Bathinda ਦੇ ਬੱਸ ਅੱਡੇ ’ਚ ਬੱਸ ਹੇਠ ਆਉਣ ਕਾਰਨ ਬਜੁਰਗ ਔਰਤ ਦੀ ਹੋਈ ਮੌਤ

0
586

Bathinda News: ਸਥਾਨਕ ਬੱਸ ਅੱਡੇ ’ਚ ਵਰਕਸ਼ਾਪ ਕੋਲ ਵਾਪਰੇ ਇੱਕ ਦਰਦਨਾਕ ਹਾਦਸੇ ਵਿਚ ਬਜੁਰਗ ਔਰਤ ਦੀ ਬੱਸ ਹੇਠ ਆਉਣ ਕਾਰਨ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਘਟਨਾ ਸਮੇਂ ਇਹ ਔਰਤ ਪੈਦਲ ਜਾ ਰਹੀ ਸੀ, ਜਦੋਂ ਕਿ ਪਿੱਛੋਂ ਤੋਂ ਆ ਰਹੀ ਇੱਕ ਬੱਸ ਨੇ ਉਸਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਗੰਭੀਰ ਜਖ਼ਮੀ ਹੋ ਗਈ। ਸਹਾਰਾ ਜਨ ਸੇਵਾ ਟੀਮ ਦੇ ਮੈਂਬਰ ਸੰਦੀਪ ਗਿੱਲ ਮੌਕੇ ’ਤੇ ਪੁੱਜੇ।

ਇਹ ਵੀ ਪੜ੍ਹੋ  ਤੜਕਸਾਰ ਜੀਪ ਤੇ ਟਰੱਕ ’ਚ ਭਿਆਨਕ ਟੱਕਰ, ਲਾੜੀ ਸਹਿਤ ਪੰਜ ਬਰਾਤੀਆਂ ਦੀ ਹੋਈ ਮੌ+ਤ

ਜਖਮੀ ਔਰਤ ਨੂੰ ਫੌਰੀ ਤੌਰ ’ਤੇ ਐਮਰਜੈਂਸੀ ਵਾਰਡ ਵਿੱਚ ਭਰਤੀ ਕਰਵਾਇਆ ਗਿਆ, ਜਿਥੇ ਡਿਊਟੀ ’ਤੇ ਤਾਇਨਾਤ ਡਾਕਟਰ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਔਰਤ ਕੋਲੋਂ ਮਿਲੇ ਆਧਾਰ ਕਾਰਡ ਮੁਤਾਬਕ ਉਸਦੀ ਪਹਿਚਾਣ ਗੁਰਚਰਨ ਕੌਰ ਪਤਨੀ ਬੂਟਾ ਸਿੰਘ ਵਾਸੀ ਫ਼ੂਲ ਵਜੋਂ ਹੋਈ। ਸਹਾਰਾ ਟੀਮ ਵੱਲੋਂ ਲਾਸ਼ ਨੂੰ ਮੋਰਚਰੀ ’ਚ ਰੱਖਵਾਇਆ ਗਿਆ ਤੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੱਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here