ਸਰਕਾਰ ਵਿਰੁੱਧ ਮੁਲਾਜ਼ਮ ਰੋਸ ਸਿਖ਼ਰ ਤੇ, ਇਤਿਹਾਸਕ ਹੋ ਨਿੱਬੜੀ ਮਹਾਂਹੜਤਾਲ

Date:

spot_img

Sri Muktsar Sahib News: ਪੰਜਾਬ ਸਰਕਾਰ ਵਿਰੁੱਧ ਸਰਕਾਰੀ ਮੁਲਾਜ਼ਮਾਂ ਦਾ ਰੋਹ ਸਿਖ਼ਰ ਤੇ ਪਹੁੰਚ ਚੁੱਕਾ ਹੈ, ਜਿਸਦੇ ਚਲਦਿਆਂ ਅੱਜ ਸੂਬੇ ਦੇ ਸਮੂਹ ਸਰਕਾਰੀ ਵਿਭਾਗਾਂ ਦੇ ਕਰਮਚਾਰੀ ਸਮੂਹਿਕ ਛੁੱਟੀ ਲੈ ਕੇ ਜਿਲ੍ਹਾ ਪੱਧਰੀ ਧਰਨਿਆਂ ਵਿੱਚ ਇਕੱਠੇ ਹੋਏ। ਇਨ੍ਹਾਂ ਰੋਸ ਧਰਨਿਆਂ ਵਿੱਚ ਮੁਲਾਜ਼ਮਾਂ ਦਾ ਇਕੱਠ ਇੰਜ ਹੜ੍ਹ ਵਾਂਗ ਆਇਆ ਕਿ ਪੰਡਾਲ ਛੋਟੇ ਜਾਪਣ ਲੱਗ ਗਏ। ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਦਫ਼ਤਰ ਡਿਪਟੀ ਕਮਿਸ਼ਨ ਦੇ ਸਾਹਮਣੇ ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝੀ ਐਕਸ਼ਨ ਤਾਲਮੇਲ ਕਮੇਟੀ ਵੱਲੋਂ ਰੱਖੇ ਗਏ ਰੋਸ ਪ੍ਰਦਰਸ਼ਨ ਵਿੱਚ ਸਰਕਾਰੀ ਮੁਲਾਜ਼ਮ ਏਨੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ਕਿ ਇਹ ਜਿਲ੍ਹਾ ਪੱਧਰੀ ਨਾ ਹੋ ਕੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਜਾਪ ਰਿਹਾ ਸੀ। ਇਸ ਮੌਕੇ ਕਰਮਚਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਇਤਿਹਾਸ ਦਾ ਸਭ ਤੋਂ ਨਿਕੰਮਾ ਮੁੱਖ ਮੰਤਰੀ ਸਾਬਤ ਹੋਇਆ ਹੈ, ਕਿਉਂਕਿ ਸਾਢੇ 4 ਸਾਲ ਦੇ ਕਾਰਜਕਾਲ ਦੌਰਾਨ ਮੁੱਖ ਮੰਤਰੀ ਵੱਲੋਂ ਕਰਮਚਾਰੀਆਂ ਨੂੰ ਕੇਵਲ ਲਾਅਰੇ ਹੀ ਲਗਾਏ ਗਏ ਹਨ ਜਦਕਿ ਜ਼ਮੀਨੀ ਪੱਧਰ ਦੇ ਕਰਮਚਾਰੀਆਂ ਨੂੰ ਕੁਝ ਵੀ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਟੇਜ਼ਾਂ ਤੇ ਅਕਸਰ ਹੀ ਕਿਹਾ ਜਾਂਦਾ ਹੈ ਕਿ ਉਹ ਜਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਹਮੇਸ਼ਾ ਤਿਆਰ ਹਨ ਪ੍ਰੰਤੂ ਪਿਛਲੇ ਸਾਢੇ 4 ਸਾਲ ਦੌਰਾਨ 16-17 ਵਾਰ ਮੀਟਿੰਗਾਂ ਰੱਖ ਕੇ ਮੁਲਵਤੀ ਕੀਤੀਆਂ ਗਈਆਂ ਹਨ, ਜਿਸ ਕਾਰਨ ਇਹ ਸਰਕਾਰ ਆਪਣਾ ਵਿਸ਼ਵਾਸ ਕਰਮਚਾਰੀਆਂ ਤੋਂ ਗਵਾ ਚੁੱਕੀ ਹੈ। ਇਸ ਮੌਕੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਖੁਸ਼ਕਰਨਜੀਤ ਸਿੰਘ ਅਤੇ ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਨੇ ਕਰਮਚਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਸਰਕਾਰੀ ਮੁਲਾਜ਼ਮਾਂ ਨੂੰ ਸਰਕਾਰ ਦੇ ਝੂਠਾਂ ਅਤੇ ਲਾਅਰਿਆਂ ਦਾ ਪਤਾ ਲੱਗ ਚੁੱਕਾ, ਜਿਸ ਵਿੱਚ ਹੁਣ ਕਰਮਚਾਰੀ ਨਹੀਂ ਆਉਣਗੇ।

ਇਹ ਵੀ ਪੜ੍ਹੋ CM Bhagwant Mann ਦੀ ਹੜਤਾਲੀ ਮੁਲਾਜ਼ਮਾਂ ਨੂੰ ਦੋ-ਟੁੱਕ; ਕਿਹਾ, ਹੜਤਾਲ ਤੇ ਗੱਲਬਾਤ ਇਕੱਠੀਆਂ ਨਹੀਂ ਚੱਲਣਗੀਆਂ

ਉਨ੍ਹਾਂ ਕਿਹਾ ਕਿ ਸਰਕਾਰ ਇੱਕ ਪਾਸੇ ਕਰੋੜਾਂ ਰੁਪਇਆ ਸਰਕਾਰੀ ਇਸ਼ਤਿਹਾਰਾਂ ਵਿੱਚ ਖਰਚ ਕਰ ਰਹੀ ਹੈ, ਉੱਥੇ ਦੂਜੇ ਪਾਸੇ ਸਰਕਾਰੀ ਕਰਮਚਾਰੀਆਂ ਦਾ ਜਮਹੂਰੀ ਹੱਕ ਜਿਵੇਂ ਮਹਿੰਗਾਈ ਭੱਤਾ ਅਤੇ ਪੁਰਾਣੀ ਪੈਨਸ਼ਨ ਸਕੀਮ ਤੋਂ ਵਾਂਝੇ ਰੱਖਿਆ ਗਿਆ ਹੈ। ਆਗੂਆਂ ਨੇ ਕਿਹਾ ਕਿ ਇਸ ਹੰਕਾਰੀ ਮੁੱਖ ਮੰਤਰੀ ਅਤੇ ਝੂਠਾਂ ਦੀ ਪੰਡ ਵਾਲੀ ਪਾਰਟੀ ਨੂੰ ਮੁਲਾਜ਼ਮਾਂ ਨੇ ਹੁਣ ਚਲਦਾ ਕਰਨ ਦਾ ਮਨ ਬਣਾ ਲਿਆ ਹੈ ਕਿਉਂਕਿ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਗਏ ਹਰੇਕ ਵਾਅਦੇ ਨੂੰ ਪੂਰਾ ਕਰਨ ਵਿੱਚ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਜਿੱਥੇ ਸਰਕਾਰ ਨਾਲ ਕਰਮਚਾਰੀਆਂ ਦੀ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਕਰਨ ਦਾ ਵਾਅਦਾ ਕੀਤਾ ਗਿਆ ਸੀ, ਉੱਥੇ ਮੁਲਾਜ਼ਮ ਮਾਰੂ 15-1-2015 ਅਤੇ 17-7-2020 ਦੇ ਪੱਤਰਾਂ ਨੂੰ ਵਾਪਸ ਲੈਣ ਸਬੰਧੀ ਵੀ ਆਖਿਆ ਸੀ, ਪ੍ਰੰਤੂ ਚੋਣਾਂ ਉਪਰੰਤ ਸਰਕਾਰ ਨੇ ਕਿਸੇ ਵੀ ਵਾਅਦੇ ਨੂੰ ਵੀ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਨਾ ਕੀਤੀ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ। ਰੋਸ ਰੈਲੀ ਉਪਰੰਤ ਹਜ਼ਾਰਾਂ ਕਰਮਚਾਰੀਆਂ ਵੱਲੋਂ ਰੋਸ ਮਾਰਚ ਕਰਦੇ ਹੋਏ ਬਠਿੰਡਾ ਰੋਡ ਚੌਂਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਅਤੇ ਜੰਮ ਕੇ ਨਾਅਰੇਬਾਜੀ ਕੀਤੀ। ਇਸ ਪ੍ਰਦਰਸ਼ਨ ਦੌਰਾਨ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ, ਗੌਰਮਿੰਟ ਟੀਚਰਜ਼ ਯੂਨੀਅਨ, ਖੇਤੀਬਾੜੀ ਵਿਭਾਗ, ਏ.ਡੀ.ਓ., ਪੈਨਸ਼ਨਰਜ਼ ਐਸੋਸੀਏਸ਼ਨ, ਆਂਗਣਵਾੜੀ ਵਰਕਰ ਯੂਨੀਅਨ, ਸੀ.ਪੀ.ਐਫ. ਕਰਮਚਾਰੀ ਯੂਨੀਅਨ, ਕਿਸਾਨ ਯੂਨੀਅਨ ਕੇ.ਕੇ.ਯੂ, ਟੈਕਨੀਕਲ ਐਂਡ ਮਕੈਨੀਕਲ ਸਰਵਿਸਜ਼ ਯੂਨੀਅਨ, ਪੰਜਾਬ ਰੋਡਵੇਜ਼ ਪੈਨਸ਼ਨਰਜ਼ ਯੂਨੀਅਨ, ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਪੀ.ਡਬਲਯੂ.ਡੀ. ਐਂਡ. ਅਲਾਈਡ, ਡੈਮੋਕ੍ਰੇਟਿਕ ਟੀਚਰਜ਼ ਫਰੰਟ, ਸਿੱਖਿਆ ਵਿਭਾਗ, ਪਟਵਾਰ ਯੂਨੀਅਨ, ਮਿਊਂਸਪਲ ਪੈਨਸ਼ਨਰਜ਼ ਯੂਨੀਅਨ, ਪੀ.ਐਸ.ਪੀ.ਸੀ.ਐਲ. ਪੈਨਸ਼ਨਰਜ਼ ਐਸੋਸੀਏਸ਼ਨ, ਸਿਵਲ ਹਸਪਤਾਲ, ਐਨ.ਐਸ.ਕਿਊ.ਐਫ., ਮਿੱਡ ਡੇ ਮੀਲ ਕਰਮਚਾਰੀ ਯੂਨੀਅਨ, ਲੋਕ ਮੋਰਚਾ ਪੰਜਾਬ, ਜੰਗਲਾਤ ਕਾਰਪੋਰੇਸ਼ਨ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ, ਪੰਚਾਇਤ ਸਕੱਤਰ ਯੂਨੀਅਨ, ਮਾਰਕੀਟ ਕਮੇਟੀ ਯੂਨੀਅਨ, ਨਰਸਿੰਗ ਐਸੋਸੀਏਸ਼ਨ, ਮਾਸਟਰ ਕੇਡਰ ਯੂਨੀਅਨ ਪੰਜਾਬ, ਰੋਡਵੇਜ਼ ਦਫ਼ਤਰ, ਭੂਮੀ ਰੱਖਿਆ, ਪਸ਼ੂ ਪਾਲਣ, ਜੰਗਲਾਤ ਵਿਭਾਗ, ਸਿੱਖਿਆ ਵਿਭਾਗ, ਸਿਹਤ ਵਿਭਾਗ, ਸਮਾਜਿਕ ਸੁਰੱਖਿਆ, ਜਲ ਸਪਲਾਈ ਵਿਭਾਗ, ਨਹਿਰੀ ਵਿਭਾਗ, ਲੋਕ ਸੰਪਰਕ ਵਿਭਾਗ, ਬੀ.ਐਂਡ.ਆਰ., ਮਾਰਕੀਟ ਕਮੇਟੀ ਆਦਿ ਵੱਡੀ ਵਿੱਚ ਕਰਮਚਾਰੀ ਅਤੇ ਆਪ ਮੁਹਾਰੇ ਜਾਗਦੀ ਜ਼ਮੀਰ ਵਾਲੇ ਲੋਕ ਹਾਜ਼ਰ ਸਨ। ਇਸ ਰੋਸ ਪ੍ਰਦਰਸ਼ਨ ਦੌਰਾਨ ਵੱਖ ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਵੀ ਸ਼ਮੂਲੀਅਤ ਕਰਦਿਆਂ ਸਮਰਥਨ ਦਿੱਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

CM Nayab Singh Saini की अध्यक्षता में स्वीडन पहुंचा हरियाणा का उच्चस्तरीय डेलीगेशन

👉स्वीडन में भारतीय राजदूत अनुराग भूषण ने मुख्यमंत्री का...

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...

Bathinda Police ਨੇ ਥਾਣਿਆਂ ‘ਚ ਕਬਾੜ ਬਣ ਰਹੇ ਵਹੀਕਲਾਂ ਦੀ ਨਿਲਾਮੀ ਕਰਕੇ 55 ਲੱਖ ‘ਵੱਟੇ’

👉335 ਫੈਸਲਾਸ਼ੁਦਾ ਮੁਕੱਦਮਿਆਂ ਵਿੱਚ ਬਰਾਮਦ 384 ਵਹੀਕਲ ਖੁੱਲੀ ਬੋਲੀ...