ਚੋਣ ਕਮਿਸ਼ਨ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਸਬੰਧੀ ਕੀਤੀ ਮੀਟਿੰਗ

Date:

spot_img

ਚੰਡੀਗੜ੍ਹ, 13 ਅਗਸਤ: ਹਰਿਆਣਾ ’ਚ ਅਗਲੇ ਦਿਨਾਂ ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਆਮ ਚੋਣਾਂ ਦੇ ਮੱਦੇਨਜਰ ਭਾਰਤ ਚੋਣ ਕਮਿਸ਼ਨ 2 ਦਿਨਾਂ ਦੇ ਹਰਿਆਣਾ ਦੌਰੇ ’ਤੇ ਹਨ। ਬੀਤੇ ਕੱਲ ਪਹਿਲੇ ਦਿਨ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ, ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਤੇ ਡਾ. ਸੁਖਬੀਰ ਸਿੰਘ ਸੰਧੂ ਵੱਲੋਂ ਕੌਮੀ ਅਤੇ ਸੂਬਾ ਪੱਧਰੀ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਦੇ ਨਾਲ ਮੀਟਿੰਗ ਕੀਤੀ ਗਈ। ਇਸ ਦੇ ਬਾਅਦ ਕਮਿਸ਼ਨ ਨੇ ਡਿਵੀਜਨਲ ਕਮਿਸ਼ਨਰਾਂ, ਰੇਂਜ ਆਈਜੀ, ਜਿਲ੍ਹਾ ਚੋਣ ਅਧਿਕਾਰੀਆਂ ਅਤੇ ਪੁਲਿਸ ਸੁਪਰਡੈਂਟਾਂ ਦੇ ਨਾਲ ਸਮੀਖਿਆ ਮੀਟਿੰਗ ਕਰ ਚੋਣ ਤਿਆਰੀਆਂ ’ਤੇ ਵਿਸਤਾਰ ਨਾਲ ਚਰਚਾ ਕੀਤੀ।

ਪੰਜਾਬ ਦੇ ਇੱਕ ਦਰਜ਼ਨ ਜ਼ਿਲਿ੍ਆਂ ਨੂੰ ਮਿਲੇ ਨਵੇਂ ਜ਼ਿਲ੍ਹਾ ਸਿੱਖਿਆ ਅਫ਼ਸਰ

ਇਸ ਤੋਂ ਇਲਾਵਾ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰਾਂ ਨੇ ਹਰਿਆਣਾ ਦੇ ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ, ਪੁਲਿਸ ਡਾਇਰੈਕਟਰ ਜਨਰਲ ਸ਼ਤਰੂਜੀਤ ਕਪੂਰ ਅਤੇ ਪ੍ਰਸਾਸ਼ਨਿਕ ਸਕੱਤਰਾਂ ਦੇ ਲਾਲ ਵੀ ਅਹਿਮ ਮੀਟਿੰਗ ਕੀਤੀ। ਹਰਿਆਣਾ ਮੁੱਖ ਚੋਣ ਅਧਿਕਾਰੀ ਸ੍ਰੀ ਪੰਕਜ ਅਗਰਵਾਲ ਨੇ ਰਾਜ ਪੁਲਿਸ ਨੋਡਲ ਅਧਿਕਾਰੀ ਦੇ ਨਾਲ ਕਮਿਸ਼ਨ ਨੁੰ ਚੋਣ ਤਿਆਰੀਆਂ ਦੀ ਜਾਣਕਾਰੀ ਦਿੱਤੀ। ਕੱਲ ਕਮਿਸ਼ਨ ਏਨਫੋਰਸਮੈਂਟ ਏਜੰਸੀਆਂ ਦੇ ਨਾਲ ਮੀਟਿੰਗ ਕਰੇਗਾ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related