Bathinda ‘ਚ ਰਾਤ ਦੇ 2 ਵਜੇ ਲੱਗਿਆ ਬਿਜਲੀ ਦਾ ਟ੍ਰਾਂਸਫਾਰਮਰ

0
156

👉ਮੁਹੱਲੇ ਦੇ ਲੋਕਾਂ ਦੀ ਸਮੱਸਿਆ ਨੂੰ ਦੇਖਦਿਆਂ ਖੁਦ ਮੌਕੇ ‘ਤੇ ਡਟੇ ਮੇਅਰ
👉ਲੋਕਾਂ ਨੇ ਲਗਾਏ ਮੇਅਰ ਸਾਹਿਬ ਅਤੇ ਮਹਿਤਾ ਸਾਹਿਬ ਜ਼ਿੰਦਾਬਾਦ ਦੇ ਨਾਅਰੇ
Bathinda News:ਬਠਿੰਡਾ ਸ਼ਹਿਰ ਦੇ ਇੱਕ ਵਾਰਡ ਵਿੱਚ ਲੰਘੀ ਰਾਤ ਨੂੰ 2 ਵਜੇ ਬਿਜਲੀ ਦਾ ਟ੍ਰਾਂਸਫਾਰਮਰ ਲੱਗਿਆ ਹੈ। ਇੱਕ ਦਿਨ ਪਹਿਲਾਂ ਹੀ ਵਾਰਡ ਨੰਬਰ 36 ਦੇ ਲੋਕਾਂ ਨੇ ਬਿਜਲੀ ਦੀ ਸਮੱਸਿਆ ਬਾਰੇ ਦੱਸਿਆ ਸੀ। ਮਾਮਲੇ ਦੀ ਜਾਣਕਾਰੀ ਮੇਅਰ ਪਦਮਜੀਤ ਸਿੰਘ ਮਹਿਤਾ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਦੇ ਦਰਬਾਰ ਵਿੱਚ ਪੁੱਜੀ। ਜਿੰਨਾਂ ਵੱਲੋਂ ਵਾਰਡ ਇੰਚਾਰਜ ਸੁਨੀਲ ਕੁਮਾਰ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਸ਼ਿਰਕਤ ਕੀਤੀ। ਉਕਤ ਮੀਟਿੰਗ ਵਿੱਚ ਗੋਪਾਲ ਨਗਰ ਨਿਵਾਸੀਆਂ, ਖਾਸ ਕਰਕੇ ਔਰਤਾਂ ਦੀ ਇੱਕ ਵੱਡੀ ਭੀੜ ਇਕੱਠੀ ਹੁੰਦੀ ਦੇਖੀ ਗਈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਢੁਕਵੇਂ ਢੰਗ ਨਾਲ ਮਨਾਉਣ ਲਈ ਦਿੱਤੀ ਪ੍ਰਵਾਨਗੀ

ਗੋਪਾਲ ਨਗਰ ਵਿੱਚ ਬਿਜਲੀ ਦੀ ਸਮੱਸਿਆ ਬਾਰੇ ਇੱਕ ਸ਼ਿਕਾਇਤ ਸ਼੍ਰੀ ਪਦਮਜੀਤ ਸਿੰਘ ਮਹਿਤਾ ਕੋਲ ਪਹੁੰਚੀ, ਜਿਸ ‘ਤੇ ਉਨ੍ਹਾਂ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ ਅਤੇ ਉਨ੍ਹਾਂ ਨੇ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਉਕਤ ਸਮੱਸਿਆ ਨੂੰ ਹੱਲ ਕਰਨ ਦੇ ਆਦੇਸ਼ ਦਿੱਤੇ। ਬਿਜਲੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਅਧਿਕਾਰੀਆਂ ਵੱਲੋਂ ਇੱਕ ਟ੍ਰਾਂਸਫਾਰਮਰ ਲਗਾਇਆ ਜਾਣਾ ਸੀ, ਪਰ ਇੱਕ ਪ੍ਰਵਾਰ ਵੱਲੋਂ ਉਕਤ ਟ੍ਰਾਂਸਫਾਰਮਰ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਜਦਕਿ ਮੁਹੱਲੇ ਦੇ ਜ਼ਿਆਦਾਤਰ ਲੋਕ ਇਸ ਟਰਾਂਸਫਾਰਮਰ ਨੂੰ ਲਗਾਉਣ ਦੇ ਹੱਕ ਵਿੱਚ ਸਨ। ਵਿਵਾਦ ਨੂੰ ਹੱਲ ਕਰਨ ਲਈ ਮੇਅਰ ਪਦਮਜੀਤ ਸਿੰਘ ਮਹਿਤਾ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਨੇ ਖੁਦ ਗੱਲਬਾਤ ਕਰਕੇ ਮਸਲੇ ਦੇ ਹੱਲ ਦਾ ਯਤਨ ਕੀਤਾ ਪ੍ਰੰਤੂ ਵਿਰੋਧ ਦੇ ਬਾਵਜੂਦ ਵੀ ਰਾਤ ਨੂੰ ਲਗਭਗ 3:30 ਵਜੇ ਟ੍ਰਾਂਸਫਾਰਮਰ ਲਗਵਾਇਆ। ਇਸ ਦੌਰਾਨ ਮੇਅਰ ਸਾਹਿਬ ਅਤੇ ਪੀਸੀਏ ਪ੍ਰਧਾਨ ਸਾਹਿਬ ਰਾਤ ਨੂੰ ਗੋਪਾਲ ਨਗਰ ਵਿੱਚ ਮੌਜੂਦ ਰਹੇ।ਇਸ ਮੌਕੇ ਸੁਨੀਲ ਕੁਮਾਰ ਤੋਂ ਇਲਾਵਾ ਬਲਜੀਤ ਸਿੰਘ ਗਿੱਲ, ਕੌਂਸਲਰ ਸਾਧੂ ਸਿੰਘ, ਕੌਂਸਲਰ ਆਤਮਾ ਸਿੰਘ, ਅਮਨ ਡੀਸੀ, ਸੋਨੀ ਪ੍ਰਧਾਨ, ਰਵੀ ਕੁਮਾਰ, ਸ਼ਰਮਾ, ਅਸ਼ਵਨੀ ਬੰਟੀ ਅਤੇ ਇਲਾਕਾ ਨਿਵਾਸੀ ਮੌਜੂਦ ਸਨ।

ਇਹ ਵੀ ਪੜ੍ਹੋ  ਵਿਜੀਲੈਂਸ ਬਿਊਰੋ ਨੇ 25,000 ਰੁਪਏ ਰਿਸ਼ਵਤ ਲੈਂਦੇ ਕਾਨੂੰਗੋ ਨੂੰ ਕੀਤਾ ਰੰਗੇ ਹੱਥੀਂ ਕਾਬੂ

ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ, ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਉਹ ਜਨਤਾ ਦੀ ਕਚਹਿਰੀ ਵਿੱਚ ਵੋਟਾਂ ਮੰਗਣ ਨਹੀਂ, ਸਗੋਂ ਉਨ੍ਹਾਂ ਦੀਆਂ ਮੰਗਾਂ ਸੁਣਨ ਅਤੇ ਉਨ੍ਹਾਂ ਦਾ ਹੱਲ ਕਰਵਾਉਣ ਲਈ ਆ ਰਹੇ ਹਨ। ਇਸ ਦੌਰਾਨ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਉਹ ਜ਼ਮੀਨੀ ਪੱਧਰ ‘ਤੇ ਗੋਪਾਲ ਨਗਰ ਦੀਆਂ ਸਮੱਸਿਆਵਾਂ ਨੂੰ ਸਮਝਣ ਲਈ ਪੂਰੇ ਗੋਪਾਲ ਨਗਰ ਦਾ ਦੌਰਾ ਕਰਨਗੇ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਨੂੰ ਅਤੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੂੰ ਵੱਧ ਤੋਂ ਵੱਧ ਕੰਮਾਂ ਬਾਰੇ ਸੂਚਿਤ ਕਰਨ, ਤਾਂ ਜੋ ਮਹਿਤਾ ਪਰਿਵਾਰ ਉਕਤ ਕੰਮਾਂ ਨੂੰ ਪੂਰਾ ਕਰਨ ਲਈ ਯਤਨ ਸ਼ੁਰੂ ਕਰ ਸਕੇ। ਇਸ ਦੌਰਾਨ, ਨੌਜਵਾਨਾਂ ਨੇ ਗੋਪਾਲ ਨਗਰ ਵਿੱਚ ਕ੍ਰਿਕਟ ਸਟੇਡੀਅਮ ਬਣਾਉਣ, ਮੁਹੱਲਾ ਕਲੀਨਿਕ ਸਥਾਪਤ ਕਰਨ ਅਤੇ ਪਾਰਕ ਬਣਾਉਣ ਦੀ ਮੰਗ ਉਠਾਈ। ਇਸ ਸਬੰਧੀ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਉਹ ਸਰਕਾਰੀ ਜ਼ਮੀਨ ਸਬੰਧੀ ਤੁਰੰਤ ਜਾਣਕਾਰੀ ਪ੍ਰਾਪਤ ਕਰਨਗੇ ਅਤੇ ਇਸ ਤੋਂ ਪਹਿਲਾਂ ਜੇਕਰ ਕੋਈ ਖਾਲੀ ਜ਼ਮੀਨ ਹੈ, ਤਾਂ ਉਸ ‘ਤੇ ਤੁਰੰਤ ਪਾਰਕ ਅਤੇ ਕ੍ਰਿਕਟ ਸਟੇਡੀਅਮ ਤਿਆਰ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here