spot_img
spot_img
spot_img

ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ ‘ਚ ਸਿੱਖਿਆ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਹੋਇਆ: ਲਾਲਜੀਤ ਸਿੰਘ ਭੁੱਲਰ

Date:

spot_img

👉ਹਲਕਾ ਪੱਟੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਇੱਕ ਕਰੋੜ 52 ਲੱਖ 48 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
Patti news:ਸਿੱਖਿਆ ਕ੍ਰਾਂਤੀ ਨਾਲ ਸੂਬੇ ਦੇ ਸਰਕਾਰੀ ਸਕੂਲਾਂ ‘ਚ ਸਿੱਖਿਆ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਹੋਇਆ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਸਿੱਖਿਆ ਦੇ ਖੇਤਰ ਵਿਚ 12 ਫੀਸਦੀ ਬਜਟ ਦਾ ਵਾਧਾ ਕਰ ਕੇ ਇਤਿਹਾਸ ਸਿਰਜਿਆ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਪੱਟੀ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹਲਕੇ ਦੇ ਸਰਕਾਰੀ ਸਕੂਲਾਂ ਵਿਖ਼ੇ ਵਿਕਾਸ ਕਾਰਜਾਂ ਦੇ ਉਦਘਾਟਨੀ ਸਮਾਗਮਾਂ ਦੌਰਾਨ ਕੀਤਾ।

ਇਹ ਵੀ ਪੜ੍ਹੋ “ਪੰਜਾਬ ਸਿੱਖਿਆ ਕ੍ਰਾਂਤੀ”,ਤਿੰਨ ਸਾਲਾਂ ‘ਚ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ:ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ  

ਸ. ਭੁੱਲਰ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਸਰਕਾਰੀ ਸਕੂਲਾਂ ਵਿਚ ਚਹਿਲ ਪਹਿਲ ਪਰਤ ਆਈ ਹੈ। ਉਹਨਾਂ ਕਿਹਾ ਕਿ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਕਰੀਬ 20 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਤੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਆਈਏਐਸ,ਆਈਪੀਐਸ,ਪੀਸੀਐਸ ਤੇ ਆਈਆਈਟੀ ਆਦਿ ਉੱਚ ਵਿਸ਼ਿਆਂ ਸਬੰਧੀ ਸਿੱਖਿਆ ਪ੍ਰਦਾਨ ਕਰ ਕੇ ਉਨ੍ਹਾਂ ਦਾ ਭਵਿੱਖ ਉੁਜਵਲ ਬਣਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ Samrala/Mandi Gobindgarh News: ਪੰਜਾਬ ’ਚ ਤੜਕਸਾਰ ਹੋਏ ਦੋ ਪੁਲਿਸ ਮੁਕਾਬਲੇ, ਦੋ ਬਦਮਾਸ਼ਾਂ ਦੇ ਲੱਗੀਆਂ ਗੋ+ਲੀ.ਆਂ

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਕਾਰਨ ਸੂਬੇ ਦੇ ਸਰਕਾਰੀ ਸਕੂਲ ਮਾੜੀ ਹਾਲਤ ਵਿਚ ਪਹੁੰਚ ਗਏ ਸਨ ਅਤੇ ਲੋਕ ਆਪਣੇ ਬੱਚਿਆਂ ਨੂੰ ਨਿੱਜੀ ਸਕੂਲਾਂ ‘ਚ ਪੜ੍ਹਾਉਣ ਨੂੰ ਤਰਜੀਹ ਦੇਣ ਲੱਗ ਪਏ ਸਨ, ਪ੍ਰੰਤੂ ਜਦੋਂ ਤੋਂ ਮੌਜੂਦਾ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਕਾਰਜਭਾਰ ਸੰਭਾਲਿਆ ਹੈ ਉਦੋਂ ਤੋਂ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਤਰਜੀਹੀ ਖੇਤਰ ਮੰਨਦੇ ਹੋਏ ਸਰਬ ਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ, ਜਿਸ ਸਦਕਾ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਿਚ ਵੱਡਾ ਵਾਧਾ ਹੋਇਆ ਹੈ ਤੇ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚੋਂ ਕੱਢ ਕੇ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾ ਰਹੇ ਹਨ।

ਇਹ ਵੀ ਪੜ੍ਹੋ ‘ਆਪ’ ਸਰਕਾਰ ਬਾਬਾ ਸਾਹਿਬ ਦੇ ਸੁਪਨੇ ਨੂੰ ਕਰ ਰਹੀ ਹੈ ਸਾਕਾਰ : ਅਮਨ ਅਰੋੜਾ

ਕੈਬਨਿਟ ਮੰਤਰੀ ਨੇ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਨਦੋਹਰ ਤੇ ਆਸਲ, ਸਰਕਾਰੀ ਹਾਈ ਸਕੂਲ ਸੈਦਪੁਰ, ਭੱਗੂਪੁਰ, ਚੁਸਲੇਵੜ ਅਤੇ ਬੱਠੇ ਭੈਣੀ ਵਿਖੇ ਲੱਗਭੱਗ ਇੱਕ ਕਰੋੜ 52 ਲੱਖ 48 ਹਜ਼ਾਰ ਰੁਪਏ ਦੇ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।ਇਸ ਮੌਕੇ ਚੇਅਰਮੈਨ ਦਿਲਬਾਗ਼ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤਰਨ ਤਾਰਨ ਸਤਨਾਮ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨ ਤਾਰਨ ਐਲੀਮੈਂਟਰੀ ਸਿੱਖਿਆ ਜਗਵਿੰਦਰ ਸਿੰਘ, ਵੱਖ-ਵੱਖ ਸਕੂਲਾਂ ਦੇ ਮੁਖੀ, ਅਧਿਆਪਕ, ਪਿੰਡ ਵਾਸੀ ਅਤੇ ਬੱਚਿਆਂ ਦੇ ਮਾਪੇ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

ਬਠਿੰਡਾ ‘ਚ 8 ਦਿਨਾਂ ਤੋਂ ਲਾਪਤਾ 18 ਸਾਲਾਂ ਨੌਜਵਾਨ ਦੀ ਲਾਸ਼ ਬਰਾਮਦ; ਪਿੰਡ ‘ਚ ਫੈਲੀ ਸਨਸਨੀ

👉ਦੋਸਤਾਂ ਵੱਲੋਂ ਦਿੱਤੇ ਚਿੱਟੇ ਦੀ ਓਵਰਡੋਜ਼ ਨਾਲ ਹੋਈ ਸੀ...

International News: ਮੱਝ ਦਾ ਨਾਂਅ ‘ਟਰੰਪ’ ਹੋਣ ਕਰਕੇ ਹਲਾਲ ਹੋਣ ਤੋਂ ਬੱਚ ਗਈ..! ਵੀਡੀਓ ਵਾਇਰਲ

International News:  ਬੰਗਲਾਦੇਸ਼ ਵਿੱਚ ਇਕ ਅਜੀਬੋ-ਗਰੀਬ ਰੰਗ ਵਾਲੀ ਮੱਝ...

Himachal News: ਪੰਜਾਬੀ ਮੁੰਡਿਆ ਨੇ ਹਿਮਾਚਲ ‘ਚ ਕਰਤੀ ਠਾਹ-ਠਾਹ..! ਵੀਡੀਓ ਵਾਇਰਲ

Himachal News: ਕਸੋਲ ਦੇ ਸੈਰਗਾਹ ਇਲਾਕੇ ਵਿੱਚ ਸ਼ਾਮ ਵੇਲੇ...

IPL 2026 ਫਾਈਨਲ ਮਹਾਂਮੁਕਾਬਲਾ, ਅੱਜ RCB vs Gujarat Titans ਫਾਈਨਲ

IPL 2026 Final Special : ਆਈਪੀਐਲ 2026 ਦਾ ਮਹਾਂਮੁਕਾਬਲਾ...