spot_img
spot_img

ਨਾਰੀ ਸ਼ਕਤੀ ਦਾ ਆਰਥਿਕ ਪੱਧਰ ਉੱਪਰ ਚੁੱਕਣ ਲਈ ਉਪਰਾਲੇ ਜਾਰੀ : ਡਿਪਟੀ ਕਮਿਸ਼ਨਰ

Date:

spot_img

ਬਠਿੰਡਾ, 27 ਜਨਵਰੀ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਯੋਗ ਅਗਵਾਈ ’ਚ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਬਠਿੰਡਾ ਵਲੋਂ ਨਾਰੀ ਸ਼ਕਤੀ ਨੂੰ ਹੁਨਰਮੰਦ ਕਰਕੇ ਉਨ੍ਹਾਂ ਦਾ ਆਰਥਿਕ ਪੱਧਰ ਉਪਰ ਚੁੱਕਣ ਲਈ ਲਗਾਤਾਰ ਯਤਨ ਤੇ ਉਪਰਾਲੇ ਕੀਤੇ ਜਾ ਰਹੇ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ’ਚ ਪੇਂਡੂ ਆਜੀਵਿਕਾ ਮਿਸ਼ਨ ਤਹਿਤ 36 ਹਜ਼ਾਰ 350 ਔਰਤਾਂ ਨੂੰ 3 ਹਜ਼ਾਰ 635 ਸਵੈ-ਸਹਾਇਤਾ ਸਮੂਹਾਂ (ਸੈਲਫ ਹੈਲਪ ਗਰੁੱਪਾਂ) ਵਿਚ ਜੋੜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੀਆਂ ਰਹਿਣ ਵਾਲੀਆਂ ਔਰਤਾਂ ਨੂੰ ਵੱਖ-ਵੱਖ ਕਿੱਤਿਆਂ ਦੀ ਸਿਖਲਾਈ ਦਵਾ ਕੇ ਮਧੂ ਮੱਖੀ ਪਾਲਣ, ਬੇਕਰੀ, ਫਾਸਟ ਫੂਡ, ਮਸਾਲੇ, ਸਰੋਂ ਦਾ ਤੇਲ, ਆਚਾਰ, ਮੁਰੱਬੇ, ਡੇਅਰੀ, ਸਲੀਪਰ ਮੇਕਿੰਗ ਆਦਿ ਕੰਮ ਸ਼ੁਰੂ ਕਰਵਾਏ ਗਏ ਹਨ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਵੱਲੋਂ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਥਿਤ ਕਾਤਲ ਸ਼ਾਰਪ ਸੂਟਰ ਗ੍ਰਿਫਤਾਰ

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਦੇ ਸਭ ਤੋਂ ਮਹੱਤਵਪੂਰਨ ਪ੍ਰੋਜੈਕਟ ‘ਪਹਿਲ ਆਜੀਵਿਕਾ ਹੋਜ਼ਰੀ’ ਜ਼ਿਲ੍ਹੇ ਦੇ ਪਿੰਡ ਸਿਵੀਆਂ ਵਿਖੇ ਸਫਲਤਾ ਪੂਰਵਕ ਸਥਾਪਤ ਕੀਤਾ ਗਿਆ ਹੈ, ਜਿਸ ਤਹਿਤ ਸਰਕਾਰੀ ਸਕੂਲਾਂ ਦੇ 20 ਹਜ਼ਾਰ ਵਿਦਿਆਰਥੀਆਂ ਨੂੰ ਵਰਦੀਆਂ ਬਣਾ ਕੇ ਦਿੱਤੀਆਂ ਗਈਆਂ ਹਨ, ਜਿਸ ਨਾਲ ਪਹਿਲ ਪ੍ਰੋਜੈਕਟ ਦੀ ਟਰਨ ਓਵਰ 1 ਕਰੋੜ 20 ਲੱਖ ਰੁਪਏ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਵੀ ਪਹਿਲ ਪ੍ਰੋਜੈਕਟ ਤਹਿਤ ਬਲਾਕ ਸੰਗਤ ਵਿਖੇ ਇਕ ਹੋਰ ਸੈਂਟਰ ਸਥਾਪਿਤ ਕੀਤਾ ਜਾ ਰਿਹਾ ਹੈ ਅਤੇ ਇਸ ਵਰ੍ਹੇ 40 ਹਜ਼ਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ ਬਣਾ ਕੇ ਦੇਣ ਦਾ ਟੀਚਾ ਮਿੱਥਿਆ ਗਿਆ ਹੈ।

ਇਹ ਵੀ ਪੜ੍ਹੋ ਡਾ:ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਖ਼ਤ ਨਿਖੇਧੀ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੰਮਾਂ ਦੁਆਰਾ ਵਧੀ ਆਮਦਨ ਨਾਲ ਜ਼ਿਲ੍ਹੇ ਅੰਦਰ 11 ਹਜ਼ਾਰ 840 ਔਰਤਾਂ ਨੂੰ ਲੱਖਪਤੀ ਦੀਦੀ ਯੋਜਨਾ ਵਿਚ ਸ਼ਾਮਿਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਡ੍ਰੋਨ ਦੀਦੀ ਯੋਜਨਾ ਤਹਿਤ ਪਿੰਡ ਦਿਆਲਪੁਰਾ ਭਾਈਕਾ, ਕਟਾਰ ਸਿੰਘ ਵਾਲਾ, ਚੱਠੇਵਾਲਾ ਅਤੇ ਯਾਤਰੀ ਦੀਆਂ ਸੈਲਫ ਹੈਲਪ ਗਰੁੱਪ ਦੀਆਂ ਔਰਤਾਂ ਨੂੰ ਖੇਤਾਂ ਵਿਚ ਸਪਰੇਅ ਕਰਨ ਲਈ ਡ੍ਰੋਨ ਦੀ ਵਿਸ਼ੇਸ਼ ਸਿਖਲਾਈ ਦੇ ਕੇ ਡ੍ਰੋਨ ਮੁਹਈਆ ਕਰਵਾਏ ਗਏ ਹਨ, ਜਿਸ ਨਾਲ ਉਨ੍ਹਾਂ ਨੂੰ 15 ਤੋਂ 20 ਹਜ਼ਾਰ ਰੁਪਏ ਮਹੀਨਾ ਆਮਦਨ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਪੀ.ਐਮ ਅਜੈ ਯੋਜਨਾ ਤਹਿਤ ਸਵੈ ਸਹਾਇਤਾ ਸਮੂਹਾਂ ਦੀਆਂ ਮੈਂਬਰਾਂ ਨੂੰ ਵਿਸ਼ੇਸ਼ ਸਿਖਲਾਈ ਦਵਾ ਕੇ 3 ਬੇਕਰੀਆਂ ਸ਼ੁਰੂ ਕਰਵਾਈਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda ਦੇ ਰੇਲਵੇ ਸਟੇਸ਼ਨ ਨੂੰ ਬੰ*ਬ ਨਾਲ ਉੜਾਉਣ ਦੀ ਧਮ*ਕੀ; ਪੁਲਿਸ ਹੋਈ ਮੁਸਤੈਦ

Bathinda News: Bathinda ਦੇ ਰੇਲਵੇ ਸਟੇਸ਼ਨ ਨੂੰ ਬੰ*ਬ ਨਾਲ...

ਚਾਰ ਮੰਜ਼ਿਲਾਂ ਇਮਾਰਤ ਡਿੱਗੀ; 9 ਮੌਤਾਂ, 3 ਹੋਰ ਮਲਬੇ ‘ਚ ਦੱਬੇ, ਰਾਹਤ ਤੇ ਬਚਾਅ ਕਾਰਜ਼ ਜਾਰੀ

Maharashtra News: ਮਹਾਰਾਸ਼ਟਰ ਸੂਬੇ ਦੇ ਭਿਵੰਡੀ ਵਿੱਚ ਬੀਤੀ ਰਾਤ...

Canada ‘ਚ ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼-ਨਿਕਾਲੇ ਦੀ ਲਟਕੀ ਤਲਵਾਰ; ਹਫ਼ਤੇ ਤੋਂ ਸੰਘਰਸ਼ ਜਾਰੀ

Canada News: Canada 'ਚ ਸੈਂਕੜੇ ਪੰਜਾਬੀ ਵਿਦਿਆਰਥੀਆਂ ਉੱਪਰ ਦੇਸ਼-ਨਿਕਾਲੇ...