ਲੁਧਿਆਣਾ, 4 ਮਈ: ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਚੋਣ ਪ੍ਰਚਾਰ ਮੁਹਿੰਮ ਆਪਣੀ ਰਫ਼ਤਾਰ ਦਿਨ-ਬ-ਦਿਨ ਤੇਜ਼ ਕਰਦੀ ਹੋਈ ਦਿਖਾਈ ਦੇ ਰਹੀ ਹੈ। ਜਿਸ ਤਹਿਤ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਲੁਧਿਆਣਾ ਦੇ ਡੇਹਲੋਂ ਵਿੱਚ ਆਪਣੇ ਨਵੇਂ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਜਿਸ ਦਾ ਉਦੇਸ਼ ਗਿੱਲ ਹਲਕੇ ਦੇ ਲੋਕਾਂ ਤੱਕ ਵੱਧ ਤੋਂ ਵੱਧ ਪਹੁੰਚ ਬਣਾਉਣਾ ਤੇ ਵੋਟਰਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਜੁੜਨਾ ਹੈ। ਉਦਘਾਟਨੀ ਸਮਾਰੋਹ ਵਿੱਚ ਲੁਧਿਆਣਾ ਲੋਕ ਸਭਾ ਚੋਣਾਂ ਲਈ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਕਾਂਗਰਸ ਦੇ ਐਸ.ਸੀ ਸੈੱਲ ਦੇ ਚੇਅਰਮੈਨ ਕੁਲਦੀਪ ਸਿੰਘ ਵੈਦ, ਪੰਜਾਬ ਕਾਂਗਰਸ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਅਤੇ ਸਾਬਕਾ ਮੰਤਰੀ ਮਲਕੀਅਤ ਸਿੰਘ ਦਾਖਾ ਉਚੇਚੇ ਤੌਰ ’ਤੇ ਸ਼ਾਮਲ ਹੋਏ।
ਜ਼ਿਲ੍ਹੇ ਭਰ ਚ ਕਰਵਾਈ ਗਈ ਪੋਲਿੰਗ ਸਟਾਫ਼ ਦੀ ਪਹਿਲੀ ਰਿਹਰਸਲ, 7 ਹਜ਼ਾਰ ਦੇ ਕਰੀਬ ਅਮਲਾ ਰਿਹਾ ਹਾਜ਼ਰ
ਸ੍ਰੀ ਰਾਜਾ ਵੜਿੰਗ ਨੇ ਪਾਰਟੀ ਵਰਕਰਾਂ ਦਾ ਉਨ੍ਹਾਂ ਦੇ ਅਟੁੱਟ ਸਮਰਪਣ ਲਈ ਧੰਨਵਾਦ ਕੀਤਾ ਅਤੇ ਪਾਰਟੀ ਦੀ ਵੋਟਰਾਂ ਤੱਕ ਪਹੁੰਚ ਨੂੰ ਮਜ਼ਬੂਤ ਕਰਨ ਲਈ ਨਵੇਂ ਉਦਘਾਟਨ ਕੀਤੇ ਚੋਣ ਦਫ਼ਤਰ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਅੱਗੇ ਕਿਹਾ, “ਮੈਂ ਸਾਡੇ ਪਾਰਟੀ ਵਰਕਰਾਂ ਵੱਲੋਂ ਦਿਖਾਈ ਵਚਨਬੱਧਤਾ ਅਤੇ ਜਨੂੰਨ ਤੋਂ ਬਹੁਤ ਪ੍ਰੇਰਿਤ ਹਾਂ। ਉਨ੍ਹਾਂ ਦੀਆਂ ਅਣਥੱਕ ਕੋਸ਼ਿਸ਼ਾਂ ਸਾਡੀ ਮੁਹਿੰਮ ਦੀ ਰੀੜ੍ਹ ਦੀ ਹੱਡੀ ਹਨ ਅਤੇ ਅਸੀਂ ਇਕੱਠੇ ਹੋ ਕੇ ਲੋਕਤੰਤਰ ਦੀਆਂ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਅਤੇ ਲੁਧਿਆਣਾ ਦੇ ਸੁਨਹਿਰੇ ਭਵਿੱਖ ਲਈ ਕੰਮ ਕਰਾਂਗੇ।’’