ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

Date:

spot_img

Chandigarh News:ਇੰਜੀਨੀਅਰਜ਼ ਐਸੋਸੀਏਸ਼ਨ, ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ.), ਪੰਜਾਬ ਦੇ ਪ੍ਰਧਾਨ ਇੰਜ. ਨਿਰਮਲ ਸਿੰਘ ਭੰਗੂ ਨੇ ਸੀਨੀਅਰ ਅਧਿਕਾਰੀਆਂ ਅਤੇ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਅੱਜ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ ਦਿੱਤੀ ਗਈ ਅਤੇ ਸਨਮਾਨਿਤ ਕੀਤਾ।ਇਸ ਮੌਕੇ ਇੰਜ. ਨਿਰਮਲ ਸਿੰਘ ਭੰਗੂ ਨੇ ਕਿਹਾ ਕਿ ਇਹ ਪ੍ਰਾਪਤੀ ਸਮੁੱਚੇ ਪੰਜਾਬ ਅਤੇ ਲੋਕ ਨਿਰਮਾਣ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਡਾ. ਹਰਭਜਨ ਸਿੰਘ ਦੀ ਇਹ ਪ੍ਰਾਪਤੀ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਲਾਹਣਤਾਂ ਤੋਂ ਦੂਰ ਰਹਿ ਕੇ ਸਿੱਖਿਆ ਰਾਹੀਂ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰੇਗੀ।

ਇਹ ਵੀ ਪੜ੍ਹੋ 👉ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਸ ਮੌਕੇ ਹਾਜ਼ਰ ਅਧਿਕਾਰੀਆਂ ਵਿੱਚ ਇੰਜ. ਇੰਦਰਜੀਤ ਸਿੰਘ, ਨਿਗਰਾਨ ਇੰਜੀਨੀਅਰ, ਲੋਕ ਨਿਰਮਾਣ ਵਿਭਾਗ, ਅੰਮ੍ਰਿਤਸਰ; ਇੰਜ. ਦਵਿੰਦਰ ਸਿੰਘ ਮੂਨ, ਨਿਗਰਾਨ ਇੰਜੀਨੀਅਰ, ਨੈਸ਼ਨਲ ਹਾਈਵੇਜ਼, ਲੋਕ ਨਿਰਮਾਣ ਵਿਭਾਗ, ਅੰਮ੍ਰਿਤਸਰ; ਇੰਜ. ਦਿਲਭਾਗ ਸਿੰਘ, ਕਾਰਜਕਾਰੀ ਇੰਜੀਨੀਅਰ; ਇੰਜ. ਦਵਿੰਦਰਪਾਲ ਸਿੰਘ, ਕਾਰਜਕਾਰੀ ਇੰਜੀਨੀਅਰ; ਇੰਜ. ਕੁਸ਼ਲਦੀਪ ਸਿੰਘ ਰੰਧਾਵਾ, ਕਾਰਜਕਾਰੀ ਇੰਜੀਨੀਅਰ; ਇੰਜ. ਸਰਬਜੀਤ ਸਿੰਘ, ਉਪ ਮੰਡਲ ਅਫ਼ਸਰ ; ਇੰਜ. ਤਰਲੋਚਨ ਸਿੰਘ, ਉਪ ਮੰਡਲ ਅਫ਼ਸਰ; ਇੰਜ. ਪਰਮਜੀਤ ਸਿੰਘ, ਸਹਾਇਕ ਇੰਜੀਨੀਅਰ ਅਤੇ ਇੰਜ. ਨਿਰਵੈਰ ਸਿੰਘ, ਜੂਨੀਅਰ ਇੰਜੀਨੀਅਰ ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

👉ਪੰਜਾਬ ਦੇ ਸਿਹਤ ਮੰਤਰੀ ਵੱਲੋਂ ਦਵਾਈਆਂ ਦੀ ਘਾਟ ਵਿਰੁੱਧ...

Finance Minister Harpal Singh Cheema ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

👉ਭਗਵੰਤ ਮਾਨ ਸਰਕਾਰ ਲਈ ਕੰਮਕਾਜੀ ਥਾਵਾਂ 'ਤੇ ਔਰਤਾਂ ਦੀ...