ਬਠਿੰਡਾ, 24 ਜੁਨ: ਕਾਰਜਕਾਰੀ ਇੰਜੀਨੀਅਰ ਪੰਜਾਬ ਮੰਡੀ ਬੋਰਡ ਬਠਿੰਡਾ ਵੱਲੋਂ ਦੋ ਠੇਕਾ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਕਾਰਨ ਨੌਕਰੀ ਤੋਂ ਫਾਰਗ ਕਰਨ ਅਤੇ ਇਸ ਮਾਮਲੇ ਨੁ ਹੱਲ ਕਰਨ ਲਈ ਮਿਲਣ ਗਏ ਜਥੇਬੰਦੀ ਦੇ ਸੂਬਾ ਪ੍ਰਧਾਨ ਬਲਕਾਰ ਸਿੰਘ ਸਹੋਤਾ ਤੇ ਉਹਨਾਂ ਦੇ ਸਾਥੀਆਂ ਨਾਲ ਮਾੜਾ ਵਿਵਹਾਰ ਕਰਨ ਦੇ ਮੁੱਦੇ ਨੂੰ ਲੈ ਕੇ ਅੱਜ ਇੱਥੇ ਕਾਰਜਕਾਰੀ ਇੰਜੀਨੀਅਰ ਪੰਜਾਬ ਮੰਡੀ ਬੋਰਡ ਬਠਿੰਡਾ ਦੇ ਦਫਤਰ ਸਾਹਮਣੇ ਮੁਲਾਜ਼ਮਾਂ ਵੱਲੋਂ ਰੋਸ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਪੰਜਾਬ ਸੁਬਾਰਡੀਨੇਟ ਸਰਵਿਸਿਸ ਫੈਡਰੇਸ਼ਨ ਦੇ ਸੂਬਾਈ ਆਗੂ ਪ੍ਰੇਮ ਚਾਵਲ ਵੱਲੋਂ ਸੰਬੋਧਨ ਕਰਦਿਆਂ ਮੰਗ ਕੀਤੀ ਗਈ ਕਿ ਦੋਵੇਂ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਬਹਾਲ ਕੀਤਾ ਜਾਵੇ ਨਹੀਂ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ।
ਜ਼ਮੀਨ ਦੇ ਇੰਤਕਾਲ ਬਦਲੇ 5500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ ਨੇ ਆਪਣੇ ਸੰਬੋਧਨ ਵਿੱਚ ਕਾਰਜਕਾਰੀ ਇੰਜਨੀਅਰ ਨੂੰ ਚੇਤਾਵਨੀ ਦਿੱਤੀ ਕਿ ਜੇ ਇਹਨਾਂ ਕੱਚੇ ਮੁਲਾਜ਼ਮਾਂ ਨੂੰ ਨਾ ਬਹਾਲ ਕੀਤਾ ਤਾਂ ਕਿਸਾਨਾਂ ਦਾ ਇੱਕ ਵੱਡਾ ਇਕੱਠ ਦਫਤਰ ਦਾ ਜਲਦ ਹੀ ਘਿਰਾਓ ਕਰਨ ਲਈ ਮਜਬੂਰ ਹੋਵੇਗਾ । ਧਰਨੇ ਨੂੰ ਸੰਬੋਧਨ ਕਰਦੇ ਹੋਏ ਆਗੂਆਂ ਨਾਇਬ ਸਿੰਘ, ਲਛਮਣ ਸਿੰਘ ਮਲੂਕਾ, ਇਕਬਾਲ ਸਿੰਘ ਢੁੱਡੀ, ਗੁਰਤੇਜ ਸਿੰਘ ਗਿੱਲ ਪ੍ਰਧਾਨ , ਐਸ ਐਸ ਐਸ ਯਾਦਵ, ਪਰਮਜੀਤ ਸਿੰਘ ਰਾਮਾ ਤੇ ਇਕਬਾਲ ਸਿੰਘ ਰਣ ਸਿੰਘ ਵਾਲਾ ਨੇ ਕਿਹਾ ਕਿ ਕਾਰਜਕਾਰੀ ਇੰਜੀਨੀਅਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਡੀ ਸੀ ਰੇਟਾਂ ਤੋਂ ਘੱਟ ਤਨਖਾਹ ਦਿੱਤੀਆਂ ਜਾਂਦੀਆਂ ਹਨ , ਈ ਪੀ ਐਫ ਈ ਐਸ ਆਈ ਦੀਆਂ ਸਟੇਟਮੈਂਟਾਂ ਨਹੀਂ ਦਿੱਤੀਆਂ ਜਾਂਦੀਆਂ,ਕਿਰਤ ਕਾਨੂੰਨਾਂ ਦੀਆਂ ਸ਼ਰੇਆਮ ਧਜੀਆ ਉਡਾਈਆਂ ਜਾ ਰਹੀਆਂ ਹਨ।
ਘੁੱਦਾ ਦੇ ਸਰਕਾਰੀ ਹਸਪਤਾਲ ’ਚ ਡਾਕਟਰਾਂ ਤੇ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਲਈ ਦਿੱਤਾ ਮੰਗ ਪੱਤਰ
ਆਗੂਆਂ ਨੇ ਕਿਹਾ ਕਿ ਜੇਕਰ ਨੌਕਰੀ ਤੋਂ ਕੱਢੇ ਗਏ ਕਰਮਚਾਰੀ ਤੁਰੰਤ ਬਹਾਲ ਨਾ ਕੀਤੇ ਗਏ ਅਤੇ ਅਧਿਕਾਰੀ ਵੱਲੋਂ ਜਥੇਬੰਦੀ ਦੇ ਆਗੂਆਂ ਦਾ ਅਪਮਾਨ ਕਰਨ ਸਬੰਧੀ ਮਾਫੀ ਨਾ ਮੰਗੀ ਗਈ ਅਤੇ ਇਹ ਮਸਲੇ ਹੱਲ ਨਾ ਹੋਏ ਤਾ 3 ਜੁਲਾਈ ਨੂੰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਪੂਰੇ ਪੰਜਾਬ ਵਿੱਚ ਕਾਰਜਕਾਰੀ ਇੰਜੀਨੀਅਰ ਵਿਪਣ ਖੰਨਾ ਦੇ ਅਰਥੀਆਂ ਫੂਕੀਆਂ ਜਾਣਗੀਆਂ ਅਤੇ ਇਸ ਦੇ ਤੁਰੰਤ ਬਾਅਦ ਸੂਬਾ ਪੱਧਰੀ ਮੀਟਿੰਗ ਕਰਕੇ ਅਗਲਾ ਐਕਸ਼ਨ ਪ੍ਰੋਗਰਾਮ ਉਲੀਕਿਆ ਜਾਵੇਗਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਕੁਲਦੀਪ ਸਿੰਘ ਰਾਜੂ ਚੀਮਾ ਵਿਨੋਦ ਕੁਮਾਰ , ਸੁਨੀਲ ਬਜਾਜ, ਕਿਸ਼ਨ ਸਿੰਘ ,ਬਲਾਕ ਪ੍ਰਧਾਨ ਗੁਰਜੀਤ ਸਿੰਘ ਸਹੋਤਾ ,ਜੋਤੀ ਪ੍ਰਕਾਸ਼, ਫੂਲ ਚੰਦ ,ਰਾਮਾ, ਸੰਨੀ ਮੋਨੂ ਤੇ ਟੀਟੂ,ਆਦਿ ਸ਼ਾਮਲ ਸਨ।