Ludhiana News: ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਅਤੇ ਨਸ਼ਾ ਤਸਕਰ ਵਿਚਕਾਰ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਦੋਨਾਂ ਪਾਸਿਓ ਚੱਲੀਆਂ ਗੋਲਆਂ ਵਿਚ ਇੱਕ ਨਸ਼ਾ ਤਸਕਰ ਜਖ਼ਮੀ ਹੋ ਗਿਆ ਜਦਕਿ ਦੋ ਫ਼ਰਾਰ ਹੋਣ ਵਿਚ ਸਫ਼ਲ ਰਹੇ, ਜਿੰਨ੍ਹਾਂ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ। ਇਹ ਮੁਕਾਬਲਾ ਅੱਜ ਸ਼ੁੱਕਰਵਾਰ ਸਵੇਰੇ ਲੁਧਿਆਣਾ ਦੇ ਜਗਰਾਉਂ ਇਲਾਕੇ ਦੇ ਗੋਰਸੀਆ ਪਿੰਡ ਵਿੱਚ ਹੋਇਆ, ਜਿੱਥੇ ਪੁਲਿਸ ਟੀਮ ਵੱਲੋਂ ਨਾਮੀ ਨਸ਼ਾ ਤਸਕਰ ਸੰਨੀ ਸਿੰਘ ਦੇ ਟਿਕਾਣੇ ‘ਤੇ ਛਾਪਾ ਮਾਰਿਆ ਗਿਆ ਸੀ। ਇਸ ਦੌਰਾਨ ਮੁਲਜਮਾਂ ਨੇ ਪੁਲਿਸ ਉਪਰ ਗੋਲੀ ਚਲਾ ਦਿੱਤੀ।
ਇਹ ਵੀ ਪੜ੍ਹੋ ਹਿਮਾਚਲ ‘ਚ ਵੱਡਾ ਹਾਦਸਾ; ਡੂੰਘੀ ਖਾਈ ‘ਚ ਕਾਰ ਡਿੱਗਣ ਕਾਰਨ 6 ਲੋਕਾਂ ਦੀ ਹੋਈ ਮੌ+ਤ
ਸੂਚਨਾ ਮੁਤਾਬਕ ਪੁਲਿਸ ਵੱਲੋਂ ਵੀ ਜਵਾਬੀ ਗੋਲੀ ਚਲਾਈ ਗਈ, ਜਿਸ ਵਿੱਚ ਸੰਨੀ ਦਾ ਸਾਥੀ ਦਵਿੰਦਰ ਸਿੰਘ ਗੋਲੀਆਂ ਲੱਗਣ ਨਾਲ ਜ਼ਖਮੀ ਹੋ ਗਿਆ, ਜਿਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਦੂਜੇ ਪਾਸੇ ਸਨੀ ਅਤੇ ਉਸਦਾ ਇੱਕ ਸਾਥੀ ਮੌਕੇ ਦਾ ਫ਼ਾਈਦਾ ਉੱਠਾ ਕੇ ਭੱਜ ਗਿਆ। ਜਿੰਨ੍ਹਾਂ ਦੀ ਭਾਲ ਜਾਰੀ ਹੈ। ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰ ਕੇ ਮੁਲਜਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਪਤਾ ਲੱਗਿਆ ਹੈ ਕਿ ਮੁਲਜਮ ਸੰਨੀ ਸਿੰਘ ਵਿਰੁਧ ਕਈ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਰੱਖਣ ਵਰਗੇ ਗੰਭੀਰ ਦੋਸ਼ ਸ਼ਾਮਲ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





