ਪੰਜਾਬ ‘ਚ ਬਿਜਲੀ ਕ੍ਰਾਂਤੀ ਦੀ ਹੋਈ ਸ਼ੁਰੂਆਤ, 90% ਲੋਕਾਂ ਦੇ ਘਰਾਂ ਦੇ ਬਿੱਲ ਆਏ ਜ਼ੀਰੋ

0
76
+1

ਹਰ ਮਹੀਨੇ 300 ਯੂਨਿਟ ਦੀ ਦਿੱਤੀ ਜਾ ਰਹੀ ਛੋਟ
ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚ 90% ਲੋਕਾਂ ਦੇ ਘਰਾਂ ਦੇ ਬਿੱਲ ਜ਼ੀਰੋ ਆਉਣ ਲੱਗੇ ਹਨ। ਵਿਧਾਨ ਸਭਾ ਚੋਣਾ 2022 ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵਾਅਦਾ ਕੀਤਾ ਸੀ ਕਿ ਪੰਜਾਬ ਵਿਚ ਸਰਕਾਰ ਬਣਨ ‘ਤੇ ਸਾਰਿਆਂ ਨੂੰ ਮੁਫ਼ਤ ਬਿਜਲੀ ਦਿੱਤੀ ਜਾਵੇਗੀ ਤੇ ਹੁਣ ਤੱਕ 36 ਮਹੀਨੀਆਂ ਵਿਚ ਪੰਜਾਬ ਦੀ 90% ਆਬਾਦੀ ਇਸ ਦਾ ਲਾਹਾ ਲੈ ਰਹੀ ਹੈ।


600 ਯੂਨਿਟ ਮੁਆਫ਼
ਪੰਜਾਬ ਸਰਕਾਰ ਵੱਲੋਂ 300 ਯੂਨਿਟ ਪ੍ਰਤੀ ਮਹੀਨਾ ਦੀ ਦਿੱਤੀ ਗਈ ਛੋਟ ਕਾਰਨ ਸੂਬੇ ‘ਚ ਲੱਖਾਂ ਘਰੇਲੂ ਖਪਤਕਾਰਾਂ ਨੂੰ ਬਿਜਲੀ ਬਿਲ ‘ਜ਼ੀਰੋ’ ਆ ਰਹੇ ਹਨ। ਬਿਜਲੀ ਮੁਆਫੀ ਸਕੀਮ ਤਹਿਤ ਕਿਸੇ ਜਾਤ, ਧਰਮ ਨੂੰ ਆਧਾਰ ਨਹੀਂ ਬਣਾਇਆ ਗਿਆ, ਸਗੋਂ ਹਰੇਕ ਘਰੇਲੂ ਖਪਤਕਾਰ ਨੂੰ ਜੋ ਦੋ ਮਹੀਨਿਆਂ ‘ਚ 600 ਯੂਨਿਟ ਤੱਕ ਬਿਜਲੀ ਖਪਤ ਕਰਦਾ ਹੈ ਉਸ ਦਾ ਬਿਜਲੀ ਬਿਲ ‘ਜ਼ੀਰੋ’ ਆਉਂਦਾ ਹੈ। ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ 600 ਯੂਨਿਟ ਮੁਫ਼ਤ ਬਿਜਲੀ ਦੀ ਵਿਵਸਥਾ ਪੰਜਾਬ ਦੇ ਲੋਕਾਂ ਨੂੰ ਸਸ਼ਕਤ ਬਣਾਉਣ ਵੱਲ ਇੱਕ ਪਰਿਵਰਤਨਸ਼ੀਲ ਕਦਮ ਹੈ। ਇਹ ਪਹਿਲਕਦਮੀ ਘਰਾਂ ‘ਦੇ ਵਿੱਤੀ ਬੋਝ ਨੂੰ ਘਟਾਉਂਦੀ ਹੈ ਅਤੇ ਜ਼ਰੂਰੀ ਸਰੋਤਾਂ ਤੱਕ ਬਰਾਬਰ ਪਹੁੰਚ ਯਕੀਨੀ ਬਣਾਉਂਦੀ ਹੈ।


90% ਲੋਕਾਂ ਦਾ ਬਿੱਲ ਆਇਆ ਜ਼ੀਰੋ
ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣਾ ਵਾਅਦਾ ਪੂਰਾ ਕਰਦੇ ਹੋਏ ਲੋਕਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਦੀ ਦਿੱਤੀ ਛੋਟ ਦਿੱਤੀ ਹੈ, ਜਿਸ ਨਾਲ ਪੰਜਾਬ ‘ਚ 90% ਲੋਕਾਂ ਦੇ ਘਰਾਂ ਦੇ ਬਿੱਲ ਜ਼ੀਰੋ ਆ ਰਹੇ ਹਨ।

ਪਛਵਾੜਾ ਕੋਲ ਖਾਣ ਹੋਈ ਕਾਰਜਸ਼ੀਲ
ਸੂਬੇ ਵਿਚ ਬਿਜਲੀ ਦਾ ਉਤਪਾਦਨ ਵਧਾਉਣ ਲਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਜੀ ਨੇ ਝਾਰਖੰਡ ਵਿਚ ਅਲਾਟ ਹੋਈ ਪਛਵਾੜਾ ਕੋਲ ਖਾਣ ਕਾਰਜਸ਼ੀਲ ਕਰ ਦਿੱਤੀ ਹੈ ਅਤੇ ਇਸ ਖਾਣ ਤੋਂ ਦਸੰਬਰ 2022 ਦੇ ਪਹਿਲੇ ਹਫ਼ਤੇ ਕੋਲੇ ਦੀ ਸਪਲਾਈ ਪੰਜਾਬ ਨੂੰ ਸ਼ੁਰੂ ਹੋ ਗਈ ਸੀ। ਕੋਲ ਖਾਣ ਸ਼ੁਰੂ ਹੋਣ ਕਰਕੇ ਪੰਜਾਬ ਵਿਚ ਬਿਜਲੀ ਦੀ ਪੈਦਾਵਾਰ ‘ਚ ਵੀ ਵਾਧਾ ਦੇਖਣ ਨੂੰ ਮਿਲਿਆ ਹੈ।

1,87,000 ਕਿਸਾਨਾਂ ਨੂੰ ਹੋਇਆ ਲਾਭ
ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਿਰਫ਼ ਖੇਤੀਬਾੜੀ ਖਪਤਕਾਰਾਂ ਲਈ ਮੁਫ਼ਤ ਬਿਜਲੀ ਜਾਰੀ ਨਹੀਂ ਰੱਖੀ ਸਗੋਂ ਪਹਿਲੀ ਵਾਰ (2023) ਝੋਨੇ ਦੇ ਸੀਜ਼ਨ ਦੌਰਾਨ ਬਿਨਾਂ ਕਿਸੇ ਕੱਟ ਦੇ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਹੈ। ਪੰਜਾਬ ਸਰਕਾਰ ਨੇ ਟਿਊਬਵੈੱਲਾਂ ਦਾ ਲੋਡ ਵਧਾਉਣ ਦੀ ਫੀਸ 4750 ਰੁਪਏ ਪ੍ਰਤੀ ਐਚ.ਪੀ. ਤੋਂ ਘਟਾ ਕੇ 2500 ਰੁਪਏ ਪ੍ਰਤੀ ਐਚ.ਪੀ. ਕਰ ਦਿੱਤੀ ਹੈ, ਜਿਸ ਦੇ ਨਤੀਜੇ ਵਜੋਂ 1,87,000 ਕਿਸਾਨਾਂ ਨੂੰ ਲਾਭ ਹੋਇਆ।

+1

LEAVE A REPLY

Please enter your comment!
Please enter your name here