ਫਾਜ਼ਿਲਕਾ, 27 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਜਵਾਬ ਦੇਹ ਪ੍ਰਸ਼ਾਸਨ ਮੁਹਈਆ ਕਰਾਉਣ ਦੇ ਨਿਰਦੇਸ਼ਾਂ ਤਹਿਤ ਡੀਜੀਪੀ ਸ੍ਰੀ ਗੌਰਵ ਯਾਦਵ ਦੀ ਅਗਵਾਈ ਵਿੱਚ ਜ਼ਿਲਾ ਪੁਲਿਸ ਵੱਲੋਂ ਲੋਕ ਸ਼ਿਕਾਇਤਾਂ ਦੇ ਹੱਲ ਲਈ ਲਗਾਤਾਰ ਸਾਰਥਕ ਉਪਰਾਲੇ ਜਾਰੀ ਹਨ। ਇਸੇ ਲੜੀ ਤਹਿਤ ਜਿੱਥੇ ਜ਼ਿਲ੍ਹੇ ਦੇ ਐਸਐਸਪੀ ਡਾ ਪ੍ਰਗਿਆ ਜੈਨ ਖੁਦ ਆਪਣੇ ਦਫਤਰ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਦੇ ਹਨ। ਉੱਥੇ ਹੀ ਪੁਲਿਸ ਵਿਭਾਗ ਦੇ ਗਜਟਿਡ ਅਧਿਕਾਰੀ ਵੀ ਆਪੋ ਆਪਣੇ ਦਫਤਰਾਂ ਵਿੱਚ ਰੋਜ਼ਾਨਾ ਆਧਾਰ ਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਤੁਰੰਤ ਹੱਲ ਕਰਦੇ ਹਨ।
ਬਠਿੰਡਾ ਪੁਲਿਸ ਵੱਲੋਂ ਹਥਿਆਰਾਂ ਦੀ ਨੌਕ ’ਤੇ ਕਾਰ ਖੋਹਣ ਵਾਲੇ ਕਾਬੂ, ਕਾਰ ਬਰਾਮਦ
ਐਸਐਸਪੀ ਡਾ ਪ੍ਰਗਿਆ ਜੈਨ ਆਪਣੇ ਦਫਤਰ ਵਿੱਚ ਆਉਣ ਵਾਲੇ ਲੋਕਾਂ ਨੂੰ ਵਿਸ਼ੇਸ਼ ਤੌਰ ਤੇ ਮਿਲਦੇ ਹਨ। ਇਸ ਮੌਕੇ ਮਹਿਲਾਵਾਂ ਵੀ ਵੱਡੀ ਗਿਣਤੀ ਵਿੱਚ ਉਹਨਾਂ ਕੋਲ ਪਹੁੰਚਦੀਆਂ ਹਨ ਅਤੇ ਆਪਣੇ ਦੁੱਖ ਤਕਲੀਫਾਂ ਦੱਸਦੀਆਂ ਹਨ ਜਿਸ ਤੇ ਪੁਲਿਸ ਵਿਭਾਗ ਵੱਲੋਂ ਸਰਕਾਰੀ ਨਿਯਮਾਂ ਅਨੁਸਾਰ ਉਹਨਾਂ ਨੂੰ ਨਿਆ ਮੁਹਈਆ ਕਰਵਾਇਆ ਜਾਂਦਾ ਹੈ। ਐਸਐਸਪੀ ਡਾ ਪ੍ਰਗਿਆ ਜੈਨ ਨੇ ਦੱਸਿਆ ਕਿ ਉਹਨਾਂ ਕੋਲ ਜਿੱਥੇ ਲੋਕ ਆਪਣੀਆਂ ਸ਼ਿਕਾਇਤਾਂ ਲੈ ਕੇ ਆ ਰਹੇ ਹਨ ਉੱਥੇ ਬਹੁਤ ਸਾਰੇ ਲੋਕ ਉਹਨਾਂ ਤੱਕ ਸੂਚਨਾਵਾਂ ਵੀ ਪੁਜਦੀਆਂ ਕਰਦੇ ਹਨ ਜਿਸ ਦੇ ਅਧਾਰ ਤੇ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ।