Friday, April 3, 2026
spot_img
spot_img

Gurdaspur ‘ਚ ਡਿਊਟੀ ‘ਤੇ ਜਾਨਾਂ ਵਾਰਨ ਵਾਲੇ ਮੁਲਾਜ਼ਮਾਂ ਨੂੰ ਮਿਲਣਗੇ 1-1 ਕਰੋੜ, CM ਨੇ ਕੀਤਾ ਐਲਾਨ

Date:

spot_img

Gurdaspur News: ਲੰਘੀ 21-22 ਦੀ ਰਾਤ ਨੂੰ ਆਪਣੀ ਡਿਊਟੀ ‘ਤੇ ਜਾਨਾਂ ਵਾਰਨ ਵਾਲੇ ਪੰਜਾਬ ਪੁਲਿਸ ਦੇ ਥਾਣੇਦਾਰ ਗੁਰਨਾਮ ਸਿੰਘ ਤੇ ਹੋਮਗਾਰਡ ਜਵਾਨ ਅਸ਼ੋਕ ਕੁਮਾਰ ਦੀ ਬਹਾਦਰੀ ਨੂੰ ਸਲਾਮ ਕਰਦਿਆਂ ਪੰਜਾਬ ਸਰਕਾਰ ਨੇ ਦੋਨਾਂ ਨੂੰ 1-1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਪੰਜਾਬ ਪੁਲਿਸ ਦੇ ਮੁਖੀ ਨੇ ਦਸਿਆ ਕਿ, ‘‘ਸਾਡੇ ਬਹਾਦਰ ਪੁਲਿਸ ਅਧਿਕਾਰੀ, ਏ.ਐਸ.ਆਈ. ਗੁਰਨਾਮ ਸਿੰਘ ਅਤੇ ਪੀ.ਐਚ.ਜੀ. ਅਸ਼ੋਕ ਕੁਮਾਰ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰ ਦਿੱਤੀਆਂ।ਪੰਜਾਬ ਪੁਲਿਸ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ।

ਇਹ ਵੀ ਪੜ੍ਹੋ Punjab Cabinet ਦੀ ਅਹਿਮ ਮੀਟਿੰਗ ਅੱਜ; ਲਏ ਜਾ ਸਕਦੇ ਹਨ ਵੱਡੇ ਫੈਸਲੇ

ਮਾਨਯੋਗ ਮੁੱਖ ਮੰਤਰੀ ਵੱਲੋਂ ਉਨ੍ਹਾਂ ਦੇ ਪਰਿਵਾਰਾਂ ਲਈ ₹1 ਕਰੋੜ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ ਗਿਆ ਹੈ, ਜਦੋਂ ਕਿ ਦੋਵਾਂ ਪਰਿਵਾਰਾਂ ਨੂੰ HDFC ਬੈਂਕ ਵੱਲੋਂ ₹1 ਕਰੋੜ ਦੀ ਵਾਧੂ ਬੀਮਾ ਅਦਾਇਗੀ ਕੀਤੀ ਜਾਵੇਗੀ।” ਉਧਰ, ਸ਼ਹੀਦ ਅਸ਼ੋਕ ਕੁਮਾਰ ਦਾ ਅੱਜ ਪੂਰੇ ਪੁਲਿਸ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਤੇ ਥਾਣੇਦਾਰ ਗੁਰਨਾਮ ਸਿੰਘ ਦੇ ਵੀ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਹਨ। ਦਸਣਾ ਬਣਦਾ ਹੈ ਕਿ ਡਿਊਟੀ ਉੱਪਰ ਸੈਕਿੰਡ ਡਿਫ਼ੈਸ ਲਾਈਨ ‘ਤੇ ਤੈਨਾਤ ਦੋਨੋਂ ਮੁਲਾਜਮਾਂ ਦੀਆਂ ਸਵੇਰ ਸਮੇਂ ਗੋਲੀਆਂ ਨਾਲ ਵਿੰਨੀਆਂ ਹੋਈਆਂ ਲਾਸ਼ਾਂ ਮਿਲੀਆਂ ਸਨ, ਹਾਲਾਂਕਿ ਇਸ ਘਟਨਾ ਦੀ ਇੱਕ ਅੱਤਵਾਦੀ ਜਥੇਬੰਦੀ ਨੇ ਵੀ ਜਿੰਮੇਵਾਰੀ ਲਈ ਹੈ ਪ੍ਰੰਤੂ ਪੁਲਿਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਜਾਂਚ ਤੋ ਪਹਿਲਾਂ ਕੁੱਝ ਵੀ ਕਹਿਣਾ ਸਹੀ ਨਹੀਂ ਹੋਵੇਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img

Popular

More like this
Related

ਕਿਸਾਨਾਂ ਨੂੰ ਸਮੇਂ ‘ਤੇ ਗੁਣਵੱਤਾਪੂਰਣ ਬੀਜ ਉਪਲਬਧ ਕਰਾਉਣਾ ਸਰਕਾਰ ਦੀ ਪ੍ਰਾਥਮਿਕਤਾ:ਖੇਤੀਬਾੜੀ ਮੰਤਰੀ

👉ਵਿਭਾਗ ਦੀ ਹਾਈ ਪਾਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਆਯੋਜਿਤ Haryana...

हरियाणा में ‘ज्ञान भारतम’ पांडुलिपि सर्वे;मुख्य सचिव ने दिया समयबद्ध सर्वेक्षण पर जोर

Haryana News:हरियाणा के मुख्य सचिव श्री अनुराग रस्तोगी ने...

बजट घोषणाओं पर एक महीने में ही तेज़ अमल

👉 मुख्यमंत्री नायब सिंह सैनी ने प्रशासनिक सचिवों के साथ...

ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ: ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

👉ਵੱਖ-ਵੱਖ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ 👉ਕਿਹਾ ; ਨੌਜਵਾਨਾਂ...