Moga News: punjab state election commission; ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਮੋਗਾ ਦੀਆਂ ਨਗਰ ਕੌਂਸਲ ਧਰਮਕੋਟ ਅਤੇ ਬਾਘਾਪੁਰਾਣਾ ਦੀਆਂ ਆਗਾਮੀ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਸ਼੍ਰੀ ਹਰਪ੍ਰੀਤ ਸਿੰਘ, ਆਈ.ਪੀ.ਐੱਸ., ਡੀ.ਆਈ.ਜੀ., ਈ.ਓ.ਡਬਲਯੂ. ਵਿਜੀਲੈਂਸ ਬਿਊਰੋ ਪੰਜਾਬ ਨੂੰ ਪੁਲਿਸ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੁਲਿਸ ਆਬਜ਼ਰਵਰ ਚੋਣ ਪ੍ਰਕਿਰਿਆ ਦੌਰਾਨ ਪੁਲਿਸ ਫੋਰਸ ਦੀ ਤਾਇਨਾਤੀ, ਸੁਰੱਖਿਆ ਪ੍ਰਬੰਧਾਂ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ‘ਤੇ ਵਿਸ਼ੇਸ਼ ਨਿਗਰਾਨੀ ਰੱਖਣਗੇ।
ਇਹ ਵੀ ਪੜ੍ਹੋ 👉ਕਾਂਗਰਸ-ਭਾਜਪਾ ਦੇ ਆਗੂਆਂ ਤੋਂ ਇਲਾਵਾ ਸਾਬਕਾ DSP ਹੋਇਆ AAP ਵਿਚ ਸ਼ਾਮਲ, CM Mann ਨੇ ਕੀਤਾ ਸਵਾਗਤ
ਇਸ ਤੋਂ ਇਲਾਵਾ ਚੋਣ ਅਬਜ਼ਰਵਰ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਬਿਹਤਰ ਤਾਲਮੇਲ ਯਕੀਨੀ ਬਣਾਉਣ ਦੀ ਵੀ ਜ਼ਿੰਮੇਵਾਰੀ ਨਿਭਾਉਣਗੇ।ਜ਼ਿਕਰਯੋਗ ਹੈ ਕਿ ਨਗਰ ਕੌਂਸਲ ਧਰਮਕੋਟ ਅਤੇ ਬਾਘਾਪੁਰਾਣਾ ਦੀਆਂ ਚੋਣਾਂ ਲਈ 28 ਨਵੰਬਰ 2026 ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ।ਚੋਣਾਂ ਨਾਲ ਸਬੰਧਤ ਕਿਸੇ ਵੀ ਸ਼ਿਕਾਇਤ, ਚੋਣ ਜ਼ਾਬਤੇ ਦੀ ਉਲੰਘਣਾ ਜਾਂ ਚੋਣ ਪ੍ਰਕਿਰਿਆ ਸਬੰਧੀ ਜਾਣਕਾਰੀ ਲਈ ਆਮ ਜਨਤਾ ਅਤੇ ਰਾਜਨੀਤਿਕ ਪਾਰਟੀਆਂ ਪੁਲਿਸ ਆਬਜ਼ਰਵਰ ਨਾਲ ਸਿੱਧਾ ਸੰਪਰਕ ਕਰ ਸਕਦੀਆਂ ਹਨ:ਸੰਪਰਕ ਨੰਬਰ: 98144-32144 ਈਮੇਲ: harpreet.singh144@punjabpolice.gov.in
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













