WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਚੋਣ ਕਮਿਸ਼ਨ ਦੀ ਵੱਡੀ ਕਾਰਵਾਈ: ਇੱਕ ਡੀਸੀ, ਇੱਕ ਏਡੀਜੀਪੀ ਤੇ ਇੱਕ ਡੀਆਈਜੀ ਦੇ ਤਬਾਦਲਿਆਂ ਦੇ ਹੁਕਮ

ਚੰਡੀਗੜ੍ਹ, 19 ਮਾਰਚ: ਆਗਾਮੀ 1 ਜੂਨ ਨੂੰ ਪੰਜਾਬ ਵਿਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਲਈ ਬੇਸ਼ੱਕ ਹਾਲੇ ਨਾਮਜਦਗੀਆਂ ਦਾ ਦੌਰ 7 ਮਈ ਤੋਂ ਸ਼ੁਰੂ ਹੋਣਾ ਹੈ ਪ੍ਰੰਤੂ ਭਾਰਤੀ ਚੋਣ ਕਮਿਸ਼ਨ ਨੇ ਹੁਣ ਤੋਂ ਹੀ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ਵਿਚ ਇਕ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਕਾਰਵਾਈ ਵਿਚ ਜਿੱਥੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਤੁਰੰਤ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਥੇ ਰੋਪੜ ਰੇਂਜ ਦੇ ਏਡੀਜੀਪੀ ਜਸਕਰਨ ਸਿੰਘ ਅਤੇ ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਨੂੰ ਵੀ ਹਟਾਉਣ ਦੇ ਦੇ ਹੁਕਮ ਦਿੱਤੇ ਹਨ। ਚੋਣ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਤਹਿਤ ਡਿਪਟੀ ਕਮਿਸ਼ਨਰ ਉਨ੍ਹਾਂ ਨੂੰ ਮੌਜੂਦਾ ਪੋਸਟਿੰਗ ਤੋਂ ਹਟਾ ਕੇ ਕਿਸੇ ਹੋਰ ਥਾਂ ਤਬਦੀਲ ਕਰਨ ਲਈ ਕਿਹਾ ਗਿਆ ਹੈ, ਜੋ ਕਿ ਉਨ੍ਹਾਂ ਦਾ ਗ੍ਰਹਿ ਜ਼ਿਲ੍ਹਾ ਨਾ ਹੋਵੇ। ਨਾਲ ਹੀ ਇਹ ਵੀ ਲਿਖਿਆ ਗਿਆ ਹੈ ਕਿ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਉਨ੍ਹਾਂ ਨੂੰ ਜ਼ਿਲ੍ਹੇ ਤੋਂ ਕਿਤੇ ਬਾਹਰ ਲਗਾਇਆ ਜਾਵੇ ਜੋ ਕਿ ਜਲੰਧਰ ਲੋਕ ਸਭਾ ਹਲਕੇ ਵਿਚ ਨਾ ਹੋਵੇ।

ਮੁੱਖ ਮੰਤਰੀ ਵੱਲੋਂ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਜਲੰਧਰ ਦਾ ਨਵਾਂ ਡਿਪਟੀ ਕਮਿਸ਼ਨਰ ਤੈਨਾਤ ਕਰਨ ਲਈ ਚੋਣ ਕਮਿਸ਼ਨ ਨੇ 3 ਅਧਿਕਾਰੀਆਂ ਦੇ ਪੈਨਲ ਦੀ ਮੰਗ ਕੀਤੀ ਹੈ। ਇਸੇ ਤਰ੍ਹਾਂ ਦੋਵਾਂ ਰੇਂਜਾਂ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਮੌਜੂਦਾ ਜ਼ਿਲ੍ਹਿਆਂ ਤੋਂ ਬਾਹਰ ਲਗਾਉਣ ਲਈ ਕਿਹਾ ਗਿਆ ਹੈ ਅਤੇ ਇਹ ਸੁਨਿਸ਼ਚਿਤ ਕਰਨ ਲਈ ਕਿਹਾ ਗਿਆ ਹੈ ਕਿ ਨਵੀਂ ਤੈਨਾਤੀ ਵਾਲੇ ਜ਼ਿਲ੍ਹੇ ਮੌਜੂਦਾ ਤੈਨਾਤੀ ਵਾਲੇ ਜ਼ਿਲ੍ਹੇ ਜਾਂ ਲੋਕ ਸਭਾ ਸੀਟ ਅਧੀਨ ਨਾ ਆਉਂਦੇ ਹੋਣ। ਉਕਤ ਦੋਵੇਂ ਅਧਿਕਾਰੀ ਕ੍ਰਮਵਾਰ ਅਪ੍ਰੈਲ ਅਤੇ ਜੂਨ 2024 ਵਿਚ ਸੇਵਾਮੁਕਤ ਹੋ ਰਹੇ ਹਨ। ਦੋਵਾਂ ਥਾਂਵਾਂ ‘ਤੇ ਨਵੇਂ ਅਧਿਕਾਰੀਆਂ ਦੀ ਤੈਨਾਤੀ ਲਈ ਕਮਿਸ਼ਨ ਨੇ 3-3 ਨਾਂਵਾਂ ਵਾਲੇ ਪੈਨਲਾਂ ਦੀ ਮੰਗ ਕੀਤੀ ਹੈ।

Related posts

ਭੱਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

punjabusernewssite

ਮਜ਼ਦੂਰ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣਾ ਸਰਕਾਰ ਦੀ ਤਰਜੀਹ: ਲਾਲ ਚੰਦ ਕਟਾਰੂਚੱਕ

punjabusernewssite

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਆਪ੍ਰੇਸ਼ਨ ਪਵਨ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ

punjabusernewssite