ਬੱਚਿਆਂ ਦੇ ਆਧਾਰ ਕਾਰਡ ਬਣਾਉਣ ਅਤੇ ਲਾਜ਼ਮੀ ਬਾਈਓਮੈਟ੍ਰਿਕ ਅਪਡੇਟ ਕਰਵਾਉਣ ’ਤੇ ਦਿੱਤਾ ਜਾਵੇ ਜ਼ੋਰ

Date:

spot_img

Bathinda News (ਸੁਖਜਿੰਦਰ ਸਿੰਘ ਮਾਨ):ਡਿਪਟੀ ਕਮਿਸ਼ਨਰ ਸੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਬੱਚਿਆਂ ਦੇ ਆਧਾਰ ਨਾਂਮਾਕਣ ਦੀ ਸਥਿਤੀ ਕਰਨ ਦੇ ਨਾਲ-ਨਾਲ ਸਬੰਧਤ ਵਰਕਿੰਗ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨ ਕਮੇਟੀ ਦੀ ਸਮੀਖਿਆ ਮੀਟਿੰਗ ਹੋਈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਬੱਚਿਆਂ ਦੇ ਆਧਾਰ ਕਾਰਡ ਬਣਾਉਣੇ ਅਤੇ ਲਾਜ਼ਮੀ ਬਾਈਓਮੈਟ੍ਰਿਕ ਅਪਡੇਟ ਕਰਵਾਉਣ ’ਤੇ ਜ਼ੋਰ ਦਿੱਤਾ ਜਾਵੇ।

ਇਹ ਵੀ ਪੜ੍ਹੋ Punjab Govt ਦਾ ਵੱਡਾ Action;ਭ੍ਰਿਸਟਾਚਾਰ ’ਚ ਲਿਪਤ 52 ਪੁਲਿਸ ਮੁਲਾਜਮਾਂ ਤੇ ਅਧਿਕਾਰੀਆਂ ਨੂੰ ਘਰ ਤੋਰਿਆ

ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਨਵਜੰਮੇ ਤੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਆਧਾਰ ਕਾਰਡ ਬਣਾਉਣੇ ਲਾਜ਼ਮੀ ਬਣਾਏ ਜਾਣ। ਉਨ੍ਹਾਂ ਸੇਵਾ ਕੇਂਦਰ ਦੇ ਅਧਿਕਾਰੀਆਂ ਨੂੰ ਕਿਹਾ ਕਿ ਲਾਜ਼ਮੀ ਬਾਇਓਮੈਟ੍ਰਿਕ ਅਪਡੇਟ ਕਰਵਾਉਣ ਲਈ ਵੱਧ ਤੋਂ ਵੱਧ ਆਧਾਰ ਰਜਿਸਟਰੇਸ਼ਨ ਕੈਂਪ ਲਗਾ ਕੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਇਸ ਉਪਰਾਲੇ ਦਾ ਲਾਭ ਵੱਧ ਤੋਂ ਵੱਧ ਲੋਕਾਂ ਨੂੰ ਪਹੁੰਚਾਇਆ ਜਾ ਸਕੇ।ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਬੰਧੀ ਸਕੂਲਾਂ ’ਚ ਵੀ ਵੱਖਰੇ ਤੌਰ ’ਤੇ ਵਿਸ਼ੇਸ਼ ਕੈਂਪ ਲਗਾ ਕੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਜਾਵੇ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 10 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

ਉਨ੍ਹਾਂ ਕਿਹਾ ਕਿ 5 ਸਾਲ ਅਤੇ 15 ਸਾਲ ਦੀ ਉਮਰ ਪੂਰੀ ਹੋਣ ’ਤੇ ਬੱਚਿਆਂ ਦੇ ਲਾਜ਼ਮੀ ਬਾਇਓਮੈਟ੍ਰਿਕ ਅਪਡੇਟ ਕਰਵਾਉਣਾ ਜ਼ਰੂਰੀ ਹੈ। ਇਹ ਸਹੂਲਤ 5-7 ਸਾਲ ਅਤੇ 15-17 ਸਾਲ ਦੇ ਬੱਚਿਆਂ ਲਈ ਮੁਫ਼ਤ ਹੈ।ਇਸ ਮੌਕੇ ਸਹਾਇਕ ਖੁਰਾਕ ਸਿਵਲ ਸਪਲਾਈਜ਼ ਅਫਸਰ ਹਰਸ਼ਿਤ ਮਹਿਤਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪੰਕਜ ਮੋਰੀਆ, ਡੀ.ਐਮ. ਸੇਵਾ ਕੇਂਦਰ ਸ੍ਰੀ ਮੁਕੇਸ਼ ਅਤੇ ਮਧੂਰ ਬਾਂਸਲ ਪ੍ਰੋਜੈਕਟ ਮੈਨੇਜਰ ਯੂਆਈਡੀਏਆਈ ਚੰਡੀਗੜ੍ਹ (ਆਨ ਲਾਈਨ) ਹਾਜ਼ਰ ਹੋਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...