
ਵਿਧਾਇਕ ਸਿੰਗਲਾ ਨੇ ਪਿੰਡ ਅਕਲੀਆ ਦੇ ਸਰਕਾਰੀ ਸਕੂਲਾਂ ’ਚ ਲੱਖਾਂ ਰੁਪਏ ਦੇ ਵੱਖ ਵੱਖ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
Mansa News:ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਿੱਖਿਆ ਕਰਾਂਤੀ ਲੋਕ ਲਹਿਰ ਬਣ ਕੇ ਹਰ ਗਲੀ ਮੁਹੱਲੇ ਤੱਕ ਪੁੱਜੀ ਹੈ। ਪੰਜਾਬ ਸਰਕਾਰ ਵੱਲੋਂ ਸਿੱਖਿਆ ਪ੍ਰਣਾਲੀ ਵਿਚ ਵੱਡੇ ਬਦਲਾਅ ਕੀਤੇ ਜਾ ਰਹੇ ਹਨ ਜਿਸ ਦਾ ਲੋਕਾਂ ਵੱਲੋਂ ਵੀ ਭਰਵਾਂ ਹੁੰਗਾਰਾ ਵੇਖਣ ਨੂੰ ਮਿਲ ਰਿਹਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਪਿੰਡ ਅਕਲੀਆ ਦੇ ਸਰਕਾਰੀ ਸਕੂਲਾਂ ਵਿਚ ਵੱਖ ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਮੌਕੇ ਕੀਤਾ।ਵਿਧਾਇਕ ਵਿਜੈ ਸਿੰਗਲਾ ਨੇ ਕਿਹਾ ਕਿ ਸਰਕਾਰੀ ਪ੍ਰਾਇਮਰੀ ਸਕੂਲ ਅਕਲੀਆ ਵਿਖੇ 04 ਲੱਖ 70 ਹਜ਼ਾਰ ਰੁਪਏ ਦੀ ਲਾਗਤ ਨਾਲ ਕਮਰੇ ਦਾ ਨਵੀਨੀਕਰਨ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ ਵਿਜੀਲੈਂਸ ਬਿਊਰੋ ਨੇ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ASI ਨੂੰ ਕੀਤਾ ਗ੍ਰਿਫ਼ਤਾਰ
01 ਲੱਖ 20 ਹਜ਼ਾਰ ਰੁਪਏ ਨਾਲ ਬਾਊਂਡਰੀ ਵਾਲ ਦਾ ਨਵੀਨੀਕਰਨ ਅਤੇ 01 ਲੱਖ 40 ਹਜ਼ਾਰ ਰੁਪਏ ਨਾਲ ਟੁਆਇਲਟਸ ਦਾ ਨਵੀਨੀਕਰਨ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ (ਈ.ਜੀ.ਐਸ.) ਅਕਲੀਆ ਵਿਖੇ 07 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ ਨਵਾਂ ਕਲਾਸਰੂਮ, 02 ਲੱਖ ਰੁਪਏ ਨਾਲ ਨਵੀਂ ਟੁਆਇਲਟ, 01 ਲੱਖ 40 ਹਜ਼ਾਰ ਰੁਪਏ ਨਾਲ ਟੁਆਇਲਟ ਰਿਪੇਅਰ ਅਤੇ 60 ਹਜ਼ਾਰ ਰੁਪਏ ਦੀ ਲਾਗਤ ਨਾਲ ਬਾਊਂਡਰੀ ਵਾਲ ਰਿਪੇਅਰ ਕਰਵਾਈ ਗਈ ਹੈ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਕਲੀਆ ਵਿਖੇ 06 ਲੱਖ 09 ਹਜ਼ਾਰ ਰੁਪਏ ਨਾਲ ਬਾਊਂਡਰੀ ਵਾਲ, 01 ਲੱਖ 13 ਹਜ਼ਾਰ ਰੁਪਏ ਨਾਲ ਲੜਕੀਆਂ ਲਈ ਟੁਆਇਲਟ ਦਾ ਨਿਰਮਾਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸਰਕਾਰੀ ਸਕੂਲਾਂ ਦੀ ਨੁਹਾਰ ਵਿਚ ਇਨਕਲਾਬੀ ਬਦਲਾਅ ਵੇਖਣ ਨੂੰ ਮਿਲਣਗੇ।
ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਭੀਖੀ ਵਰਿੰਦਰ ਸੋਨੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਦਨ ਲਾਲ ਕਟਾਰੀਆ, ਬੀ.ਪੀ.ਈ.ਓ. ਸਤਪਾਲ ਸਿੰਘ, ਬੀ.ਡੀ.ਪੀ.ਓ. ਭੀਖੀ ਰਾਜਾ ਸਿੰਘ, ਸਰਪੰਚ ਜਸਵੀਰ ਸਿੰਘ ਕਾਕਾ, ਗੁਰਸੇਵਕ ਸਿੰਘ ਸੇਬੀ ਅਤੇ ਸਮੂਹ ਪੰਚਾਇਤ ਮੈਂਬਰ, ਸਕੂਲ ਮੈਨੇਜ਼ਮੈਂਟ ਕਮੇਟੀ, ਅਜੈਬ ਸਿੰਘ ਬੁਰਜ ਹਰੀ ਹਲਕਾ ਸਿੱਖਿਆ ਕੋਆਰਡੀਨੇਟਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੋਂ ਰਾਜਵਿੰਦਰ ਕੌਰ, ਪ੍ਰਾਇਮਰੀ ਮੇਨ ਤੋਂ ਮਨਜੀਤ ਸਿੰਘ, ਪ੍ਰਾਇਮਰੀ ਸਕੂਲ ਈ.ਜੀ.ਐਸ. ਤੋਂ ਰਾਕੇਸ਼ ਕੁਮਾਰ, ਗੁਰਸੇਵਕ ਸਿੰਘ ਦਾਨੇਵਾਲਾ, ਗਗਨਦੀਪ ਸਿੰਘ, ਸੋਨਪ੍ਰੀਤ ਸਿੰਘ ਮਾਨ, ਗੁਰਦੀਪ ਸਿੰਘ, ਬਲਕਾਰ ਸਿੰਘ, ਗੁਰਸੇਵਕ ਸਿੰਘ, ਰਾਜਿੰਦਰ ਸਿੰਘ ਜਾਫਰੀ, ਸਟੇਜ਼ ਸੰਚਾਲਕ ਜਗਤਾਰ ਸਿੰਘ ਔਲਖ ਤੇ ਪਿੰਡ ਦੇ ਹੋਰ ਪਤਵੰਤੇ ਤੇ ਸਕੂਲ ਸਟਾਫ ਮੈਂਬਰ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।




