👉ਬਠਿੰਡਾ ਵਿਖੇ 35 ਗਊਸ਼ਾਲਾਵਾਂ ਨੂੰ ਵੰਡੇ ਗਏ ਰਜਿਸਟ੍ਰੇਸ਼ਨ ਸਰਟੀਫਿਕੇਟ
Bathinda News:ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬੇਸਹਾਰਾ, ਲਾਚਾਰ ਅਤੇ ਅਵਾਰਾ ਗਊਧਨ ਦਾ ਸਹਾਰਾ ਬਣ ਕੇ ਖੜ੍ਹੀ ਹੈ। ਸਰਕਾਰ ਵੱਲੋਂ 518 ਗਊਸ਼ਾਲਾਵਾਂ ਦੇ 100 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼ ਕਰ ਦਿੱਤੇ ਗਏ ਹਨ।ਇਸ ਜਾਣਕਾਰੀ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਵਿਖੇ ਜ਼ਿਲ੍ਹਾ ਬਠਿੰਡਾ ਦੀਆਂ ਗਊਸ਼ਾਲਾਵਾਂ ਦੇ ਨੁਮਾਇੰਦਿਆਂ ਨਾਲ ਬੁਲਾਈ ਗਈ ਬੈਠਕ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਲਗਭਗ 518 ਗਊਸ਼ਾਲਾਵਾਂ ਦੇ 100 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼ ਕਰ ਦਿੱਤੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨਸਾਨਾਂ ਦੇ ਨਾਲ ਨਾਲ ਜਾਨਵਰਾਂ ਦੀ ਭਲਾਈ ਲਈ ਵੀ ਕੰਮ ਕੀਤਾ ਜਾ ਰਿਹਾ ਹੈ।
ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਦੇਣ ਤੋਂ ਇਲਾਵਾ ਹੁਣ ਸਰਕਾਰ ਵੱਲੋਂ ਗਊਧਨ ਨੂੰ ਡਾਕਟਰੀ ਸਹਾਇਤਾ ਅਤੇ ਦਵਾਈਆਂ ਦੇਣ ਲਈ ਵੀ ਕੰਮ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਜਲਦ ਹੀ 2.5 ਕਰੋੜ ਰੁਪਏ ਦੀ ਦਵਾਈਆਂ ਗਊਸ਼ਾਲਾਵਾਂ ਨੂੰ ਮੁਫ਼ਤ ਵੰਡੀਆਂ ਜਾਣਗੀਆਂ। ਨਾਲ ਹੀ ਸਰਕਾਰ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਨੂੰ ਹਿਦਾਇਤ ਕੀਤੀ ਗਈ ਹੈ ਕਿ ਆਪਣੇ-ਆਪਣੇ ਖੇਤਰ ਹੇਠ ਪੈਂਦੀ ਹਰ ਇਕ ਗਊਸ਼ਾਲਾ ਦਾ ਘੱਟੋ-ਘੱਟ ਹਫਤੇ ਚ ਇਕ ਵਾਰ ਦੌਰਾ ਕਰਨ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸਰਕਾਰ ਨੇ ਸੂਬੇ ਭਰ ਦੀਆਂ ਗਊਸ਼ਾਲਾਵਾਂ ਨੂੰ ‘ਕਾਓ ਲਿਫਟਰ’ (ਗਾਵਾਂ ਨੂੰ ਚੁੱਕਣ ਵਾਲੀਆਂ ਮਸ਼ੀਨਾਂ) ਵੀ ਮੁਹੱਈਆ ਕਰਵਾਈਆਂ ਹਨ, ਜਿਸ ਗਊਧਨ ਦੀ ਢੋਆ ਢੁਆਈ ਆਸਾਨ ਹੋ ਜਾਂਦੀ ਹੈ। ਸਰਕਾਰ ਵੱਲੋਂ 3 ਕਰੋੜ 6 ਲੱਖ ਰੁਪਏ ਦੀ ਲਾਗਤ ਨਾਲ 518 ਗਊਸ਼ਾਲਾਵਾਂ ਲਈ ‘ਕਾਓ ਲਿਫਟਰ’ ਖਰੀਦ ਕੇ ਮੁਹੱਈਆ ਕਰਵਾਏ ਗਏ ਹਨ।ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪ੍ਰਤੀ ਗਊਧਨ ਨੂੰ ਪ੍ਰਤੀ ਦਿਨ ਦੇ ਹਿਸਾਬ ਨਾਲ 61 ਰੁਪਏ ਦੀ ਖੁਰਾਕ ਦਿੱਤੀ ਜਾ ਰਹੀ ਹੈ ਤਾਂ ਜੋ ਗਊਸ਼ਾਲਾਵਾਂ ਚ ਮੌਜੂਦ ਜਾਨਵਰਾਂ ਨੂੰ ਖੁਰਾਕ ਸਬੰਧੀ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ 👉Bhagwant Mann Govt ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ
ਉਨ੍ਹਾਂ ਦੱਸਿਆ ਕਿ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਇਹ ਹੁਕਮ ਲਾਗੂ ਕਰ ਦਿੱਤਾ ਗਿਆ ਹੈ ਅਤੇ ਪੇਂਡੂ ਵਿਕਾਸ ਵਿਭਾਗ ਵੱਲੋਂ ਵੀ ਇਸ ਸਬੰਧੀ ਨੋਟੀਫਿਕੇਸ਼ਨ ਜਲਦ ਹੀ ਲਾਗੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਗਉ ਕਮਿਸ਼ਨ ਵੱਖ-ਵੱਖ ਗਊਸ਼ਾਲਾਵਾਂ ਦੇ ਯਤਨ ਸਦਕਾ ਨਾ ਕੇਵਲ ਦੁੱਧ ਵਾਲੇ ਪਸ਼ੂਆਂ ਦੀ ਸੰਭਾਲ ਕੀਤੀ ਜਾਂਦੀ ਹੈ ਬਲਕਿ ਨਾਲ ਹੀ ਗਊਸ਼ਾਲਾਵਾਂ ਚ ਫੱਟੜ, ਅਪੰਗ ਅਤੇ ਹੋਰਨਾਂ ਗਊਧਨ ਦੀ ਵੀ ਸੰਭਾਲ ਕੀਤੀ ਜਾਂਦੀ ਹੈ।ਇਸ ਮੌਕੇ ਨਗਰ ਸੁਧਾਰ ਟਰਸਟ ਦੇ ਚੇਅਰਮੈਨ ਸ੍ਰੀ ਜਤਿੰਦਰ ਸਿੰਘ ਭੱਲਾ, ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਸ਼੍ਰੀ ਅਭਿਨਵ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਸ਼੍ਰੀ ਵਿਜੈ ਕੁਮਾਰ, ਜੁਆਇੰਟ ਕਮਿਸ਼ਨਰ ਨਗਰ ਨਿਗਮ ਸ਼੍ਰੀ ਸੁਨੀਲ ਮਹਿਤਾ, ਜ਼ਿਲ੍ਹਾ ਬਠਿੰਡਾ ਦੀਆਂ ਵੱਖ-ਵੱਖ ਗਊਸ਼ਾਲਾਵਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



