ਬਠਿੰਡਾ, 13 ਮਈ : ਮੁਲਾਜ਼ਮ ਜਥੇਬੰਦੀ ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਜਿਲ੍ਹਾ ਬਠਿੰਡਾ ਦੇ ਆਗੂਆਂ ਬਲਰਾਜ ਮੌੜ,ਕਿਸ਼ੋਰ ਚੰਦ ਗਾਜ਼, ਲਖਵੀਰ ਭਾਗੀਵਾਂਦਰ,ਸੁਖਚੈਨ ਸਿੰਘ,ਅਰਜਨ ਸਰਾਂ, ਕੁਲਵਿੰਦਰ ਸਿੰਘ, ਅਰਜਨ ਸਰਾਂ,ਨਰਿੰਦਰ ਸ਼ਰਮਾਂ,ਹਰਨੇਕ ਸਿੰਘ ਗਹਿਰੀ,ਕੁਲਵੰਤ ਸਿੰਘ,ਧਰਮ ਸਿੰਘ ਕੋਠਾ ਗੁਰੂ, ਦਰਸ਼ਨ ਸ਼ਰਮਾਂ,ਗੁਰਮੀਤ ਸਿੰਘ, ਮੱਖਣ ਖਨਗਵਾਲ,ਗੁਰਜੰਟ ਮਾਨ, ਪੂਰਨ ਸਿੰਘ, ਗੁਰਚਰਨ ਜੋੜਕੀਆਂ ਤੇ ਹੋਰ ਆਗੂਆਂ ਨੇ ਇੱਥੇ ਜਾਰੀ ਇੱਕ ਬਿਆਨ ਵਿਚ ਕਿਹਾ ਕਿ ਸੂਬਾ ਕਮੇਟੀ ਵੱਲੋਂ ਜਲ ਸਪਲਾਈ ਸੈਨੀਟੇਸ਼ਨ ਦੇ ਡਿਪਟੀ ਡਾਇਰੈਕਟਰ ਅਤੇ ਚੀਫ ਇੰਜੀਨੀਅਰਾਂ ਦੇ ਖਿਲਾਫ 15 ਮਈ ਨੂੰ ਪਟਿਆਲਾ ਵਿੱਖੇ ਦਿੱਤੇ ਜਾ ਰਹੇ ਰੋਸ ਧਰਨੇ ਵਿੱਚ ਜਿਲ੍ਹਾ ਬਠਿੰਡਾ ਤੋਂ ਫੀਲਡ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ।
ਪੀਆਰਟੀਸੀ ਕਾਮਿਆਂ ਵੱਲੋਂ 16 ਮਈ ਨੂੰ ਖੰਡੂਰ ਸਾਹਿਬ ਹਲਕੇ ‘ਚ ਰੋਸ ਰੈਲੀ ਕਰਨ ਦਾ ਐਲਾਨ
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਪਿਛਲੇ ਸਾਲਾਂ ਦੌਰਾਨ 5337 ਯੋਜਨਾਵਾਂ ਨੂੰ ਪੰਚਾਇਤਾਂ ਨੂੰ ਦਿੱਤਾ ਗਿਆ ਸੀ , ਜਿਨਾਂ ਵਿੱਚੋਂ ਜਿਆਦਾ ਦੀ ਹਾਲਤ ਬਦ ਤੋਂ ਬਦਤਰ ਹੈ ਅਤੇ ਜਿਆਦਾਤਰ ਯੋਜਨਾਵਾਂ ਲੋਕਾਂ ਨੂੰ ਪੀਣ ਵਾਲਾ ਸਾਫ ਪਾਣੀ ਦੇਣ ਤੋਂ ਅਸਮਰੱਥ ਹਨ। ਹੁਣ ਦੁਬਾਰਾ ਫੇਰ ਜਦੋਂ ਕਿ ਪੂਰੇ ਪੰਜਾਬ ਅੰਦਰ ਪੁਰਾਣੀਆਂ ਪੰਚਾਇਤਾਂ ਭੰਗ ਹਨ ਅਤੇ ਨਵੀਆਂ ਹੋਂਦ ਵਿੱਚ ਅਜੇ ਨਹੀਂ ਆਈਆਂ ਤਾਂ ਵੀ ਪ੍ਰਬੰਧਕ ਲੱਗੇ ਹੋਣ ਦੇ ਬਾਵਜੂਦ ਜਲ ਸਪਲਾਈ ਯੋਜਨਾਵਾਂ ਪੰਚਾਇਤਾਂ ਦੇ ਖਾਤੇ ਵਿੱਚ ਦੇ ਦਿੱਤੀਆਂ ਗਈਆਂ ਹਨ। 2023-24 ਦੌਰਾਨ ਇਹ 1200 ਦੇ ਕਰੀਬ ਸਕੀਮਾਂ ਪੰਚਾਇਤਾਂ ਨੂੰ ਸੰਭਾਲੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਇਹਨਾ ਜਲ ਯੋਜਨਾਵਾਂ ਤੇ ਕੰਮ ਕਰਦੇ ਠੇਕੇ ਵਾਲੇ ਕਾਮਿਆਂ ਤੇ ਛਾਂਟੀ ਦੀ ਤਲਵਾਰ ਲਟਕ ਗਈ ਹੈ।
ਕੇਸ ਵਿੱਚੋਂ ਨਾਂ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਥਾਣੇਦਾਰ ਵਿਜੀਲੈਂਸ ਵੱਲੋਂ ਕਾਬੂ
ਜਿਲ੍ਹਾ ਆਗੂਆਂ ਕਿਸ਼ੋਰ ਚੰਦ ਗਾਜ਼,ਬਲਰਾਜ ਮੌੜ ਨੇ ਕਿਹਾ ਕਿ ਮ੍ਰਿਤਕ ਕਰਮਚਾਰੀਆ ਦੇ ਵਾਰਿਸਾ ਨੂੰ ਨੌਕਰੀ ਨਾਂ ਦੇਣ,ਠੇਕੇ ਤੇ ਕੰਮ ਕਰ ਰਹੇ ਕਰਮਚਾਰੀਆ ਨੂੰ ਵਿਭਾਗ ਵਿੱਚ ਨਾਂ ਲੈਣ ,ਵਿਭਾਗੀ ਟੈਸਟ ਪਾਸ 6%ਅਤੇ ਡਿਪਲੋਮਾ ਪਾਸ 15% ਕਰਮਚਾਰੀਆ ਨੂੰ ਜੇ ਈ ਪ੍ਰਮੋਟ ਨਾਂ ਕਰਨ , ਚੌਥਾ ਦਰਜਾ ਕਰਮਚਾਰੀਆ ਨੂੰ ਦਰਜਾ ਤਿੰਨ ਦੀ ਪੱਦਉਨਤੀ ਨਾਂ ਕਰਨ ਅਤੇ ਰਿੱਟ ਪਟੀਸ਼ਨ 6162 ਨਾਲ ਸਬੰਧਿਤ ਪਟੀਸਨਾਂ ਦੇ ਬਕਾਏ ਜਾਰੀ ਨਾਂ ਕਰਨ ਦੇ ਰੋਸ ਵੱਜੋ ਸੂਬਾ ਕਮੇਟੀ ਵੱਲੋ ਫੈਸਲਾ ਕੀਤਾ ਗਿਆ ਹੈ ਕਿ ਤਿੰਨਾਂ ਚੀਫ ਇੰਜੀਨੀਅਰਾਂ ਅਤੇ ਡਿਪਟੀ ਡਾਇਰੈਕਟਰ ਦੇ ਖਿਲਾਫ 15 ਮਈ ਨੂੰ ਪਟਿਆਲਾ ਵਿੱਖੇ ਰੋਸ ਧਰਨਾ ਦਿੱਤਾ ਜਾਵੇਗਾ।
Share the post "ਮੁਲਾਜਮਾਂ ਵੱਲੋਂ ਜਲ ਸਪਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਅਤੇ ਚੀਫ ਇੰਜੀਨੀਅਰਾਂ ਵਿਰੁਧ 15 ਮਈ ਨੂੰ ਰੋਸ ਧਰਨਾ ਦੇਣ ਦਾ ਐਲਾਨ"