👉ਸੀਨੀਅਰ ਸਿਟੀਜ਼ਨ ਦਿਵਸ ‘ਤੇ ਬਿਰਧ ਆਸ਼ਰਮ ਦਾ ਕੀਤਾ ਦੌਰਾ
Bathinda News : ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਮੌਕੇ ਨਗਰ ਨਿਗਮ ਦੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਸਥਾਨਕ ਅਮਰੀਕ ਸਿੰਘ ਰੋਡ ‘ਤੇ ਸਥਿਤ ਸ਼੍ਰੀ ਰਾਮ ਬਿਰਧ ਆਸ਼ਰਮ ਦਾ ਦੌਰਾ ਕਰਕੇ ਆਸ਼ਰਮ ਵਿੱਚ ਰਹਿ ਰਹੇ ਬਜ਼ੁਰਗਾਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਦੀ ਤੰਦਰੁਸਤੀ ਬਾਰੇ ਪੁੱਛਿਆ ਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ।ਇਸ ਮੌਕੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਨਮੋਲ ਵਿਰਸਾ ਹਨ। ਉਨ੍ਹਾਂ ਦੇ ਅਨੁਭਵ ਅਤੇ ਆਸ਼ੀਰਵਾਦ ਨਾਲ ਹੀ ਨਵੀਂ ਪੀੜ੍ਹੀ ਨੂੰ ਸਹੀ ਦਿਸ਼ਾ ਮਿਲਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਸੀਨੀਅਰ ਸਿਟੀਜ਼ਨਾਂ ਦੇ ਸਤਿਕਾਰ ਅਤੇ ਸਹੂਲਤ ਲਈ ਵਚਨਬੱਧ ਹਨ।ਇਸ ਮੌਕੇ ਮੇਅਰ ਸ਼੍ਰੀ ਮਹਿਤਾ ਨੇ ਬਜ਼ੁਰਗਾਂ ਨੂੰ ਫਲ ਵੰਡੇ ਅਤੇ ਉਨ੍ਹਾਂ ਦੀਆਂ ਸਿਹਤ ਸੰਬੰਧੀ ਜ਼ਰੂਰਤਾਂ ਬਾਰੇ ਪੁੱਛਿਆ।
ਇਹ ਵੀ ਪੜ੍ਹੋ MLA ਜਗਰੂਪ ਸਿੰਘ ਗਿੱਲ ਨੇ ਅਕਾਸ਼ਵਾਣੀ FM ਬਠਿੰਡਾ ਦੇ ਪ੍ਰੋਗਰਾਮ ‘ਮੁਸ਼ਕਿਲ ਦੱਸੋ, ਹੱਲ ਦੱਸਾਂਗੇ’ ‘ਚ ਕੀਤੀ ਸ਼ਿਰਕਤ
ਉਨ੍ਹਾਂ ਆਸ਼ਰਮ ਪ੍ਰਬੰਧਨ ਨੂੰ ਭਰੋਸਾ ਦਿੱਤਾ ਕਿ ਸ਼ਹਿਰ ਦੇ ਬਜ਼ੁਰਗਾਂ ਦੇ ਹਿੱਤ ਵਿੱਚ ਹਰ ਸੰਭਵ ਸਹਾਇਤਾ ਅਤੇ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਹ ਬਜ਼ੁਰਗਾਂ ਵਿੱਚ ਆਪਣੇ ਦਾਦਾ-ਦਾਦੀ ਨੂੰ ਦੇਖਦੇ ਹਨ।ਇਸ ਦੌਰਾਨ ਸ਼੍ਰੀ ਮਹਿਤਾ ਨੇ ਬਜ਼ੁਰਗਾਂ ਨੂੰ ਕਿਹਾ ਕਿ ਉਹ ਉਨ੍ਹਾਂ ਨੂੰ ਆਪਣਾ ਪੁੱਤਰ ਸਮਝਣ ਅਤੇ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਬਿਨਾਂ ਕਿਸੇ ਝਿਜਕ ਦੇ ਉਨ੍ਹਾਂ ਨਾਲ ਸੰਪਰਕ ਕਰਨ, ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਹੋ ਜਾਣਗੀਆਂ।ਇਸ ਮੌਕੇ ਆਸ਼ਰਮ ਵਿੱਚ ਮੌਜੂਦ ਬਜ਼ੁਰਗਾਂ ਨੇ ਮੇਅਰ ਸ਼੍ਰੀ ਮਹਿਤਾ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ।ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਦੇ ਮੌਕੇ ‘ਤੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਇਸ ਫੇਰੀ ਨੇ ਨਾ ਸਿਰਫ਼ ਬਜ਼ੁਰਗਾਂ ਦੇ ਚਿਹਰਿਆਂ ‘ਤੇ ਮੁਸਕਰਾਹਟ ਲਿਆਂਦੀ, ਸਗੋਂ ਸਮਾਜ ਵਿੱਚ ਉਨ੍ਹਾਂ ਦੇ ਸਤਿਕਾਰ ਅਤੇ ਮਹੱਤਵ ਨੂੰ ਵੀ ਰੇਖਾਂਕਿਤ ਕੀਤਾ।ਇਸ ਮੌਕੇ ਸ਼੍ਰੀ ਅਸ਼ਵਨੀ ਬੰਟੀ, ਸ਼੍ਰੀ ਯਾਦਵਿੰਦਰ ਸਿੰਘ ਤੇ ਬਿਰਧ ਆਸ਼ਰਮ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਮੌਜੂਦ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













