਲਾਟ ਕੀਤੇ ਗਏ।ਇਸੇ ਤਰ੍ਹਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੱਸੇਵਾਲ ਦੇ ਵਿਆਪਕ ਨਵੀਨੀਕਰਨ ‘ਤੇ 17 ਲੱਖ ਰੁਪਏ ਖਰਚ ਕੀਤੇ ਗਏ, ਜਦੋਂ ਕਿ ਸਰਕਾਰੀ ਮਿਡਲ ਸਕੂਲ, ਡਬੂੜ (ਲੋਅਰ) ਦੀ ਚਾਰਦੀਵਾਰੀ ਦੀ ਉਸਾਰੀ ‘ਤੇ 9 ਲੱਖ ਰੁਪਏ ਖਰਚ ਕੀਤੇ ਗਏ।
ਇਹ ਵੀ ਪੜ੍ਹੋ 40000 ਰੁਪਏ ਦੀ ਰਿਸ਼ਵਤ ਲੈਂਦਾ BDPO ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਸ. ਹਰਜੋਤ ਸਿੰਘ ਬੈਂਸ ਨੇ ਸਕੂਲ ਦੀ ਇਮਾਰਤ ਵਿੱਚ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮੱਸੇਵਾਲ ਸਕੂਲ ਵਿੱਚ 312 ਲੜਕਿਆਂ ਦੇ ਮੁਕਾਬਲੇ 321 ਲੜਕੀਆਂ ਦੀ ਗਿਣਤੀ ਦਾ ਹਵਾਲਾ ਦਿੰਦਿਆਂ ਸਰਕਾਰੀ ਸਕੂਲਾਂ ਵਿੱਚ ਲੜਕੀਆਂ ਦੇ ਦਾਖਲੇ ਵਿੱਚ ਵਾਧੇ ਦੇ ਸਕਾਰਾਤਮਕ ਰੁਝਾਨ ਨੂੰ ਵੀ ਉਜਾਗਰ ਕੀਤਾ ਜੋ ਲਿੰਗ ਸਮਾਨਤਾ ਵਿੱਚ ਸੁਧਾਰ ਨੂੰ ਦਰਸਾਉਂਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਤਾਰਾਪੁਰ ਤੋ ਮੱਸੇਵਾਲ ਤੱਕ ਸੁਚਾਰੂ ਆਵਾਜਾਈ ਲਈ 18 ਫੁੱਟ ਚੋੜੀ ਸੜਕ ਦਾ ਤੋਹਫਾ ਚੰਗਰ ਵਾਸੀਆਂ ਨੂੰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਤਾਰਾਪੁਰ ਤੋਂ ਸਮਲਾਹ ਤੱਕ ਸੜਕ ਦਾ ਨਿਰਮਾਣ ਤੇਜ਼ੀ ਨਾਲ ਪਹਿਲ ਦੇ ਆਧਾਰ ‘ਤੇ ਕੀਤਾ ਜਾ ਰਿਹਾ ਹੈ।ਸਿੱਖਿਆ ਮੰਤਰੀ ਨੇ ਭਰੋਸਾ ਦਿੱਤਾ ਕਿ ਹਲਕੇ ਵਿੱਚ ਕਈ ਸੜਕਾਂ ਦੀ ਮੁਰੰਮਤ ਅਤੇ ਚੌੜਾਈ ਜਲਦ ਹੀ ਸ਼ੁਰੂ ਹੋ ਜਾਵੇਗੀ ਕਿਉਂਕਿ ਸਾਰੀਆਂ ਲੋੜੀਂਦੀਆਂ ਪ੍ਰਸ਼ਾਸਕੀ ਪ੍ਰਕਿਰਿਆਵਾਂ ਮੁਕੰਮਲ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।