ਭਾਕਿਯੂ ਏਕਤਾ-ਉਗਰਾਹਾਂ ਵੱਲੋਂ 47 ਥਾਂਵਾਂ ’ਤੇ ਮੋਦੀ, ਸ਼ਾਹ, ਖੱਟੜ ਤੇ ਅਨਿਲ ਵਿੱਜ ਦੇ ਪੁਤਲਾ ਫੂਕੇ

Date:

spot_img

ਚੰਡੀਗੜ੍ਹ, 23 ਫਰਵਰੀ:ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ 47 ਥਾਂਵਾਂ ’ਤੇ ਮੋਦੀ ਅਮਿਤ ਸ਼ਾਹ ਖੱਟੜ ਅਨਿਲ ਵਿੱਜ ਦੇ ਪੁਤਲਾ ਫੂਕ ਮੁਜ਼ਾਹਰੇ ਕੀਤੇ ਗਏ। ਧਰਨਿਆਂ ਵਿੱਚ ਇਨ੍ਹਾਂ ਰਾਜਸੀ ਆਗੂਆਂ ਨੂੰ ਖਨੌਰੀ ਬਾਡਰ ਤੋਂ ਦਿੱਲੀ ਵੱਲ ਵਧ ਰਹੇ ਕਿਸਾਨਾਂ ਉੱਤੇ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਗੋਲੀ ਮਾਰ ਕੇ ਸ਼ਹੀਦ ਕੀਤੇ ਗਏ ਬੱਲ੍ਹੋ ਪਿੰਡ ਦੇ 21 ਸਾਲਾ ਨੌਜਵਾਨ ਸ਼ੁਭਕਰਨ ਦੇ ਕਤਲ ਲਈ ਜ਼ਿਮੇਵਾਰ ਗਰਦਾਨਿਆਂ ਅਤੇ ਉਨ੍ਹਾਂ ਉਤੇ 302 ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ।

ਕਿਸਾਨਾਂ ’ਤੇ ਤਸਦੱਦ ਦੇ ਰੋਸ ਵਜੋਂ ਸੰਯੁਕਤ ਮੋਰਚੇ ਨੇ ਭਾਜਪਾ ਮੰਤਰੀਆਂ ਤੇ ਮੁੱਖ ਮੰਤਰੀ ਦੇ ਪੁਤਲੇ ਫ਼ੂਕੇ

ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਅੱਜ ਵੀ ਇਨ੍ਹਾਂ ਪੁਤਲਾ ਫੂਕ ਮੁਜ਼ਾਹਰਿਆਂ ਵਿੱਚ ਕੁੱਲ ਮਿਲਾ ਕੇ ਸੈਂਕੜਿਆਂ ਦੀ ਤਾਦਾਦ ਵਿੱਚ ਔਰਤਾਂ ਸਮੇਤ ਹਜ਼ਾਰਾਂ ਕਿਸਾਨ ਮਜ਼ਦੂਰ ਸ਼ਾਮਲ ਹੋਏ। ਬੁਲਾਰਿਆਂ ਵੱਲੋਂ ਸ਼ਹੀਦ ਦੇ ਪਰਿਵਾਰ ਨਾਲ ਗਹਿਰਾ ਅਫਸੋਸ ਸਾਂਝਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅੱਜ ਦੀ ਮੁੱਖ ਮੰਗ ਤੋਂ ਇਲਾਵਾ ਐੱਮ ਐੱਸ ਪੀ ਦੀ ਕਾਨੂੰਨੀ ਗਰੰਟੀ ਅਤੇ ਕਿਸਾਨਾਂ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ ਸਮੇਤ ਸਾਰੀਆਂ ਭਖਦੀਆਂ ਕਿਸਾਨੀ ਮੰਗਾਂ ਖਾਤਰ ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਮੁਤਾਬਕ ਅਗਲੇ ਪੜਾਅ ’ਤੇ 26 ਫਰਵਰੀ ਨੂੰ ਮੁੱਖ ਹਾਈਵੇਅ ਮਾਰਗਾਂ ਉੱਤੇ ਲਾਈਨਾਂ ਵਿੱਚ ਮੀਲਾਂ ਬੱਧੀ ਟਰੈਕਟਰ ਖੜ੍ਹੇ ਕਰਕੇ ਕੇ ਢੁਕਵੀਂਆਂ ਥਾਂਵਾਂ ’ਤੇ ਡਬਲਯੂ ਟੀ ਓ ਦੇ ਦਿਓ ਕੱਦ ਪੁਤਲੇ ਫੂਕੇ ਜਾਣਗੇ।

ਉਗਰਾਹਾ ਜਥੇਬੰਦੀਆਂ ਦੇ ਆਗੂਆਂ ਨੇ ਭਾਜਪਾ ਮੰਤਰੀਆਂ ਤੇ ਹੋਰਨਾਂ ਦੇ ਫੂਕੇ ਦਿਓ ਕੱਦ ਪੁਤਲੇ

ਉਸ ਤੋਂ ਅਗਲੇ ਪੜਾਅ ’ਤੇ 14 ਮਾਰਚ ਨੂੰ ਰਾਮਲੀਲਾ ਮੈਦਾਨ ਦਿੱਲੀ ਵਿਖੇ ਕਿਸਾਨ ਮਜ਼ਦੂਰ ਮਹਾਂ ਪੰਚਾਇਤ ਕਰਨ ਲਈ ਕਿਸਾਨ ਮਜ਼ਦੂਰ ਕਾਫ਼ਲੇ ਸੈਂਕੜੇ ਮੀਲਾਂ ਦੇ ਪੈਦਲ ਮਾਰਚ ਕਰਕੇ ਦਿੱਲੀ ਪਹੁੰਚਣਗੇ। ਅੱਜ ਦੇ ਧਰਨਿਆਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਝੰਡਾ ਸਿੰਘ ਜੇਠੂਕੇ,ਸ਼ਿੰਗਾਰਾ ਸਿੰਘ ਮਾਨ, ਜਗਤਾਰ ਸਿੰਘ ਕਾਲਾਝਾੜ, ਰੂਪ ਸਿੰਘ ਛੰਨਾਂ,ਜਨਕ ਸਿੰਘ ਭੁਟਾਲ, ਹਰਦੀਪ ਸਿੰਘ ਟੱਲੇਵਾਲ ਅਤੇ ਹਰਿੰਦਰ ਕੌਰ ਬਿੰਦੂ, ਕੁਲਦੀਪ ਕੌਰ ਕੁੱਸਾ, ਕਮਲਜੀਤ ਕੌਰ ਬਰਨਾਲਾ ਤੇ ਦਵਿੰਦਰ ਕੌਰ ਛਾਲਾ ਤੋਂ ਇਲਾਵਾ ਜ਼ਿਲ੍ਹਾ/ਬਲਾਕ ਪੱਧਰੇ ਅਤੇ ਸਥਾਨਕ ਆਗੂ ਵੀ ਸ਼ਾਮਲ ਸਨ।

 

spot_img
spot_img

Share post:

Popular

More like this
Related

Punjab Police Recruitment 2026: ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਭਰਤੀਆਂ!

Punjab Police Recruitment 2026: ਪੰਜਾਬ ਵਿੱਚ ਪੁਲਿਸ ਦੀ ਨੌਕਰੀ...

Chandigarh News: ਸਰਕਾਰੀ ਬਾਬੂਆਂ ਦੀ ਨਹੀਂ ਖੈਰ! ਚੰਡੀਗੜ੍ਹ ਰਹਿੰਦੇ ਜਿਹੜੇ ਉਹ ਦੇਣ ਧਿਆਣ

Chandigarh News: ਸਰਕਾਰੀ ਦਫ਼ਤਰ ਵਿੱਚ ਕੰਮ ਕਰਵਾਉਣ ਲਈ ਵਾਰ-ਵਾਰ...