ਬਠਿੰਡਾ, 23 ਜੂਨ: ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਕੀਤੀ ਗਈ ਸੂਬਾ ਪੱਧਰੀ ਮੀਟਿੰਗ ਦੌਰਾਨ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਜਲੰਧਰ ਪੱਛਮੀ ਜ਼ਿਮਨੀ ਚੋਣ ਦੌਰਾਨ ਝੰਡਾ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਅਤੇ ਕੌਮੀ ਸੀਨੀਅਰ ਮੀਤ ਪ੍ਰਧਾਨ ਸੁਖਜੀਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਯੂਨੀਅਨ ਲਗਾਤਾਰ ਮੀਟਿੰਗਾਂ ਦੇਣ ਦੇ ਬਾਵਜੂਦ ਮੀਟਿੰਗ ਨਾ ਕਰਨ ਕਾਰਨ ਮੁਲਾਜ਼ਮਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਹੈ। ਜਿਸ ਕਾਰਨ ਯੂਨੀਅਨ ਵੱਲੋਂ ਲੋਕ ਸਭਾ ਚੋਣਾਂ ਵਿੱਚ ਬੀਜੇਪੀ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਦੇਸ਼ ਭਰ ਵਿੱਚ ਵਿਰੋਧ ਕਰਨ ਦਾ ਫੈਸਲਾ ਕੀਤਾ ਸੀ।
ਪੀਐਸਐਮਐਸਯੂ ਵੱਲੋਂ 5 ਜੁਲਾਈ ਨੂੰ ਜਲੰਧਰ ਵਿਖੇ ਰੋਸ਼ ਰੈਲੀ ਤੇ ਝੰਡਾ ਮਾਰਚ ਦਾ ਕੀਤਾ ਐਲਾਨ
ਯੂਨੀਅਨ ਵੱਲੋਂ ਕੀਤੇ ਗਏ ਐਲਾਨ ਅਨੁਸਾਰ ਮੁਲਾਜ਼ਮਾਂ ਵੱਲੋਂ ਬੀਜੇਪੀ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਵੋਟ ਨਾ ਪਾ ਕੇ ਯੂਨੀਅਨ ਦੇ ਫੈਸਲੇ ਨੂੰ ਪੂਰਾ ਕੀਤਾ ਹੈ ਪਰ ਸਰਕਾਰ ਵੱਲੋਂ ਲੋਕ ਸਭਾ ਚੋਣਾਂ ਦੇ ਨਤੀਜਿਆਂ ਦੇ ਬਾਵਜੂਦ ਵੀ ਪੁਰਾਣੀ ਪੈਨਸ਼ਨ ਬਹਾਲੀ ਦੇ ਮੁੱਦੇ ਤੇ ਕੋਈ ਗੰਭੀਰਤਾ ਨਹੀਂ ਦਿਖਾਈ ਜਾ ਰਹੀ। ਜਿਸ ਕਾਰਨ ਸੀਪੀਐਫ ਕਰਮਚਾਰੀ ਯੂਨੀਅਨ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਜਲੰਧਰ ਪੱਛਮੀ ਜਿਮਨੀ ਚੋਣ ਦੌਰਾਨ ਮਿਤੀ 27 ਜੂਨ 2024 ਨੂੰ ਝੰਡਾ/ਵਹੀਕਲ ਮਾਰਚ ਕੀਤਾ ਜਾਵੇਗਾ। ਜਿਸ ਵਿੱਚ ਪੰਜਾਬ ਭਰ ਤੋਂ ਸੀਪੀਐਫ ਕਰਮਚਾਰੀ ਯੂਨੀਅਨ ਦੀਆਂ ਜਿਲ੍ਹਾ ਇਕਾਈਆਂ ਸ਼ਾਮਿਲ ਹੋਣਗੀਆਂ।
NEET-UG ਪੇਪਰ ਲੀਕ ਮਾਮਲਾ: NTA ਦਾ ਡਾਇਰੈਕਟਰ ਹਟਾਇਆ,CBI ਨੇ ਕੀਤਾ ਪਰਚਾ ਦਰਜ਼
ਉਹਨਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸੂਬਾ ਸਰਕਾਰ ਵੱਲੋਂ ਜਲਦ ਹੀ ਉਹਨਾਂ ਨਾਲ ਮੀਟਿੰਗ ਕਰਕੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਸਬੰਧੀ ਕੋਈ ਫੈਸਲਾ ਨਾ ਲਿਆ ਗਿਆ ਤਾਂ ਜਲੰਧਰ ਪੱਛਮੀ ਜ਼ਿਮਨੀ ਚੋਣ ਦੌਰਾਨ ਸਰਕਾਰ ਨੂੰ ਬਹੁਤ ਵੱਡਾ ਖਮਿਆਜਾ ਭੁਗਤਣਾ ਪਵੇਗਾ। ਇਸ ਮੌਕੇ ਤੇ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਰਣਬੀਰ ਸਿੰਘ ਢੰਡੇ, ਅਮਨਦੀਪ ਸਿੰਘ ਕੈਸ਼ੀਅਰ, ਸੰਗਤ ਰਾਮ, ਗੁਰਮੇਲ ਸਿੰਘ ਵਿਰਕ, ਧਰਮਿੰਦਰ ਸਿੰਘ, ਜਰਨੈਲ ਸਿੰਘ ਔਜਲਾ, ਸੰਦੀਪ ਭੰਬਕ, ਜਗਤਾਰ ਸਿੰਘ, ਗੁਰਦੀਪ ਸਿੰਘ, ਪ੍ਰਭਜੋਤ ਸਿੰਘ, ਡਾਕਟਰ ਇਕਬਾਲ ਸਿੰਘ, ਸਤਨਾਮ ਸਿੰਘ, ਹਰੀਸ਼ ਗੋਇਲ, ਪੁਨੀਤ ਸਾਗਰ, ਅਮਿਤ ਕਟੋਚ, ਦੀਦਾਰ ਸਿੰਘ ਛੋਕਰਾ, ਰਾਜਵੀਰ ਬਡਰੁਖਾ, ਸੰਜੀਵ ਕੁਮਾਰ, ਨਿਰਵੇਸ਼ ਡੋਗਰਾ, ਅਸ਼ਵਨੀ ਕੁਮਾਰ, ਰਾਕੇਸ਼ ਬੁੰਬੋਵਾਲੀਆ, ਭੁਪਿੰਦਰ ਸਿੰਘ, ਬਲਬੀਰ ਬਡੇਸਰੋਂ, ਕਰਨ ਜੈਨ, ਜਗਸੀਰ ਸਿੰਘ, ਕਮਲਜੀਤ ਸਿੰਘ, ਰਵਿੰਦਰ ਕੁਮਾਰ, ਮਨਦੀਪ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਅਹੁਦੇਦਾਰ ਸ਼ਾਮਲ ਸਨ।
Share the post "ਮੁਲਾਜਮਾਂ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਜਲੰਧਰ ਪੱਛਮੀ ਹਲਕੇ ਵਿੱਚ ਝੰਡਾ ਮਾਰਚ ਦਾ ਐਲਾਨ"