Amritsar News: ਬੁੱਧਵਾਰ ਨੂੰ ਅੰਮ੍ਰਿਤਸਰ ਦਿਹਾਤੀ ਇਲਾਕੇ ‘ਚ ਇੱਕ ਨਾਮੀਂ ਗੈਂਗਸਟਰ ਗਰੁੱਪ ਦੇ ਸ਼ੂਟਰਾਂ ਅਤੇ ਪੁਲਿਸ ਵਿਚਕਾਰ ਮੁਕਾਬਲਾ ਹੋਣ ਦੀ ਖ਼ਬਰ ਹੈ। ਇਸ ਮੁਕਾਬਲੇ ਵਿਚ ਇੱਕ ਸ਼ੂਟਰ ਜਖ਼ਮੀ ਹੋ ਗਿਆ, ਜਿਸਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਮਾਮਲੇ ਦੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਮੀਡੀਆ ਨੁੰ ਦਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਅਮਨਦੀਪ ਸਿੰਘ ਉਰਫ਼ ਅਮਨਾ ਵਿਦੇਸ਼ ‘ਚ ਬੈਠ ਕੇ ਆਪਣਾ ਗੈਂਗ ਚਲਾ ਰਿਹਾ ਤੇ ਆਪਣੇ ਗੁਰਗਿਆਂ ਦੇ ਰਾਹੀਂ ਕਤਲ ਤੇ ਫ਼ਿਰੌਤੀ ਦੀਆ ਘਟਨਾਵਾਂ ਨੂੰ ਅੰਜ਼ਾਮ ਦਿੰਦਾ ਹੈ।
ਇਹ ਵੀ ਪੜ੍ਹੋ Youth Congress Elections; Bathinda ਦੇ ਦੋ ਨੌਜਵਾਨ ਆਗੂ ਸੂਬਾਈ ਜਨਰਲ ਸਕੱਤਰ ਬਣੇ
ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਖਲਚੀਆ ਇਲਾਕੇ ਵਿਚ ਉਕਤ ਗੈਂਗ ਦੇ ਦੋ ਸ਼ੂਟਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਘੁੰਮ ਰਹੇ ਹਨ। ਜਿਸਤੋਂ ਬਾਅਦ ਪੁਲਿਸ ਨੇ ਨਾਕਾਬੰਦੀ ਕਰਦਿਆਂ ਉਨ੍ਹਾਂ ਨੂੰ ਘੇਰਣ ਦਾ ਯਤਨ ਕੀਤਾ। ਇਸ ਦੌਰਾਨ ਜਦ ਸ਼ੱਕੀ ਮੋਟਰਸਾਈਕਲ ਸਵਾਰ ਪੁਲਿਸ ਨੂੰ ਦਿਖੇ ਤਾਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਉਨ੍ਹਾਂ ਪੁਲਿਸ ‘ਤੇ ਗੋਲੀ ਚਲਾ ਦਿੱਤੀ। ਹਾਲਾਂਕਿ ਇਸ ਗੋਲੀਬਾਰੀ ਵਿਚ ਪੁਲਿਸ ਮੁਲਾਜਮਾਂ ਦਾ ਬਚਾਅ ਰਿਹਾ ਤੇ ਜਵਾਬੀ ਕਾਰਵਾਈ ਵਿਚ ਇੱਕ ਨੌਜਵਾਨ ਪੁਲਿਸ ਦੀ ਗੋਲੀ ਲੱਗਣ ਕਾਰਨ ਜਖ਼ਮੀ ਹੋ ਗਿਆ। ਐਸਐਸਪੀ ਮੁਤਾਬਕ ਗੋਲੀ ਨਾਲ ਜਖ਼ਮੀ ਹੋਏ ਨੌਜਵਾਨ ਦੀ ਪਹਿਚਾਣ ਹੀਰਾ ਅਤੇ ਦੂਜੇ ਦੀ ਲਵਪ੍ਰੀਤ ਵਜੋਂ ਹੋਈ ਹੈ। ਦੋਨਾਂ ਵਿਰੁਧ ਪਰਚਾ ਦਰਜ਼ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


