ਬਠਿੰਡਾ, 26 ਦਸੰਬਰ: ਆਪਣੀਆਂ ਮੰਗਾਂ ਪੱਕਾ ਕਰਨ, ਤਨਖਾਹ ਕਟੋਤੀ ਬੰਦ ਕਰਨ ਨੂੰ ਲੈ ਕੇ ਹੜਤਾਲ ’ਤੇ ਚੱਲ ਰਹੇ ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਨੂੰ ਹਾਜਰੀ ਲਗਾਉਣ ਤੋਂ ਰੋਕਣ ’ਤੇ ਅੱਜ ਮੁਲਾਜ਼ਮਾਂ ਵੱਲੋਂ ਭਰਾਤਰੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਜਿਲ੍ਹਾ ਸਿੱਖਿਆ ਅਫਸਰ ਦਾ ਘਿਰਾਓ ਕੀਤਾ। ਆਗੂਆਂ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਲਈ ਸੰਘਰਸ਼ ਜਾਰੀ ਰੱਖਣਗੇ ਅਤੇ ਜੇਕਰ ਜ਼ਿਲਾ ਸਿੱਖਿਆ ਅਫਸਰ ਨੇ ਹਾਜ਼ਰੀ ਲਗਵਾਉਣੀ ਸ਼ੁਰੂ ਨਾ ਕੀਤੀ ਤਾਂ ਅਧਿਕਾਰੀਆਂ ਨੂੰ ਵੀ ਦਫ਼ਤਰ ਨਹੀਂ ਵੜਨ ਦੇਣਗੇ। ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਦੀਪਕ ਬਾਂਸਲ, ਰਮਿੰਦਰ ਸਿੰਘ, ਸ਼ੇਰ ਸਿੰਘ, ਸੁਖਚਰਨ ਸਿੰਘ, ਪਰਦੀਪ ਕੁਮਾਰ ਆਦਿ ਨੇ ਕਿਹਾ 14 ਮਾਰਚ 2024 ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ
ਇਹ ਵੀ ਪੜ੍ਹੋ ਡੇਰਾ ਬਿਆਸ ਮੁਖੀ ਤੇ ਜਥੇਦਾਰ ਹਰਪ੍ਰੀਤ ਸਿੰਘ ਵਿਚਕਾਰ ਹੋਈ ਮੀਟਿੰਗ ਦੀ ਸਿਆਸੀ ਤੇ ਧਾਰਮਿਕ ਗਲਿਆਰਿਆਂ ਚਰਚਾ
ਵਿੱਚ ਮੰਗਾਂ ਮੰਨਣ ਉਪਰੰਤ ਦਫ਼ਤਰੀ ਮੁਲਾਜ਼ਮਾਂ ਨੂੰ 8886 ਅਧਿਆਪਕਾਂ ਦੀ ਤਰਜ ਤੇ ਰੈਗੂਲਰ ਕਰਨ ਸਬੰਧੀ ਪੰਜਾਬ ਦੇ ਐਡਵੋਕੇਟ ਜਨਰਲ ਵੀ ਆਪਣੀ ਸਹਿਮਤੀ ਦੇ ਚੁੱਕੇ ਹਨ ਅਤੇ ਹੁਣ ਮੁਲਾਜ਼ਮਾਂ ਨੂੰ ਸਿੱਖਿਆ ਵਿਭਾਗ ਵਿੱਚ ਪੱਕੇ ਕਰਨ ਵਿੱਚ ਕੋਈ ਕਾਨੂੰਨੀ ਅੜਚਨ ਨਹੀਂ ਹੈ। ਆਗੂਆਂ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ 6 ਨਵੰਬਰ ਨੂੰ ਮੀਟਿੰਗ ਕਰਕੇ ਅਧਿਕਾਰੀਆ ਇਕ ਮਹੀਨੇ ਅੰਦਰ ਅਤੇ 9 ਦਸੰਬਰ ਨੂੰ ਹੋਈ ਮੀਟਿੰਗ ਵਿੱਚ ਮੁੜ ਅਧਿਕਾਰੀਆਂ ਨੂੰ 15 ਦਿਨ ਦੇ ਅੰਦਰ ਅੰਦਰ ਰੈਗੂਲਰ ਅਤੇ ਤਨਖਾਹ ਕਟੋਤੀ ਦਾ ਮਸਲਾ ਹੱਲ ਕਰਨ ਦੇ ਹੁਕਮ ਜਾਰੀ ਕੀਤੇ ਸਨ ਪਰ ਵਿੱਤ ਮੰਤਰੀ ਦੇ ਹੁਕਮਾਂ ਨੂੰ ਵਿੱਤ ਵਿਭਾਗ ਅਤੇ ਪ੍ਰਸੋਨਲ ਵਿਭਾਗ ਦੇ ਅਧਿਕਾਰੀ ਅਣਗੋਲਿਆ ਕਰ ਰਹੇ ਹਨ।ਆਗੂਆਂ ਨੇ ਕਿਹਾ ਕਿ ਸਘੰਰਸ਼ਾਂ ਵਿੱਚੋਂ ਨਿਕਲੀ ਪਾਰਟੀ ਦੇ ਮੰਤਰੀਆ ਨੂੰ ਮੁਲਾਜ਼ਮਾਂ ਦੇ ਸਘੰਰਸ਼ ਮਾੜੇ ਲੱਗਣ ਲੱਗ
ਇਹ ਵੀ ਪੜ੍ਹੋ Bathinda Police ਵੱਲੋਂ ਨਕਲੀ MLA ਕਾਬੂ, ਜਾਣੋ ਮਾਮਲਾ
ਗਏ ਹਨ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੂੰ ਨੋਕਰੀਓ ਕੱਢਣ ਦੀਆਂ ਧਮਕੀਆਂ ਦੇਣ ਲੱਗ ਗਏ ਹਨ। ਆਗੁਆ ਨੇ ਕਿਹਾ ਕਿ ਮੁਲਾਜ਼ਮ ਵਿਭਾਗ ਦੇ ਅਫਸਰਾਂ ਦੇ ਭਰੋਸੇ ਪਹਿਲਾਂ ਵੀ ਦੋ ਵਾਰ ਹੜਤਾਲ ਵਾਪਿਸ ਲੈ ਚੁੱਕੇ ਹਨ ਪਰ ਹੜਤਾਲ ਵਾਪਿਸ ਲੈਣ ਉਪਰੰਤ ਵਿਭਾਗ ਮੁਲਾਜ਼ਮਾਂ ਦੀਆਂ ਮੰਗਾਂ ਤੇ ਫਿਰ ਚੁੱਪੀ ਵੱਟ ਲੈਦਾ ਹੈ ਇਸ ਲਈ ਹੁਣ ਮੁਲਾਜ਼ਮ ਆਪਣੀਆ ਮੰਗਾਂ ਮੰਨਵਾ ਕੇ ਹੀ ਮੁੜਨਗੇ ਜੇਕਰ ਸਘੰਰਸ਼ ਦੋਰਾਨ ਕੋਈ ਵੀ ਅਣਸੁਖਾਵੀ ਘਟਨਾ ਵਾਪਰਦੀ ਹੈ ਤਾਂ ਉਸਦੀ ਪੂਰੀ ਜਿੰਮੇਵਾਰੀ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀ ਹੋਵੇਗੀ।ਭਰਾਤਰੀ ਜਥੇਬੰਦੀ ਤੋਂ ਜਗਪਾਲ ਸਿੰਘ ਬੰਗੀ,ਅੰਮ੍ਰਿਤ ਪਾਲ ਸਿੰਘ, ਸਿਕੰਦਰ ਸਿੰਘ ਧਾਲੀਵਾਲ, ਗੁਰਪਾਲ ਸਿੰਘ, ਗੋਬਿੰਦ ਸਿੰਘ, ਅੰਮ੍ਰਿਤ ਪਾਲ, ਸੁਨੀਲ ਕੁਮਾਰ, ਅਵਤਾਰ ਸਿੰਘ, ਜਸਬੀਰ ਸਿੰਘ, ਅਮਰਦੀਪ ਸਿੰਘ ਆਦਿ ਅਧਿਆਪਕ ਸਾਥੀਆਂ ਨੇ ਹੜਤਾਲ ਕਰਮਚਾਰੀਆਂ ਦਾ ਪੂਰਨ ਸਮਰਥਨ ਕੀਤਾ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK