Big News: ਅੰਮ੍ਰਿਤਪਾਲ ਸਿੰਘ ਦੀ ਤਰ੍ਹਾਂ ਜੇਲ੍ਹ ’ਚੋਂ ਚੋਣ ਜਿੱਤਣ ਵਾਲੇ ਇੰਜੀਨੀਅਰ ਰਸ਼ੀਦ ਨੂੰ ਸੰਸਦ ਸਮਾਗਮ ਵਿਚ ਸ਼ਾਮਲ ਹੋਣ ਲਈ ਮਿਲੀ ਪੈਰੋਲ

0
221
+1

👉ਭਾਈ ਅੰਮ੍ਰਿਤਪਾਲ ਸਿੰਘ ਦੀ ਜਮਾਨਤ ਅਰਜ਼ੀ ਹੈ ਅਦਾਲਤ ਵਿਚ ਪੈਡਿੰਗ
Delhi News: ਪਿਛਲੇ ਸਾਲ ਹੋਈਆਂ ਲੋਕ ਸਭਾ ਚੋਣਾਂ ਵਿਚ ਜੰਮੂ ਕਸ਼ਮੀਰ ਦੇ ਬਾਰਾਮੁੱਲਾ ਲੋਕ ਸਭਾ ਹਲਕੇ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਜਿੱਤਣ ਵਾਲੇ ਇੰਜੀਨੀਅਰ ਰਸ਼ੀਦ ਨੂੰ ਸੰਸਦ ਦੇ ਚੱਲ ਰਹੇ ਬਜ਼ਟ ਸੈਸਨ ਵਿਚ ਸ਼ਾਮਲ ਹੋਣ ਲਈ ਦੋ ਦਿਨਾਂ ਦੀ ਪੈਰੋਲ ਮਿਲ ਗਈ ਹੈ। ਉਨ੍ਹਾਂ ਨੇ ਇਹ ਚੋਣ ਜੇਲ੍ਹ ਵਿਚੋਂ ਬੈਠ ਕੇ ਹੀ ਲੜੀ ਸੀ ਤੇ ਜਿੱਤ ਪ੍ਰਾਪਤ ਕੀਤੀ ਸੀ। ਹਾਈਕੋਰਟ ਦੇ ਹੁਕਮਾਂ ‘ਤੇ ਤਿਹਾੜ ਜੇਲ੍ਹ ’ਚ ਬੰਦ ਇੰਜੀਨੀਅਰ ਰਸ਼ੀਦ ਨੂੰ 11 ਅਤੇ 13 ਫ਼ਰਵਰੀ ਲਈ ਸੰਸਦ ਦੇ ਸਮਾਗਮ ਵਿਚ ਸ਼ਾਮਲ ਹੋਣ ਅਤੇ ਆਪਣੇ ਹਲਕੇ ਦੇ ਲੋਕਾਂ ਦੇ ਮੁੱਦੇ ਚੁੱਕਣ ਲਈ ਇਹ ਪੈਰੋਲ ਦਿੱਤੀ ਗਈ ਹੈ।

ਇਹ ਵੀ ਪੜ੍ਹੋ Big News;ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰ ਦੇ ਅਹੁੱਦੇ ਤੋਂ ਹਟਾਇਆ,SGPC ਦੀ ਅੰਤ੍ਰਿਗ ਕਮੇਟੀ ਨੇ ਲਿਆ ਫੈਸਲਾ 

ਉਹ ਇਸ ਪੈਰੋਲ ਦੌਰਾਨ ਪੁਲਿਸ ਸੁਰੱਖਿਆ ਦੇ ਵਿਚ ਰਹਿਣਗੇ ਤੇ ਤਿਹਾੜ ਜੇਲ੍ਹ ਤੋਂ ਸਿੱਧਾ ਪੁਲਿਸ ਸੁਰੱਖਿਆ ਹੇਠ ਸੰਸਦ ਭਵਨ ਜਾਣਗੇ। ਗੌਰਤਲਬ ਹੈ ਕਿ ਪੰਜਾਬ ਦੇ ਖ਼ਡੂਰ ਸਾਹਿਬ ਹਲਕੇ ਤੋਂ ਹੀ ਭਾਈ ਅੰਮ੍ਰਿਤਪਾਲ ਸਿੰਘ ਨੇ ਵੀ ਜੇਲ੍ਹ ਵਿਚੋਂ ਬੈਠ ਕੇ ਅਜ਼ਾਦ ਉਮੀਦਵਾਰ ਵਜੋਂ ਚੌਣ ਲੜੀ ਸੀ ਤੇ ਜਿੱਤ ਪ੍ਰਾਪਤ ਕੀਤੀ ਸੀ। ਉਹ ਚੋਣ ਲੜਣ ਅਤੇ ਮੌਜੂਦਾ ਸਮੇਂ ਆਸਾਮ ਦੀ ਡਿੱਬਰੂਗੜ੍ਹ ਜੇਲ੍ਹ ਵਿਚ ਬੰਦ ਹੈ। ਉਨ੍ਹਾਂ ਵੱਲੋਂ ਵੀ ਸੰਸਦ ਸਮਾਗਮ ਵਿਚ ਹਿੱਸਾ ਲੈਣ ਲਈ ਹਾਈਕੋਰਟ ਵਿਚ ਅਰਜ਼ੀ ਦਾਈਰ ਕੀਤੀ ਹੈ ਤੇ ਉਹ ਅਰਜੀ ਅਦਾਲਤ ਵਿਚ ਪੈਡਿੰਗ ਹੈ।

ਇਹ ਵੀ ਪੜ੍ਹੋ Sidhu Moosewala ਦੇ ਕਰੀਬੀ ਦੇ ਘਰ ਫ਼ਾਈਰਿੰਗ ਮਾਮਲੇ ’ਚ ਪੁਲਿਸ ਨੇ ਗੈਂਗਸਟਰ ਦਾ ਕੀਤਾ encounter

ਇੰਜੀਨੀਅਰ ਰਸ਼ੀਦ ਨੂੰ ਸਮਾਗਮ ਵਿਚ ਸਮੂਲੀਅਤ ਕਰਨ ਲਈ ਮਿਲੀ ਪੈਰੋਲ ਤੋਂ ਬਾਅਦ ਹੁਣ ਭਾਈ ਅੰਮ੍ਰਿਤਪਾਲ ਸਿੰਘ ਨੂੰ ਵੀ ਇਹ ਪੈਰੋਲ ਮਿਲਣ ਦੀ ਉਮੀਦ ਬੱਝੀ ਹੈ। ਗੌਰਤਲਬ ਹੈ ਕਿ ਇੰਜੀਨੀਅਰ ਰਸ਼ੀਦ ਅਤੇ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿਚ ਬਿਲਕੁੱਲ ਇੱਕੋ-ਜਿਹੇ ਹਨ। ਦੋਨਾਂ ਵਿਰੁਧ ਕੌਮੀ ਜਾਂਚ ਏਜੰਸੀ ਵੱਲੋਂ ਜਾਂਚ ਕੀਤੀ ਗਈ ਹੈ ਤੇ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ਼ ਕੀਤਾ ਗਿਆ ਹੈ। ਦੋਨੋਂ ਜੇਲ੍ਹ ਵਿਚ ਬੈਠ ਕੇ ਹੀ ਅਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here