Chandigarh News:ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਈਦ-ਉਲ-ਫਿਤਰ ਦੀ ਪੂਰਵ ਸੰਧਿਆ ਮੌਕੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ।ਕਟਾਰੀਆ ਨੇ ਕਿਹਾ, “ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸਮਾਪਤੀ ਨੂੰ ਦਰਸਾਉਣ ਅਤੇ ਲੋਕਾਂ ਵਿੱਚ ਨੇਕ ਪ੍ਰਵਿਰਤੀਆਂ ਪੈਦਾ ਕਰਨ ਵਾਲੇ ਤਿਉਹਾਰ ਈਦ-ਉਲ-ਫਿਤਰ ਮੌਕੇ ਮੈਂ ਆਪਣੀਆਂ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ।
ਇਹ ਵੀ ਪੜ੍ਹੋ Maninderjit Singh Bedi ਬਣੇ ਪੰਜਾਬ ਦੇ ਨਵੇਂ Advocate General
ਮੈਨੂੰ ਉਮੀਦ ਹੈ ਕਿ ਇਹ ਤਿਉਹਾਰ ਭਾਈਚਾਰੇ, ਸਦਭਾਵਨਾ ਅਤੇ ਆਪਸੀ ਸਾਂਝ ਦੀਆਂ ਭਾਵਨਾਵਾਂ ਨੂੰ ਉਜਾਗਰ ਕਰੇਗਾ ਅਤੇ ਸਾਡੇ ਸਾਂਝੇ ਸਮਾਜ ਦੇ ਬੰਧਨਾਂ ਨੂੰ ਹੋਰ ਮਜ਼ਬੂਤ ਕਰੇਗਾ।”ਆਪਣੇ ਸੰਦੇਸ਼ ਵਿੱਚ, ਰਾਜਪਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸਲਾਮ ਦੇ ਸਿਧਾਂਤਾਂ ਨੂੰ ਯਾਦ ਕਰਦਿਆਂ ਆਪਣੇ ਸਾਥੀ ਨਾਗਰਿਕਾਂ ਪ੍ਰਤੀ ਦਿਆਲਤਾ, ਹਮਦਰਦੀ, ਉਦਾਰਤਾ ਅਤੇ ਸਹਿਣਸ਼ੀਲਤਾ ਦੇ ਗੁਣਾਂ ਨੂੰ ਅਪਣਾਉਣ ਜੋ ਸ਼ਾਂਤੀ, ਸ਼ੁੱਧਤਾ ਅਤੇ ਪਰਮਾਤਮਾ ਦੀ ਇੱਛਾ ਅੱਗੇ ਸਿਰ ਝੁਕਾਉਣ ‘ਤੇ ਜ਼ੋਰ ਦਿੰਦੇ ਹਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।