ਵਿਹਾਰਕ ਹੁਨਰ ਅਤੇ ਰੁਜ਼ਗਾਰ ਯੋਗਤਾ ਨੂੰ ਵਧਾਉਂਦਾ ਹੈ ਆਈਐਚਐੱਮ : ਵਧੀਕ ਡਿਪਟੀ ਕਮਿਸ਼ਨਰ

Date:

spot_img

Bathinda News: ਸਥਾਨਕ ਸਟੇਟ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ (ਆਈਐਚਐਮ) ਵਿਦਿਆਰਥੀਆਂ ਦੇ ਵਿਹਾਰਕ ਹੁਨਰ ਅਤੇ ਰੁਜ਼ਗਾਰ ਯੋਗਤਾ ਨੂੰ ਵਧਾਉਂਦਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਸਥਾਨਕ ਪਿੰਡ ਜੈਪਾਲਗੜ੍ਹ ਨੇੜੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਕਰਵਾਏ ਗਏ 2 ਰੋਜ਼ਾ ਫੂਡ ਐਂਡ ਕਲਚਰਲ ਹੈਰੀਟੇਜ ਮੇਲੇ ਦੇ ਆਖ਼ਰੀ ਦਿਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ।ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਈਐਚਐੱਮ ਪੰਜਾਬ ਦੀ ਇੱਕ ਪ੍ਰਮੁੱਖ ਪ੍ਰਾਹੁਣਚਾਰੀ ਸਿੱਖਿਆ ਸੰਸਥਾ ਹੈ, ਜੋ ਪ੍ਰਾਹੁਣਚਾਰੀ ਪੇਸ਼ੇਵਰਾਂ ਨੂੰ ਉੱਚ-ਗੁਣਵੱਤਾ ਵਾਲੀ ਸਿੱਖਿਆ ਤੇ ਸਿਖਲਾਈ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ  ਪੰਜਾਬ ਦੇ ਕੈਬਨਿਟ ਮੰਤਰੀ ਦਾ ‘ਨਕਲੀ’ ਪੀਏ ਗ੍ਰਿਫ਼ਤਾਰ, ਮੰਤਰੀ ਦੇ ਨਾਂ ’ਤੇ ਲਏ ਸਨ 3 ਲੱਖ ਰੁਪਏ

ਇਸ ਮੌਕੇ ਮੈਡਮ ਪੂਨਮ ਸਿੰਘ ਨੇ ਕਿਹਾ ਕਿ ਆਈਐਚਐਮ ਵਿਖੇ ਕਈ ਤਰ੍ਹਾਂ ਦੇ ਪੇਸ਼ੇਵਰ ਕੋਰਸ ਕਰਵਾਏ ਜਾਂਦੇ ਹਨ, ਜਿਸ ਵਿੱਚ ਡਿਗਰੀਆਂ, ਡਿਪਲੋਮੇ ਅਤੇ ਥੋੜੇ ਸਮੇਂ ਦੇ ਪ੍ਰੋਗਰਾਮ ਸ਼ਾਮਲ ਹਨ, ਵਿਦਿਆਰਥੀਆਂ ਨੂੰ ਗਤੀਸ਼ੀਲ ਹੋਟਲ ਤੇ ਸੈਰ-ਸਪਾਟਾ ਉਦਯੋਗ ਵਿੱਚ ਉੱਤਮਤਾ ਹਾਸਲ ਕਰਨ ਲਈ ਲੋੜੀਂਦੇ ਹੁਨਰ ਅਤੇ ਗਿਆਨ ਨਾਲ ਲੈਸ ਹਨ।ਇਸ ਮੌਕੇ ਪ੍ਰਿੰਸੀਪਲ ਮਿਸ ਰਾਜਨੀਤ ਕੋਹਲੀ ਨੇ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਇਹ ਸੰਸਥਾ ਪ੍ਰਾਹੁਣਚਾਰੀ ਸਿੱਖਿਆ ਦੇ ਉੱਚੇ ਮਿਆਰਾਂ ਦੀ ਪਾਲਣਾ ਕਰਦੀ ਹੈ ਤੇ ਵਿਦਿਆਰਥੀਆਂ ਨੂੰ ਉਦਯੋਗ-ਸਬੰਧਤ ਪਾਠਕ੍ਰਮ ਤੇ ਸਿਖਲਾਈ ਪ੍ਰਦਾਨ ਕਰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇੰਸਟੀਚਿਊਟ ਵਿਦਿਆਰਥੀਆਂ ਨੂੰ ਇੰਟਰਨਸ਼ਿਪ ਅਤੇ ਉਦਯੋਗ ਦੇ ਐਕਸਪੋਜਰ ਲਈ ਕਾਫੀ ਮੌਕੇ ਪ੍ਰਦਾਨ ਕਰਦਾ ਹੈ, ਉਹਨਾਂ ਦੇ ਵਿਹਾਰਕ ਹੁਨਰ ਅਤੇ ਰੁਜ਼ਗਾਰ ਯੋਗਤਾ ਨੂੰ ਵਧਾਉਂਦਾ ਹੈ।

ਇਹ ਵੀ ਪੜ੍ਹੋ  Delhi Railway Station ‘ਤੇ ਮੱਚੀ ਭਗਦੜ ਕਾਰਨ 18 ਦੀ ਹੋਈ ਮੌ+ਤ

ਪ੍ਰਿੰਸੀਪਲ ਮਿਸ ਰਾਜਨੀਤ ਕੋਹਲੀ ਨੇ ਕਿਹਾ ਕਿ ਇਸ ਮੇਲੇ ਦਾ ਉਦੇਸ਼ ਆਲੇ-ਦੁਆਲੇ ਦੇ ਕਾਲਜਾਂ, ਸਕੂਲਾਂ ਅਤੇ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਵਿਲੱਖਣ ਮੌਕਾ ਪ੍ਰਦਾਨ ਕਰਨਾ ਹੈ।ਇਸ ਦੋ ਰੋਜ਼ਾ ਫੂਡ ਐਂਡ ਕਲਚਰਲ ਹੈਰੀਟੇਜ ਮੇਲੇ ਦੌਰਾਨ ਸਥਾਨਕ ਸਟੇਟ ਇੰਸਟੀਚਿਊਟ ਆਫ ਹੋਟਲ ਮੈਨੇਜਮੈਂਟ (ਆਈਐਚਐਮ) ਸੰਸਥਾ ਤੋਂ ਸਿਖਲਾਈ ਪ੍ਰਾਪਤ ਕਰ ਚੁੱਕੇ ਸਿੱਖਿਆਰਥੀਆਂ ਵੱਲੋਂ ਵੱਖ-ਵੱਖ ਪਕਵਾਨਾਂ ਆਦਿ ਦੀਆਂ 18 ਸਟਾਲਾਂ ਲਗਾਈਆਂ ਗਈਆਂ ਸਨ। ਮੇਲੇ ਦੌਰਾਨ ਪਹੁੰਚੇ ਆਮ ਲੋਕਾਂ ਨੇ ਇਹਨਾਂ ਸਟਾਲਾਂ ਦੀ ਖੂਬ ਪ੍ਰਸੰਸਾ ਕੀਤੀ।ਇਸ ਮੌਕੇ ਆਈਐਚਐਮ ਦੇ ਪ੍ਰਾਸ਼ਾਸ਼ਕੀ ਕਾਰਜਕਾਰੀ ਅਧਿਕਾਰੀ ਮੈਡਮ ਰੀਤੂ ਬਾਲਾ, ਆਈਐਚਐਮ ਦੇ ਹੈਡ ਆਫ ਡਿਪਾਰਟਮੈਂਟ ਆਭੀਕ ਪ੍ਰਮਾਣਿਕ, ਪ੍ਰਸ਼ਾਸ਼ਕੀ ਅਫਸਰ ਰਾਜ ਕੁਮਾਰ ਅਤੇ ਗੁਰਬਿੰਦਰ ਸਿੰਘ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...