SGPC ਦੇ ਨਵੇਂ ਪ੍ਰਧਾਨ ਦੀ ਚੋਣ ਅੱਜ; ਪੁਨਰ ਸੁਰਜੀਤੀ ਦਲ ਵੱਲੋਂ ਦਿੱਲੀ ‘ਚ ਰੋਸ਼ ਮਾਰਚ ਦਾ ਐਲਾਨ

Date:

spot_img

Amritsar News: sgpc president election; ਸਿੱਖਾਂ ਦੀ ਮਿੰਨੀ ਪਾਰਲੀਮੈਂਟ ਮੰਨੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਦੇ ਨਵੇਂ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਅੱਜ ਸ਼ੁੱਕਰਵਾਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਣ ਜਾ ਰਹੀ ਹੈ। ਦੁਪਿਹਰ 12 ਵਜੇਂ ਹੋਣ ਜਾ ਰਹੇ ਕਮੇਟੀ ਦੇ ਜਨਰਲ ਇਜਲਾਸ ਵਿਚ ਪ੍ਰਧਾਨ ਦੇ ਨਾਲ-ਨਾਲ ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ 15 ਮੈਂਬਰੀ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।

ਇਹ ਵੀ ਪੜ੍ਹੋ 👉Punjab Election; ਬਠਿੰਡਾ-ਮਾਨਸਾ ਪੁਲਿਸ ‘ਚ ਵੱਡਾ ਫੇਰਬਦਲ, ਦਰਜਨਾਂ ਅਫਸਰ ਬਦਲੇ, ਦੇਖੋ List

ਵੱਡੀ ਗੱਲ ਇਹ ਹੈ ਕਿ ਪਿਛਲੇ ਸਮੇਂ ਦੌਰਾਨ ਬਾਦਲ ਦਲ ਦੇ ਉਮੀਦਵਾਰ ਦਾ ਮੁਕਾਬਲਾ ਕਰਨ ਵਾਲੇ ਅਕਾਲੀ ਦਲ (ਪੁਨਰ ਸੁਰਜੀਤੀ) ਵੱਲੋਂ ਇਸ ਮੌਕੇ ਦਿੱਲੀ ਦੇ ਵਿਚ ਰੋਸ਼ ਮਾਰਚ ਕੀਤਾ ਜਾ ਰਿਹਾ। ਇਹ ਰੋਸ਼ ਮਾਰਚ ਪਿਛਲੇ 15 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਾ ਹੋਣ ਕਰਕੇ ਕੀਤਾ ਜਾ ਰਿਹਾ ਤਾਂ ਕਿ ਕੇਂਦਰ ਊੱਪਰ ਜਲਦ ਚੋਣਾਂ ਕਰਵਾਉਣ ਲਈ ਦਬਾਅ ਬਣਾਇਆ ਜਾ ਸਕੇ। ਦਸਣਾ ਬਣਦਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਸਿੱਧੇ ਤੌਰ ‘ਤੇ 170 ਮੈਂਬਰ ਚੁਣੇ ਜਾਂਦੇ ਹਨ ਜਦਕਿ 15 ਨੂੰ ਨਾਮਜਦ ਕੀਤਾ ਜਾਂਦਾ ਅਤੇ 5 ਤਖ਼ਤਾਂ ਦੇ ਜਥੇਦਾਰ ਸਾਹਿਬਾਨ ਤੇ ਸ਼੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਇਸਦੇ ਮੈਂਬਰ ਹੁੰਦੇ ਹਨ ਪ੍ਰੰਤੂ ਉਨ੍ਹਾਂ ਨੂੰ ਵੋਟ ਦਾ ਅਧਿਕਾਰ ਨਹੀਂ ਹੁੰਦਾ।

ਇਹ ਵੀ ਪੜ੍ਹੋ 👉Punjab Congress ਨੂੰ ਵੱਡਾ ਝਟਕਾ, 2 ਵਾਰ ਦੇ MLA ਹੋਇਆ BJP ‘ਚ ਸ਼ਾਮਲ

ਮੌਜੂਦਾ ਸਮੇਂ ਦੇ ਅੰਕੜਿਆਂ ਮੁਤਾਬਕ 39 ਮੈਂਬਰ ਅਕਾਲ ਚਲਾਣਾ ਕਰ ਚੁੱਕੇ ਹਨ, 5 ਅਸਤੀਫ਼ਾ ਦੇ ਚੁੱਕੇ ਹਨ ਅਤੇ ਤਿੰਨ ਉੱਪਰ ਚੋਣ ਵਿਚ ਹਿੱਸਾ ਲੈਣ ‘ਤੇ ਰੋਕ ਲੱਗੀ ਹੋਈ ਹੈ। ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਬਾਦਲ ਧੜੇ ਦਾ ਮੁੜ ਸਰਬਸੰਮਤੀ ਨਾਲ ਪ੍ਰਧਾਨ ਤੇ ਹੋਰ ਅਹੁੱਦੇਦਾਰ ਚੁਣੇ ਜਾਣੇ ਤੈਅ ਹਨ। ਇਸ ਸਬੰਧ ਵਿਚ ਬੀਤੇ ਕੱਲ ਹੀ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਦਾ ਨਾਂ ਚੁਣਨ ਲਈ ਅਧਿਕਾਰ ਦੇ ਦਿੱਤੇ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

कपाल मोचन मेला आस्था, सद्भाव और सांस्कृतिक एकता का प्रतीक – मुख्यमंत्री नायब सिंह सैनी

👉प्रदेशवासियों को मिली 187 करोड़ रुपये की परियोजनाओं को...

पानी की हर बूंद का सही इस्तेमाल हो, किसानों को सब्सिडी मिलने में न हो देरी:मुख्यमंत्री नायब सिंह सैनी

👉माइक्रो इरिगेशन का दायरा बढ़ाने के निर्देश; गन्ना किसानों...

ਅੰਤਰਰਾਸ਼ਟਰੀ ਕਬੱਡੀ ਖਿਡਾਰੀ ‘ਯਾਦਾ ਸੁਰਖਪੁਰੀਆ’ ਹੋਇਆ AAP ‘ਚ ਸ਼ਾਮਲ; CM Mann ਨੇ ਕੀਤਾ ਸਵਾਗਤ

Chandigarh News: Punjab ਦਾ ਨਾਮੀਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਤੇ...

ASI ਇਕਬਾਲ ਸਿੰਘ ਕ*ਤ*ਲ ਮਾਮਲਾ; ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

👉ਜ਼ੀਰਕਪੁਰ ਦੇ ਹੋਟਲ ‘ਚੋਂ ਹੋਈ ਗ੍ਰਿਫਤਾਰੀ ਤੋਂ ਪਹਿਲਾਂ ਚੰਡੀਗੜ੍ਹ,...