ਬਰਨਾਲਾ ’ਚ ਤੜਕਸਾਰ ਪੁਲਿਸ ਤੇ ਨਸ਼ਾ ਤਸਕਰ ਵਿਚਕਾਰ ਮੁਠਭੇੜ,ਗੋ+ਲੀ ਲੱਗਣ ਕਾਰਨ ਇੱਕ ਜਖ਼ਮੀ

0
231
+2

👉ਕਾਰ ਤੇ ਦੋ ਪਿਸਤੌਲਾਂ ਸਹਿਤ ਭਾਰੀ ਮਾਤਰਾ ’ਚ ਨਸ਼ੀਲੇ ਪਿਸਤੌਲ ਬਰਾਮਦ
Barnala News: ਪੰਜਾਬ ਸਰਕਾਰ ਵੱਲੋਂ ਸੂਬੇ ’ਚ ਸੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਤਹਿਤ ਅੱਜ ਸ਼ੁੱਕਰਵਾਰ ਨੂੰ ਤੜਕਸਾਰ ਬਰਨਾਲਾ ਪੁਲਿਸ ਤੇ ਨਸ਼ਾ ਤਸਕਰ ਵਿਚ ਮੁਠਭੇੜ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਮੁਕਾਬਲੇ ਵਿਚ ਨਸ਼ਾ ਤਸਕਰ ਗੋਲੀ ਲੱਗਣ ਕਾਰਨ ਜਖ਼ਮੀ ਹੋ ਗਿਆ, ਜਿਸਨੂੰ ਇਲਾਜ਼ ਲਈ ਬਰਨਾਲਾ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਜਖ਼ਮੀ ਹੋਏ ਮੁਲਜਮ ਦੀ ਪਹਿਚਾਣ ਬੀਰਬਹਾਦਰ ਸਿੰਘ ਉਰਫ਼ ਕਾਲੂ ਦੇ ਤੌਰ ’ਤੇ ਹੋਈ ਹੈ। ਪੁਲਿਸ ਨੇ ਕਾਲੂ ਦੇ ਨਾਲ ਇੱਕ ਹੋਰ ਵਿਅਕਤੀ ਕੇਵਲ ਸਿੰਘ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਇਹ ਵੀ ਪੜ੍ਹੋ  ਬਠਿੰਡਾ ’ਚ ਪ੍ਰਸ਼ਾਸਨ ਨੇ ਨਜਾਇਜ਼ ਤੌਰ ’ਤੇ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਦਾ ਕੀਤਾ ਪਰਦਾਫ਼ਾਸ, ਦੋ ਕਾਬੂ

ਮਾਮਲੇ ਦੀ ਜਾਣਕਾਰੀ ਮੀਡੀਆ ਨੂੰ ਦਿੰਦਿਆਂ ਬਰਨਾਲਾ ਦੇ ਐਸਐਸਪੀ ਮੁਹੰਮਦ ਸਰਫ਼ਰਾਜ਼ ਆਲਮ ਨੇ ਦਸਿਆ ਕਿ ਨਸ਼ਾ ਤਸਕਰਾਂ ਤੇ ਗੈਰ ਸਮਾਜੀ ਅਨਸਰਾਂ ਵਿਰੁਧ ਵਿੱਢੀ ਮੁਹਿੰਮ ਤਹਿਤ ਬਰਨਾਲਾ ਪੁਲਿਸ ਵੱਲੋਂ ਡੀਐਸਪੀ ਡੀ ਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਸੀਆਈਏ ਦੀ ਟੀਮ ਵੱਲੋਂ ਇੰਸਪੈਕਟਰ ਬਲਜੀਤ ਸਿੰਘ ਦੀ ਪੁਲਿਸ ਪਾਰਟੀ ਵੱਲੋਂ ਬਰਨਾਲਾ-ਮਾਨਸਾ ਰੋਡ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਮਾਨਸਾ ਦੀ ਤਰਫ਼ੋਂ ਇੱਕ ਕਾਲੇ ਰੰਗ ਦੀ ਤੇਜ ਰਫ਼ਤਾਰ ਵਰਨਾ ਕਾਰ ਆਉਂਦੀ ਦਿਖ਼ਾਈ ਦਿੱਤੀ, ਜਿਸਨੂੰ ਰੋਕਣ ਦੀ ਕੋਸਿਸ ਕੀਤੀ ਗਈ ਤਾਂ ਕਾਰ ਹੋਰ ਤੇਜ਼ ਹੋ ਗਈ।ਪੁਲਿਸ ਨੇ ਜਦ ਗੱਡੀ ਕਰਕੇ ਉਸਨੂੰ ਰੋਕਿਆ ਤਾਂ ਕਾਰ ਸਵਾਰਾਂ ਨੇ ਪੁਲਿਸ ਪਾਰਟੀ ’ਤੇ ਗੋਲੀਆਂ ਚਲਾ ਦਿੱਤੀਆਂ ਅਤੇ ਭੱਜਣ ਦੀ ਕੋਸਿਸ ਕੀਤੀ।

ਇਹ ਵੀ ਪੜ੍ਹੋ  ਸ਼੍ਰੋਮਣੀ ਕਮੇਟੀ ਦਾ ਬਜ਼ਟ ਇਜਲਾਸ ਅੱਜ, ਹੰਗਾਮੇਦਾਰ ਰਹਿਣ ਦੀ ਸੰਭਾਵਨਾ

ਪੁਲਿਸ ਵੱਲੋਂ ਕੀਤੀ ਜਵਾਬੀ ਗੋਲੀਬਾਰੀ ਵਿਚ ਇੱਕ ਮੁਲਜਮ ਕਾਲੂ ਦੇ ਲੱਤ ਵਿਚ ਗੋਲੀਆਂ ਲੱਗੀਆਂ, ਜਿਸਤੋਂ ਬਾਅਦ ਦੋਨਾਂ ਨੂੰ ਮੌਕੇ ‘ਤੇ ਕਾਬੂ ਕਰ ਲਿਆ ਗਿਆ। ਐਸਐਸਪੀ ਨੇ ਦਸਿਆ ਕਿ ਹੁਣ ਤੱਕ ਦੀ ਪੜਤਾਲ ਮੁਤਾਬਕ ਮੂੁਲਜਮ ਕਾਲੂ ਵਿਰੁਧ ਨਸ਼ਾ ਤਸਕਰੀ ਸਹਿਤ ਕੁੱਲ 11 ਪਰਚੇ ਦਰਜ਼ ਹਨ। ਕਾਰ ਦੀ ਤਲਾਸ਼ੀ ਦੌਰਾਨ ਦੋ ਪਿਸਤੌਲ(ਇੱਕ 32 ਬੋਰ ਅਤੇ ਇੱਕ ਗਲੋਕ) ਵੀ ਬਰਾਮਦ ਹੋਏ। ਇਸਤੋਂ ਇਲਾਵਾ ਕਾਰ ਵਿਚੋਂ ਮਿਲੇ ਇੱਕ ਥੈਲੇ ਵਿਚ ਭਾਰੀ ਮਾਤਰਾ ’ਚ ਨਸ਼ੀਲੇ ਕੈਪਸੂਲ ਵੀ ਮਿਲੇ ਹਨ। ਉਨ੍ਹਾਂ ਦਸਿਆ ਕਿ ਮੁਲਜਮਾਂ ਵਿਰੁਧ ਪਰਚਾ ਦਰਜ਼ ਕੀਤਾ ਜਾ ਰਿਹਾ ਤੇ ਡੂੰਘਾਈ ਨਾਲ ਪੁਛਗਿਛ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+2

LEAVE A REPLY

Please enter your comment!
Please enter your name here